ਗੁਰੂ ਗ੍ਰੰਥ ਸਾਹਿਬ 713 · Raag Todee · Guru Arjan Dev Ji
1ਆਗਿਆ ਤੁਮਰੀ ਮੀਠੀ ਲਾਗਉ ਕੀਓ ਤੁਹਾਰੋ ਭਾਵਉ ॥
2ਜੋ ਤੂ ਦੇਹਿ ਤਹੀ ਇਹੁ ਤ੍ਰਿਪਤੈ ਆਨ ਨ ਕਤਹੂ ਧਾਵਉ ॥੨॥
3ਸਦ ਹੀ ਨਿਕਟਿ ਜਾਨਉ ਪ੍ਰਭ ਸੁਆਮੀ ਸਗਲ ਰੇਣ ਹੋਇ ਰਹੀਐ ॥
4ਸਾਧੂ ਸੰਗਤਿ ਹੋਇ ਪਰਾਪਤਿ ਤਾ ਪ੍ਰਭੁ ਅਪੁਨਾ ਲਹੀਐ ॥੩॥
5ਸਦਾ ਸਦਾ ਹਮ ਛੋਹਰੇ ਤੁਮਰੇ ਤੂ ਪ੍ਰਭ ਹਮਰੋ ਮੀਰਾ ॥
6ਨਾਨਕ ਬਾਰਿਕ ਤੁਮ ਮਾਤ ਪਿਤਾ ਮੁਖਿ ਨਾਮੁ ਤੁਮਾਰੋ ਖੀਰਾ ॥੪॥੩॥੫॥
7ਟੋਡੀ ਮਹਲਾ ੫ ਘਰੁ ੨ ਦੁਪਦੇ
8ੴ ਸਤਿਗੁਰ ਪ੍ਰਸਾਦਿ ॥
9ਮਾਗਉ ਦਾਨੁ ਠਾਕੁਰ ਨਾਮ ॥
10ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
11ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥
12ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
13ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥
14ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
15ਟੋਡੀ ਮਹਲਾ ੫ ॥
16ਪ੍ਰਭ ਜੀ ਕੋ ਨਾਮੁ ਮਨਹਿ ਸਾਧਾਰੈ ॥
17ਜੀਅ ਪ੍ਰਾਨ ਸੂਖ ਇਸੁ ਮਨ ਕਉ ਬਰਤਨਿ ਏਹ ਹਮਾਰੈ ॥੧॥ ਰਹਾਉ ॥
18ਨਾਮੁ ਜਾਤਿ ਨਾਮੁ ਮੇਰੀ ਪਤਿ ਹੈ ਨਾਮੁ ਮੇਰੈ ਪਰਵਾਰੈ ॥
19ਨਾਮੁ ਸਖਾਈ ਸਦਾ ਮੇਰੈ ਸੰਗਿ ਹਰਿ ਨਾਮੁ ਮੋ ਕਉ ਨਿਸਤਾਰੈ ॥੧॥
20ਬਿਖੈ ਬਿਲਾਸ ਕਹੀਅਤ ਬਹੁਤੇਰੇ ਚਲਤ ਨ ਕਛੂ ਸੰਗਾਰੈ ॥
21ਇਸਟੁ ਮੀਤੁ ਨਾਮੁ ਨਾਨਕ ਕੋ ਹਰਿ ਨਾਮੁ ਮੇਰੈ ਭੰਡਾਰੈ ॥੨॥੨॥੭॥
22ਟੋਡੀ ਮਃ ੫ ॥
23ਨੀਕੇ ਗੁਣ ਗਾਉ ਮਿਟਹੀ ਰੋਗ ॥
24ਮੁਖ ਊਜਲ ਮਨੁ ਨਿਰਮਲ ਹੋਈ ਹੈ ਤੇਰੋ ਰਹੈ ਈਹਾ ਊਹਾ ਲੋਗੁ ॥੧॥ ਰਹਾਉ ॥
25ਚਰਨ ਪਖਾਰਿ ਕਰਉ ਗੁਰ ਸੇਵਾ ਮਨਹਿ ਚਰਾਵਉ ਭੋਗ ॥
26ਛੋਡਿ ਆਪਤੁ ਬਾਦੁ ਅਹੰਕਾਰਾ ਮਾਨੁ ਸੋਈ ਜੋ ਹੋਗੁ ॥੧॥
27ਸੰਤ ਟਹਲ ਸੋਈ ਹੈ ਲਾਗਾ ਜਿਸੁ ਮਸਤਕਿ ਲਿਖਿਆ ਲਿਖੋਗੁ ॥
28ਕਹੁ ਨਾਨਕ ਏਕ ਬਿਨੁ ਦੂਜਾ ਅਵਰੁ ਨ ਕਰਣੈ ਜੋਗੁ ॥੨॥੩॥੮॥
29ਟੋਡੀ ਮਹਲਾ ੫ ॥
30ਸਤਿਗੁਰ ਆਇਓ ਸਰਣਿ ਤੁਹਾਰੀ ॥
31ਮਿਲੈ ਸੂਖੁ ਨਾਮੁ ਹਰਿ ਸੋਭਾ ਚਿੰਤਾ ਲਾਹਿ ਹਮਾਰੀ ॥੧॥ ਰਹਾਉ ॥
32ਅਵਰ ਨ ਸੂਝੈ ਦੂਜੀ ਠਾਹਰ ਹਾਰਿ ਪਰਿਓ ਤਉ ਦੁਆਰੀ ॥
33ਲੇਖਾ ਛੋਡਿ ਅਲੇਖੈ ਛੂਟਹ ਹਮ ਨਿਰਗੁਨ ਲੇਹੁ ਉਬਾਰੀ ॥੧॥
34ਸਦ ਬਖਸਿੰਦੁ ਸਦਾ ਮਿਹਰਵਾਨਾ ਸਭਨਾ ਦੇਇ ਅਧਾਰੀ ॥
35ਨਾਨਕ ਦਾਸ ਸੰਤ ਪਾਛੈ ਪਰਿਓ ਰਾਖਿ ਲੇਹੁ ਇਹ ਬਾਰੀ ॥੨॥੪॥੯॥
36ਟੋਡੀ ਮਹਲਾ ੫ ॥
37ਰਸਨਾ ਗੁਣ ਗੋਪਾਲ ਨਿਧਿ ਗਾਇਣ ॥
38ਸਾਂਤਿ ਸਹਜੁ ਰਹਸੁ ਮਨਿ ਉਪਜਿਓ ਸਗਲੇ ਦੂਖ ਪਲਾਇਣ ॥੧॥ ਰਹਾਉ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath