ਗੁਰੂ ਗ੍ਰੰਥ ਸਾਹਿਬ 712 · Raag Todee · Guru Arjan Dev Ji
1ਬਿਨੁ ਸਿਮਰਨ ਜੋ ਜੀਵਨੁ ਬਲਨਾ ਸਰਪ ਜੈਸੇ ਅਰਜਾਰੀ ॥
2ਨਵ ਖੰਡਨ ਕੋ ਰਾਜੁ ਕਮਾਵੈ ਅੰਤਿ ਚਲੈਗੋ ਹਾਰੀ ॥੧॥
3ਗੁਣ ਨਿਧਾਨ ਗੁਣ ਤਿਨ ਹੀ ਗਾਏ ਜਾ ਕਉ ਕਿਰਪਾ ਧਾਰੀ ॥
4ਸੋ ਸੁਖੀਆ ਧੰਨੁ ਉਸੁ ਜਨਮਾ ਨਾਨਕ ਤਿਸੁ ਬਲਿਹਾਰੀ ॥੨॥੨॥
5ਟੋਡੀ ਮਹਲਾ ੫ ਘਰੁ ੨ ਚਉਪਦੇ
6ੴ ਸਤਿਗੁਰ ਪ੍ਰਸਾਦਿ ॥
7ਧਾਇਓ ਰੇ ਮਨ ਦਹ ਦਿਸ ਧਾਇਓ ॥
8ਮਾਇਆ ਮਗਨ ਸੁਆਦਿ ਲੋਭਿ ਮੋਹਿਓ ਤਿਨਿ ਪ੍ਰਭਿ ਆਪਿ ਭੁਲਾਇਓ ॥ ਰਹਾਉ ॥
9ਹਰਿ ਕਥਾ ਹਰਿ ਜਸ ਸਾਧਸੰਗਤਿ ਸਿਉ ਇਕੁ ਮੁਹਤੁ ਨ ਇਹੁ ਮਨੁ ਲਾਇਓ ॥
10ਬਿਗਸਿਓ ਪੇਖਿ ਰੰਗੁ ਕਸੁੰਭ ਕੋ ਪਰ ਗ੍ਰਿਹ ਜੋਹਨਿ ਜਾਇਓ ॥੧॥
11ਚਰਨ ਕਮਲ ਸਿਉ ਭਾਉ ਨ ਕੀਨੋ ਨਹ ਸਤ ਪੁਰਖੁ ਮਨਾਇਓ ॥
12ਧਾਵਤ ਕਉ ਧਾਵਹਿ ਬਹੁ ਭਾਤੀ ਜਿਉ ਤੇਲੀ ਬਲਦੁ ਭ੍ਰਮਾਇਓ ॥੨॥
13ਨਾਮ ਦਾਨੁ ਇਸਨਾਨੁ ਨ ਕੀਓ ਇਕ ਨਿਮਖ ਨ ਕੀਰਤਿ ਗਾਇਓ ॥
14ਨਾਨਾ ਝੂਠਿ ਲਾਇ ਮਨੁ ਤੋਖਿਓ ਨਹ ਬੂਝਿਓ ਅਪਨਾਇਓ ॥੩॥
15ਪਰਉਪਕਾਰ ਨ ਕਬਹੂ ਕੀਏ ਨਹੀ ਸਤਿਗੁਰੁ ਸੇਵਿ ਧਿਆਇਓ ॥
16ਪੰਚ ਦੂਤ ਰਚਿ ਸੰਗਤਿ ਗੋਸਟਿ ਮਤਵਾਰੋ ਮਦ ਮਾਇਓ ॥੪॥
17ਕਰਉ ਬੇਨਤੀ ਸਾਧਸੰਗਤਿ ਹਰਿ ਭਗਤਿ ਵਛਲ ਸੁਣਿ ਆਇਓ ॥
18ਨਾਨਕ ਭਾਗਿ ਪਰਿਓ ਹਰਿ ਪਾਛੈ ਰਾਖੁ ਲਾਜ ਅਪੁਨਾਇਓ ॥੫॥੧॥੩॥
19ਟੋਡੀ ਮਹਲਾ ੫ ॥
20ਮਾਨੁਖੁ ਬਿਨੁ ਬੂਝੇ ਬਿਰਥਾ ਆਇਆ ॥
21ਅਨਿਕ ਸਾਜ ਸੀਗਾਰ ਬਹੁ ਕਰਤਾ ਜਿਉ ਮਿਰਤਕੁ ਓਢਾਇਆ ॥ ਰਹਾਉ ॥
22ਧਾਇ ਧਾਇ ਕ੍ਰਿਪਨ ਸ੍ਰਮੁ ਕੀਨੋ ਇਕਤ੍ਰ ਕਰੀ ਹੈ ਮਾਇਆ ॥
23ਦਾਨੁ ਪੁੰਨੁ ਨਹੀ ਸੰਤਨ ਸੇਵਾ ਕਿਤ ਹੀ ਕਾਜਿ ਨ ਆਇਆ ॥੧॥
24ਕਰਿ ਆਭਰਣ ਸਵਾਰੀ ਸੇਜਾ ਕਾਮਨਿ ਥਾਟੁ ਬਨਾਇਆ ॥
25ਸੰਗੁ ਨ ਪਾਇਓ ਅਪੁਨੇ ਭਰਤੇ ਪੇਖਿ ਪੇਖਿ ਦੁਖੁ ਪਾਇਆ ॥੨॥
26ਸਾਰੋ ਦਿਨਸੁ ਮਜੂਰੀ ਕਰਤਾ ਤੁਹੁ ਮੂਸਲਹਿ ਛਰਾਇਆ ॥
27ਖੇਦੁ ਭਇਓ ਬੇਗਾਰੀ ਨਿਆਈ ਘਰ ਕੈ ਕਾਮਿ ਨ ਆਇਆ ॥੩॥
28ਭਇਓ ਅਨੁਗ੍ਰਹੁ ਜਾ ਕਉ ਪ੍ਰਭ ਕੋ ਤਿਸੁ ਹਿਰਦੈ ਨਾਮੁ ਵਸਾਇਆ ॥
29ਸਾਧਸੰਗਤਿ ਕੈ ਪਾਛੈ ਪਰਿਅਉ ਜਨ ਨਾਨਕ ਹਰਿ ਰਸੁ ਪਾਇਆ ॥੪॥੨॥੪॥
30ਟੋਡੀ ਮਹਲਾ ੫ ॥
31ਕ੍ਰਿਪਾ ਨਿਧਿ ਬਸਹੁ ਰਿਦੈ ਹਰਿ ਨੀਤ ॥
32ਤੈਸੀ ਬੁਧਿ ਕਰਹੁ ਪਰਗਾਸਾ ਲਾਗੈ ਪ੍ਰਭ ਸੰਗਿ ਪ੍ਰੀਤਿ ॥ ਰਹਾਉ ॥
33ਦਾਸ ਤੁਮਾਰੇ ਕੀ ਪਾਵਉ ਧੂਰਾ ਮਸਤਕਿ ਲੇ ਲੇ ਲਾਵਉ ॥
34ਮਹਾ ਪਤਿਤ ਤੇ ਹੋਤ ਪੁਨੀਤਾ ਹਰਿ ਕੀਰਤਨ ਗੁਨ ਗਾਵਉ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath