ਗੁਰੂ ਗ੍ਰੰਥ ਸਾਹਿਬ 711 · Raag Todee
1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2ਰਾਗੁ ਟੋਡੀ ਮਹਲਾ ੪ ਘਰੁ ੧ ॥
3ਹਰਿ ਬਿਨੁ ਰਹਿ ਨ ਸਕੈ ਮਨੁ ਮੇਰਾ ॥
4ਮੇਰੇ ਪ੍ਰੀਤਮ ਪ੍ਰਾਨ ਹਰਿ ਪ੍ਰਭੁ ਗੁਰੁ ਮੇਲੇ ਬਹੁਰਿ ਨ ਭਵਜਲਿ ਫੇਰਾ ॥੧॥ ਰਹਾਉ ॥
5ਮੇਰੈ ਹੀਅਰੈ ਲੋਚ ਲਗੀ ਪ੍ਰਭ ਕੇਰੀ ਹਰਿ ਨੈਨਹੁ ਹਰਿ ਪ੍ਰਭ ਹੇਰਾ ॥
6ਸਤਿਗੁਰਿ ਦਇਆਲਿ ਹਰਿ ਨਾਮੁ ਦ੍ਰਿੜਾਇਆ ਹਰਿ ਪਾਧਰੁ ਹਰਿ ਪ੍ਰਭ ਕੇਰਾ ॥੧॥
7ਹਰਿ ਰੰਗੀ ਹਰਿ ਨਾਮੁ ਪ੍ਰਭ ਪਾਇਆ ਹਰਿ ਗੋਵਿੰਦ ਹਰਿ ਪ੍ਰਭ ਕੇਰਾ ॥
8ਹਰਿ ਹਿਰਦੈ ਮਨਿ ਤਨਿ ਮੀਠਾ ਲਾਗਾ ਮੁਖਿ ਮਸਤਕਿ ਭਾਗੁ ਚੰਗੇਰਾ ॥੨॥
9ਲੋਭ ਵਿਕਾਰ ਜਿਨਾ ਮਨੁ ਲਾਗਾ ਹਰਿ ਵਿਸਰਿਆ ਪੁਰਖੁ ਚੰਗੇਰਾ ॥
10ਓਇ ਮਨਮੁਖ ਮੂੜ ਅਗਿਆਨੀ ਕਹੀਅਹਿ ਤਿਨ ਮਸਤਕਿ ਭਾਗੁ ਮੰਦੇਰਾ ॥੩॥
11ਬਿਬੇਕ ਬੁਧਿ ਸਤਿਗੁਰ ਤੇ ਪਾਈ ਗੁਰ ਗਿਆਨੁ ਗੁਰੂ ਪ੍ਰਭ ਕੇਰਾ ॥
12ਜਨ ਨਾਨਕ ਨਾਮੁ ਗੁਰੂ ਤੇ ਪਾਇਆ ਧੁਰਿ ਮਸਤਕਿ ਭਾਗੁ ਲਿਖੇਰਾ ॥੪॥੧॥
13ਟੋਡੀ ਮਹਲਾ ੫ ਘਰੁ ੧ ਦੁਪਦੇ
14ੴ ਸਤਿਗੁਰ ਪ੍ਰਸਾਦਿ ॥
15ਸੰਤਨ ਅਵਰ ਨ ਕਾਹੂ ਜਾਨੀ ॥
16ਬੇਪਰਵਾਹ ਸਦਾ ਰੰਗਿ ਹਰਿ ਕੈ ਜਾ ਕੋ ਪਾਖੁ ਸੁਆਮੀ ॥ ਰਹਾਉ ॥
17ਊਚ ਸਮਾਨਾ ਠਾਕੁਰ ਤੇਰੋ ਅਵਰ ਨ ਕਾਹੂ ਤਾਨੀ ॥
18ਐਸੋ ਅਮਰੁ ਮਿਲਿਓ ਭਗਤਨ ਕਉ ਰਾਚਿ ਰਹੇ ਰੰਗਿ ਗਿਆਨੀ ॥੧॥
19ਰੋਗ ਸੋਗ ਦੁਖ ਜਰਾ ਮਰਾ ਹਰਿ ਜਨਹਿ ਨਹੀ ਨਿਕਟਾਨੀ ॥
20ਨਿਰਭਉ ਹੋਇ ਰਹੇ ਲਿਵ ਏਕੈ ਨਾਨਕ ਹਰਿ ਮਨੁ ਮਾਨੀ ॥੨॥੧॥
21ਟੋਡੀ ਮਹਲਾ ੫ ॥
22ਹਰਿ ਬਿਸਰਤ ਸਦਾ ਖੁਆਰੀ ॥
23ਤਾ ਕਉ ਧੋਖਾ ਕਹਾ ਬਿਆਪੈ ਜਾ ਕਉ ਓਟ ਤੁਹਾਰੀ ॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath