ਗੁਰੂ ਗ੍ਰੰਥ ਸਾਹਿਬ 710 · Raag Jaithsree · Guru Arjan Dev Ji
1ਭਾਹਿ ਬਲੰਦੜੀ ਬੁਝਿ ਗਈ ਰਖੰਦੜੋ ਪ੍ਰਭੁ ਆਪਿ ॥
2ਜਿਨਿ ਉਪਾਈ ਮੇਦਨੀ ਨਾਨਕ ਸੋ ਪ੍ਰਭੁ ਜਾਪਿ ॥੨॥
3ਪਉੜੀ ॥
4ਜਾ ਪ੍ਰਭ ਭਏ ਦਇਆਲ ਨ ਬਿਆਪੈ ਮਾਇਆ ॥
5ਕੋਟਿ ਅਘਾ ਗਏ ਨਾਸ ਹਰਿ ਇਕੁ ਧਿਆਇਆ ॥
6ਨਿਰਮਲ ਭਏ ਸਰੀਰ ਜਨ ਧੂਰੀ ਨਾਇਆ ॥
7ਮਨ ਤਨ ਭਏ ਸੰਤੋਖ ਪੂਰਨ ਪ੍ਰਭੁ ਪਾਇਆ ॥
8ਤਰੇ ਕੁਟੰਬ ਸੰਗਿ ਲੋਗ ਕੁਲ ਸਬਾਇਆ ॥੧੮॥
9ਸਲੋਕ ॥
10ਗੁਰ ਗੋਬਿੰਦ ਗੋਪਾਲ ਗੁਰ ਗੁਰ ਪੂਰਨ ਨਾਰਾਇਣਹ ॥
11ਗੁਰ ਦਇਆਲ ਸਮਰਥ ਗੁਰ ਗੁਰ ਨਾਨਕ ਪਤਿਤ ਉਧਾਰਣਹ ॥੧॥
12ਭਉਜਲੁ ਬਿਖਮੁ ਅਸਗਾਹੁ ਗੁਰਿ ਬੋਹਿਥੈ ਤਾਰਿਅਮੁ ॥
13ਨਾਨਕ ਪੂਰ ਕਰੰਮ ਸਤਿਗੁਰ ਚਰਣੀ ਲਗਿਆ ॥੨॥
14ਪਉੜੀ ॥
15ਧੰਨੁ ਧੰਨੁ ਗੁਰਦੇਵ ਜਿਸੁ ਸੰਗਿ ਹਰਿ ਜਪੇ ॥
16ਗੁਰ ਕ੍ਰਿਪਾਲ ਜਬ ਭਏ ਤ ਅਵਗੁਣ ਸਭਿ ਛਪੇ ॥
17ਪਾਰਬ੍ਰਹਮ ਗੁਰਦੇਵ ਨੀਚਹੁ ਉਚ ਥਪੇ ॥
18ਕਾਟਿ ਸਿਲਕ ਦੁਖ ਮਾਇਆ ਕਰਿ ਲੀਨੇ ਅਪ ਦਸੇ ॥
19ਗੁਣ ਗਾਏ ਬੇਅੰਤ ਰਸਨਾ ਹਰਿ ਜਸੇ ॥੧੯॥
20ਸਲੋਕ ॥
21ਦ੍ਰਿਸਟੰਤ ਏਕੋ ਸੁਨੀਅੰਤ ਏਕੋ ਵਰਤੰਤ ਏਕੋ ਨਰਹਰਹ ॥
22ਨਾਮ ਦਾਨੁ ਜਾਚੰਤਿ ਨਾਨਕ ਦਇਆਲ ਪੁਰਖ ਕ੍ਰਿਪਾ ਕਰਹ ॥੧॥
23ਹਿਕੁ ਸੇਵੀ ਹਿਕੁ ਸੰਮਲਾ ਹਰਿ ਇਕਸੁ ਪਹਿ ਅਰਦਾਸਿ ॥
24ਨਾਮ ਵਖਰੁ ਧਨੁ ਸੰਚਿਆ ਨਾਨਕ ਸਚੀ ਰਾਸਿ ॥੨॥
25ਪਉੜੀ ॥
26ਪ੍ਰਭ ਦਇਆਲ ਬੇਅੰਤ ਪੂਰਨ ਇਕੁ ਏਹੁ ॥
27ਸਭੁ ਕਿਛੁ ਆਪੇ ਆਪਿ ਦੂਜਾ ਕਹਾ ਕੇਹੁ ॥
28ਆਪਿ ਕਰਹੁ ਪ੍ਰਭ ਦਾਨੁ ਆਪੇ ਆਪਿ ਲੇਹੁ ॥
29ਆਵਣ ਜਾਣਾ ਹੁਕਮੁ ਸਭੁ ਨਿਹਚਲੁ ਤੁਧੁ ਥੇਹੁ ॥
30ਨਾਨਕੁ ਮੰਗੈ ਦਾਨੁ ਕਰਿ ਕਿਰਪਾ ਨਾਮੁ ਦੇਹੁ ॥੨੦॥੧॥
31ਜੈਤਸਰੀ ਬਾਣੀ ਭਗਤਾ ਕੀ
32ੴ ਸਤਿਗੁਰ ਪ੍ਰਸਾਦਿ ॥
33ਨਾਥ ਕਛੂਅ ਨ ਜਾਨਉ ॥
34ਮਨੁ ਮਾਇਆ ਕੈ ਹਾਥਿ ਬਿਕਾਨਉ ॥੧॥ ਰਹਾਉ ॥
35ਤੁਮ ਕਹੀਅਤ ਹੌ ਜਗਤ ਗੁਰ ਸੁਆਮੀ ॥
36ਹਮ ਕਹੀਅਤ ਕਲਿਜੁਗ ਕੇ ਕਾਮੀ ॥੧॥
37ਇਨ ਪੰਚਨ ਮੇਰੋ ਮਨੁ ਜੁ ਬਿਗਾਰਿਓ ॥
38ਪਲੁ ਪਲੁ ਹਰਿ ਜੀ ਤੇ ਅੰਤਰੁ ਪਾਰਿਓ ॥੨॥
39ਜਤ ਦੇਖਉ ਤਤ ਦੁਖ ਕੀ ਰਾਸੀ ॥
40ਅਜੌਂ ਨ ਪਤੵਾਇ ਨਿਗਮ ਭਏ ਸਾਖੀ ॥੩॥
41ਗੋਤਮ ਨਾਰਿ ਉਮਾਪਤਿ ਸ੍ਵਾਮੀ ॥ ਸੀਸੁ ਧਰਨਿ ਸਹਸ ਭਗ ਗਾਂਮੀ ॥੪॥
42ਇਨ ਦੂਤਨ ਖਲੁ ਬਧੁ ਕਰਿ ਮਾਰਿਓ ॥
43ਬਡੋ ਨਿਲਾਜੁ ਅਜਹੂ ਨਹੀ ਹਾਰਿਓ ॥੫॥
44ਕਹਿ ਰਵਿਦਾਸ ਕਹਾ ਕੈਸੇ ਕੀਜੈ ॥
45ਬਿਨੁ ਰਘੁਨਾਥ ਸਰਨਿ ਕਾ ਕੀ ਲੀਜੈ ॥੬॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath