ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 714 · Raag Todee · Guru Arjan Dev Ji

1ਜੋ ਮਾਗਹਿ ਸੋਈ ਸੋਈ ਪਾਵਹਿ ਸੇਵਿ ਹਰਿ ਕੇ ਚਰਣ ਰਸਾਇਣ ॥

2ਜਨਮ ਮਰਣ ਦੁਹਹੂ ਤੇ ਛੂਟਹਿ ਭਵਜਲੁ ਜਗਤੁ ਤਰਾਇਣ ॥੧॥

3ਖੋਜਤ ਖੋਜਤ ਤਤੁ ਬੀਚਾਰਿਓ ਦਾਸ ਗੋਵਿੰਦ ਪਰਾਇਣ ॥

4ਅਬਿਨਾਸੀ ਖੇਮ ਚਾਹਹਿ ਜੇ ਨਾਨਕ ਸਦਾ ਸਿਮਰਿ ਨਾਰਾਇਣ ॥੨॥੫॥੧੦॥

5ਟੋਡੀ ਮਹਲਾ ੫ ॥

6ਨਿੰਦਕੁ ਗੁਰ ਕਿਰਪਾ ਤੇ ਹਾਟਿਓ ॥

7ਪਾਰਬ੍ਰਹਮ ਪ੍ਰਭ ਭਏ ਦਇਆਲਾ ਸਿਵ ਕੈ ਬਾਣਿ ਸਿਰੁ ਕਾਟਿਓ ॥੧॥ ਰਹਾਉ ॥

8ਕਾਲੁ ਜਾਲੁ ਜਮੁ ਜੋਹਿ ਨ ਸਾਕੈ ਸਚ ਕਾ ਪੰਥਾ ਥਾਟਿਓ ॥

9ਖਾਤ ਖਰਚਤ ਕਿਛੁ ਨਿਖੁਟਤ ਨਾਹੀ ਰਾਮ ਰਤਨੁ ਧਨੁ ਖਾਟਿਓ ॥੧॥

10ਭਸਮਾ ਭੂਤ ਹੋਆ ਖਿਨ ਭੀਤਰਿ ਅਪਨਾ ਕੀਆ ਪਾਇਆ ॥

11ਆਗਮ ਨਿਗਮੁ ਕਹੈ ਜਨੁ ਨਾਨਕੁ ਸਭੁ ਦੇਖੈ ਲੋਕੁ ਸਬਾਇਆ ॥੨॥੬॥੧੧॥

12ਟੋਡੀ ਮਃ ੫ ॥

13ਕਿਰਪਨ ਤਨ ਮਨ ਕਿਲਵਿਖ ਭਰੇ ॥

14ਸਾਧਸੰਗਿ ਭਜਨੁ ਕਰਿ ਸੁਆਮੀ ਢਾਕਨ ਕਉ ਇਕੁ ਹਰੇ ॥੧॥ ਰਹਾਉ ॥

15ਅਨਿਕ ਛਿਦ੍ਰ ਬੋਹਿਥ ਕੇ ਛੁਟਕਤ ਥਾਮ ਨ ਜਾਹੀ ਕਰੇ ॥

16ਜਿਸ ਕਾ ਬੋਹਿਥੁ ਤਿਸੁ ਆਰਾਧੇ ਖੋਟੇ ਸੰਗਿ ਖਰੇ ॥੧॥

17ਗਲੀ ਸੈਲ ਉਠਾਵਤ ਚਾਹੈ ਓਇ ਊਹਾ ਹੀ ਹੈ ਧਰੇ ॥

18ਜੋਰੁ ਸਕਤਿ ਨਾਨਕ ਕਿਛੁ ਨਾਹੀ ਪ੍ਰਭ ਰਾਖਹੁ ਸਰਣਿ ਪਰੇ ॥੨॥੭॥੧੨॥

19ਟੋਡੀ ਮਹਲਾ ੫ ॥

20ਹਰਿ ਕੇ ਚਰਨ ਕਮਲ ਮਨਿ ਧਿਆਉ ॥

21ਕਾਢਿ ਕੁਠਾਰੁ ਪਿਤ ਬਾਤ ਹੰਤਾ ਅਉਖਧੁ ਹਰਿ ਕੋ ਨਾਉ ॥੧॥ ਰਹਾਉ ॥

22ਤੀਨੇ ਤਾਪ ਨਿਵਾਰਣਹਾਰਾ ਦੁਖ ਹੰਤਾ ਸੁਖ ਰਾਸਿ ॥

23ਤਾ ਕਉ ਬਿਘਨੁ ਨ ਕੋਊ ਲਾਗੈ ਜਾ ਕੀ ਪ੍ਰਭ ਆਗੈ ਅਰਦਾਸਿ ॥੧॥

24ਸੰਤ ਪ੍ਰਸਾਦਿ ਬੈਦ ਨਾਰਾਇਣ ਕਰਣ ਕਾਰਣ ਪ੍ਰਭ ਏਕ ॥

25ਬਾਲ ਬੁਧਿ ਪੂਰਨ ਸੁਖਦਾਤਾ ਨਾਨਕ ਹਰਿ ਹਰਿ ਟੇਕ ॥੨॥੮॥੧੩॥

26ਟੋਡੀ ਮਹਲਾ ੫ ॥

27ਹਰਿ ਹਰਿ ਨਾਮੁ ਸਦਾ ਸਦ ਜਾਪਿ ॥

28ਧਾਰਿ ਅਨੁਗ੍ਰਹੁ ਪਾਰਬ੍ਰਹਮ ਸੁਆਮੀ ਵਸਦੀ ਕੀਨੀ ਆਪਿ ॥੧॥ ਰਹਾਉ ॥

29ਜਿਸ ਕੇ ਸੇ ਫਿਰਿ ਤਿਨ ਹੀ ਸਮੑਾਲੇ ਬਿਨਸੇ ਸੋਗ ਸੰਤਾਪ ॥

30ਹਾਥ ਦੇਇ ਰਾਖੇ ਜਨ ਅਪਨੇ ਹਰਿ ਹੋਏ ਮਾਈ ਬਾਪ ॥੧॥

31ਜੀਅ ਜੰਤ ਹੋਏ ਮਿਹਰਵਾਨਾ ਦਯਾ ਧਾਰੀ ਹਰਿ ਨਾਥ ॥

32ਨਾਨਕ ਸਰਨਿ ਪਰੇ ਦੁਖ ਭੰਜਨ ਜਾ ਕਾ ਬਡ ਪਰਤਾਪ ॥੨॥੯॥੧੪॥

33ਟੋਡੀ ਮਹਲਾ ੫ ॥

34ਸ੍ਵਾਮੀ ਸਰਨਿ ਪਰਿਓ ਦਰਬਾਰੇ ॥

35ਕੋਟਿ ਅਪਰਾਧ ਖੰਡਨ ਕੇ ਦਾਤੇ ਤੁਝ ਬਿਨੁ ਕਉਨੁ ਉਧਾਰੇ ॥੧॥ ਰਹਾਉ ॥

36ਖੋਜਤ ਖੋਜਤ ਬਹੁ ਪਰਕਾਰੇ ਸਰਬ ਅਰਥ ਬੀਚਾਰੇ ॥

37ਸਾਧਸੰਗਿ ਪਰਮ ਗਤਿ ਪਾਈਐ ਮਾਇਆ ਰਚਿ ਬੰਧਿ ਹਾਰੇ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath