ਗੁਰੂ ਗ੍ਰੰਥ ਸਾਹਿਬ 709 · Raag Jaithsree · Guru Arjan Dev Ji
1ਹੋਇ ਪਵਿਤ੍ਰ ਸਰੀਰੁ ਚਰਨਾ ਧੂਰੀਐ ॥
2ਪਾਰਬ੍ਰਹਮ ਗੁਰਦੇਵ ਸਦਾ ਹਜੂਰੀਐ ॥੧੩॥
3ਸਲੋਕ ॥
4ਰਸਨਾ ਉਚਰੰਤਿ ਨਾਮੰ ਸ੍ਰਵਣੰ ਸੁਨੰਤਿ ਸਬਦ ਅੰਮ੍ਰਿਤਹ ॥
5ਨਾਨਕ ਤਿਨ ਸਦ ਬਲਿਹਾਰੰ ਜਿਨਾ ਧਿਆਨੁ ਪਾਰਬ੍ਰਹਮਣਹ ॥੧॥
6ਹਭਿ ਕੂੜਾਵੇ ਕੰਮ ਇਕਸੁ ਸਾਈ ਬਾਹਰੇ ॥
7ਨਾਨਕ ਸੇਈ ਧੰਨੁ ਜਿਨਾ ਪਿਰਹੜੀ ਸਚ ਸਿਉ ॥੨॥
8ਪਉੜੀ ॥
9ਸਦ ਬਲਿਹਾਰੀ ਤਿਨਾ ਜਿ ਸੁਨਤੇ ਹਰਿ ਕਥਾ ॥
10ਪੂਰੇ ਤੇ ਪਰਧਾਨ ਨਿਵਾਵਹਿ ਪ੍ਰਭ ਮਥਾ ॥
11ਹਰਿ ਜਸੁ ਲਿਖਹਿ ਬੇਅੰਤ ਸੋਹਹਿ ਸੇ ਹਥਾ ॥
12ਚਰਨ ਪੁਨੀਤ ਪਵਿਤ੍ਰ ਚਾਲਹਿ ਪ੍ਰਭ ਪਥਾ ॥
13ਸੰਤਾਂ ਸੰਗਿ ਉਧਾਰੁ ਸਗਲਾ ਦੁਖੁ ਲਥਾ ॥੧੪॥
14ਸਲੋਕੁ ॥
15ਭਾਵੀ ਉਦੋਤ ਕਰਣੰ ਹਰਿ ਰਮਣੰ ਸੰਜੋਗ ਪੂਰਨਹ ॥
16ਗੋਪਾਲ ਦਰਸ ਭੇਟੰ ਸਫਲ ਨਾਨਕ ਸੋ ਮਹੂਰਤਹ ॥੧॥
17ਕੀਮ ਨ ਸਕਾ ਪਾਇ ਸੁਖ ਮਿਤੀ ਹੂ ਬਾਹਰੇ ॥
18ਨਾਨਕ ਸਾ ਵੇਲੜੀ ਪਰਵਾਣੁ ਜਿਤੁ ਮਿਲੰਦੜੋ ਮਾ ਪਿਰੀ ॥੨॥
19ਪਉੜੀ ॥
20ਸਾ ਵੇਲਾ ਕਹੁ ਕਉਣੁ ਹੈ ਜਿਤੁ ਪ੍ਰਭ ਕਉ ਪਾਈ ॥
21ਸੋ ਮੂਰਤੁ ਭਲਾ ਸੰਜੋਗੁ ਹੈ ਜਿਤੁ ਮਿਲੈ ਗੁਸਾਈ ॥
22ਆਠ ਪਹਰ ਹਰਿ ਧਿਆਇ ਕੈ ਮਨ ਇਛ ਪੁਜਾਈ ॥
23ਵਡੈ ਭਾਗਿ ਸਤਸੰਗੁ ਹੋਇ ਨਿਵਿ ਲਾਗਾ ਪਾਈ ॥
24ਮਨਿ ਦਰਸਨ ਕੀ ਪਿਆਸ ਹੈ ਨਾਨਕ ਬਲਿ ਜਾਈ ॥੧੫॥
25ਸਲੋਕ ॥
26ਪਤਿਤ ਪੁਨੀਤ ਗੋਬਿੰਦਹ ਸਰਬ ਦੋਖ ਨਿਵਾਰਣਹ ॥
27ਸਰਣਿ ਸੂਰ ਭਗਵਾਨਹ ਜਪੰਤਿ ਨਾਨਕ ਹਰਿ ਹਰਿ ਹਰੇ ॥੧॥
28ਛਡਿਓ ਹਭੁ ਆਪੁ ਲਗੜੋ ਚਰਣਾ ਪਾਸਿ ॥
29ਨਠੜੋ ਦੁਖ ਤਾਪੁ ਨਾਨਕ ਪ੍ਰਭੁ ਪੇਖੰਦਿਆ ॥੨॥
30ਪਉੜੀ ॥
31ਮੇਲਿ ਲੈਹੁ ਦਇਆਲ ਢਹਿ ਪਏ ਦੁਆਰਿਆ ॥
32ਰਖਿ ਲੇਵਹੁ ਦੀਨ ਦਇਆਲ ਭ੍ਰਮਤ ਬਹੁ ਹਾਰਿਆ ॥
33ਭਗਤਿ ਵਛਲੁ ਤੇਰਾ ਬਿਰਦੁ ਹਰਿ ਪਤਿਤ ਉਧਾਰਿਆ ॥
34ਤੁਝ ਬਿਨੁ ਨਾਹੀ ਕੋਇ ਬਿਨਉ ਮੋਹਿ ਸਾਰਿਆ ॥
35ਕਰੁ ਗਹਿ ਲੇਹੁ ਦਇਆਲ ਸਾਗਰ ਸੰਸਾਰਿਆ ॥੧੬॥
36ਸਲੋਕ ॥
37ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥
38ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥
39ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥
40ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥
41ਪਉੜੀ ॥
42ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥
43ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥
44ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥
45ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥
46ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥
47ਸਲੋਕ ॥
48ਦਇਆ ਕਰਣੰ ਦੁਖ ਹਰਣੰ ਉਚਰਣੰ ਨਾਮ ਕੀਰਤਨਹ ॥
49ਦਇਆਲ ਪੁਰਖ ਭਗਵਾਨਹ ਨਾਨਕ ਲਿਪਤ ਨ ਮਾਇਆ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath