ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 715 · Raag Todee · Guru Arjan Dev Ji

1ਚਰਨ ਕਮਲ ਸੰਗਿ ਪ੍ਰੀਤਿ ਮਨਿ ਲਾਗੀ ਸੁਰਿ ਜਨ ਮਿਲੇ ਪਿਆਰੇ ॥

2ਨਾਨਕ ਅਨਦ ਕਰੇ ਹਰਿ ਜਪਿ ਜਪਿ ਸਗਲੇ ਰੋਗ ਨਿਵਾਰੇ ॥੨॥੧੦॥੧੫॥

3ਟੋਡੀ ਮਹਲਾ ੫ ਘਰੁ ੩ ਚਉਪਦੇ

4ੴ ਸਤਿਗੁਰ ਪ੍ਰਸਾਦਿ ॥

5ਹਾਂ ਹਾਂ ਲਪਟਿਓ ਰੇ ਮੂੜੑੇ ਕਛੂ ਨ ਥੋਰੀ ॥

6ਤੇਰੋ ਨਹੀ ਸੁ ਜਾਨੀ ਮੋਰੀ ॥ ਰਹਾਉ ॥

7ਆਪਨ ਰਾਮੁ ਨ ਚੀਨੋ ਖਿਨੂਆ ॥

8ਜੋ ਪਰਾਈ ਸੁ ਅਪਨੀ ਮਨੂਆ ॥੧॥

9ਨਾਮੁ ਸੰਗੀ ਸੋ ਮਨਿ ਨ ਬਸਾਇਓ ॥

10ਛੋਡਿ ਜਾਹਿ ਵਾਹੂ ਚਿਤੁ ਲਾਇਓ ॥੨॥

11ਸੋ ਸੰਚਿਓ ਜਿਤੁ ਭੂਖ ਤਿਸਾਇਓ ॥

12ਅੰਮ੍ਰਿਤ ਨਾਮੁ ਤੋਸਾ ਨਹੀ ਪਾਇਓ ॥੩॥

13ਕਾਮ ਕ੍ਰੋਧਿ ਮੋਹ ਕੂਪਿ ਪਰਿਆ ॥

14ਗੁਰ ਪ੍ਰਸਾਦਿ ਨਾਨਕ ਕੋ ਤਰਿਆ ॥੪॥੧॥੧੬॥

15ਟੋਡੀ ਮਹਲਾ ੫ ॥

16ਹਮਾਰੈ ਏਕੈ ਹਰੀ ਹਰੀ ॥

17ਆਨ ਅਵਰ ਸਿਞਾਣਿ ਨ ਕਰੀ ॥ ਰਹਾਉ ॥

18ਵਡੈ ਭਾਗਿ ਗੁਰੁ ਅਪੁਨਾ ਪਾਇਓ ॥

19ਗੁਰਿ ਮੋ ਕਉ ਹਰਿ ਨਾਮੁ ਦ੍ਰਿੜਾਇਓ ॥੧॥

20ਹਰਿ ਹਰਿ ਜਾਪ ਤਾਪ ਬ੍ਰਤ ਨੇਮਾ ॥

21ਹਰਿ ਹਰਿ ਧਿਆਇ ਕੁਸਲ ਸਭਿ ਖੇਮਾ ॥੨॥

22ਆਚਾਰ ਬਿਉਹਾਰ ਜਾਤਿ ਹਰਿ ਗੁਨੀਆ ॥

23ਮਹਾ ਅਨੰਦ ਕੀਰਤਨ ਹਰਿ ਸੁਨੀਆ ॥੩॥

24ਕਹੁ ਨਾਨਕ ਜਿਨਿ ਠਾਕੁਰੁ ਪਾਇਆ ॥ ਸਭੁ ਕਿਛੁ ਤਿਸ ਕੇ ਗ੍ਰਿਹ ਮਹਿ ਆਇਆ ॥੪॥੨॥੧੭॥

25ਟੋਡੀ ਮਹਲਾ ੫ ਘਰੁ ੪ ਦੁਪਦੇ

26ੴ ਸਤਿਗੁਰ ਪ੍ਰਸਾਦਿ ॥

27ਰੂੜੋ ਮਨੁ ਹਰਿ ਰੰਗੋ ਲੋੜੈ ॥

28ਗਾਲੀ ਹਰਿ ਨੀਹੁ ਨ ਹੋਇ ॥ ਰਹਾਉ ॥

29ਹਉ ਢੂਢੇਦੀ ਦਰਸਨ ਕਾਰਣਿ ਬੀਥੀ ਬੀਥੀ ਪੇਖਾ ॥

30ਗੁਰ ਮਿਲਿ ਭਰਮੁ ਗਵਾਇਆ ਹੇ ॥੧॥

31ਇਹ ਬੁਧਿ ਪਾਈ ਮੈ ਸਾਧੂ ਕੰਨਹੁ ਲੇਖੁ ਲਿਖਿਓ ਧੁਰਿ ਮਾਥੈ ॥

32ਇਹ ਬਿਧਿ ਨਾਨਕ ਹਰਿ ਨੈਣ ਅਲੋਇ ॥੨॥੧॥੧੮॥

33ਟੋਡੀ ਮਹਲਾ ੫ ॥

34ਗਰਬਿ ਗਹਿਲੜੋ ਮੂੜੜੋ ਹੀਓ ਰੇ ॥

35ਹੀਓ ਮਹਰਾਜ ਰੀ ਮਾਇਓ ॥ ਡੀਹਰ ਨਿਆਈ ਮੋਹਿ ਫਾਕਿਓ ਰੇ ॥ ਰਹਾਉ ॥

36ਘਣੋ ਘਣੋ ਘਣੋ ਸਦ ਲੋੜੈ ਬਿਨੁ ਲਹਣੇ ਕੈਠੈ ਪਾਇਓ ਰੇ ॥

37ਮਹਰਾਜ ਰੋ ਗਾਥੁ ਵਾਹੂ ਸਿਉ ਲੁਭੜਿਓ ਨਿਹਭਾਗੜੋ ਭਾਹਿ ਸੰਜੋਇਓ ਰੇ ॥੧॥

38ਸੁਣਿ ਮਨ ਸੀਖ ਸਾਧੂ ਜਨ ਸਗਲੋ ਥਾਰੇ ਸਗਲੇ ਪ੍ਰਾਛਤ ਮਿਟਿਓ ਰੇ ॥

39ਜਾ ਕੋ ਲਹਣੋ ਮਹਰਾਜ ਰੀ ਗਾਠੜੀਓ ਜਨ ਨਾਨਕ ਗਰਭਾਸਿ ਨ ਪਉੜਿਓ ਰੇ ॥੨॥੨॥੧੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath