ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 716 · Raag Todee

1ਟੋਡੀ ਮਹਲਾ ੫ ਘਰੁ ੫ ਦੁਪਦੇ

2ੴ ਸਤਿਗੁਰ ਪ੍ਰਸਾਦਿ ॥

3ਐਸੋ ਗੁਨੁ ਮੇਰੋ ਪ੍ਰਭ ਜੀ ਕੀਨ ॥

4ਪੰਚ ਦੋਖ ਅਰੁ ਅਹੰ ਰੋਗ ਇਹ ਤਨ ਤੇ ਸਗਲ ਦੂਰਿ ਕੀਨ ॥ ਰਹਾਉ ॥

5ਬੰਧਨ ਤੋਰਿ ਛੋਰਿ ਬਿਖਿਆ ਤੇ ਗੁਰ ਕੋ ਸਬਦੁ ਮੇਰੈ ਹੀਅਰੈ ਦੀਨ ॥

6ਰੂਪੁ ਅਨਰੂਪੁ ਮੋਰੋ ਕਛੁ ਨ ਬੀਚਾਰਿਓ ਪ੍ਰੇਮ ਗਹਿਓ ਮੋਹਿ ਹਰਿ ਰੰਗ ਭੀਨ ॥੧॥

7ਪੇਖਿਓ ਲਾਲਨੁ ਪਾਟ ਬੀਚ ਖੋਏ ਅਨਦ ਚਿਤਾ ਹਰਖੇ ਪਤੀਨ ॥

8ਤਿਸ ਹੀ ਕੋ ਗ੍ਰਿਹੁ ਸੋਈ ਪ੍ਰਭੁ ਨਾਨਕ ਸੋ ਠਾਕੁਰੁ ਤਿਸ ਹੀ ਕੋ ਧੀਨ ॥੨॥੧॥੨੦॥

9ਟੋਡੀ ਮਹਲਾ ੫ ॥

10ਮਾਈ ਮੇਰੇ ਮਨ ਕੀ ਪ੍ਰੀਤਿ ॥

11ਏਹੀ ਕਰਮ ਧਰਮ ਜਪ ਏਹੀ ਰਾਮ ਨਾਮ ਨਿਰਮਲ ਹੈ ਰੀਤਿ ॥ ਰਹਾਉ ॥

12ਪ੍ਰਾਨ ਅਧਾਰ ਜੀਵਨ ਧਨ ਮੋਰੈ ਦੇਖਨ ਕਉ ਦਰਸਨ ਪ੍ਰਭ ਨੀਤਿ ॥

13ਬਾਟ ਘਾਟ ਤੋਸਾ ਸੰਗਿ ਮੋਰੈ ਮਨ ਅਪੁਨੇ ਕਉ ਮੈ ਹਰਿ ਸਖਾ ਕੀਤ ॥੧॥

14ਸੰਤ ਪ੍ਰਸਾਦਿ ਭਏ ਮਨ ਨਿਰਮਲ ਕਰਿ ਕਿਰਪਾ ਅਪੁਨੇ ਕਰਿ ਲੀਤ ॥

15ਸਿਮਰਿ ਸਿਮਰਿ ਨਾਨਕ ਸੁਖੁ ਪਾਇਆ ਆਦਿ ਜੁਗਾਦਿ ਭਗਤਨ ਕੇ ਮੀਤ ॥੨॥੨॥੨੧॥

16ਟੋਡੀ ਮਹਲਾ ੫ ॥

17ਪ੍ਰਭ ਜੀ ਮਿਲੁ ਮੇਰੇ ਪ੍ਰਾਨ ॥

18ਬਿਸਰੁ ਨਹੀ ਨਿਮਖ ਹੀਅਰੇ ਤੇ ਅਪਨੇ ਭਗਤ ਕਉ ਪੂਰਨ ਦਾਨ ॥ ਰਹਾਉ ॥

19ਖੋਵਹੁ ਭਰਮੁ ਰਾਖੁ ਮੇਰੇ ਪ੍ਰੀਤਮ ਅੰਤਰਜਾਮੀ ਸੁਘੜ ਸੁਜਾਨ ॥

20ਕੋਟਿ ਰਾਜ ਨਾਮ ਧਨੁ ਮੇਰੈ ਅੰਮ੍ਰਿਤ ਦ੍ਰਿਸਟਿ ਧਾਰਹੁ ਪ੍ਰਭ ਮਾਨ ॥੧॥

21ਆਠ ਪਹਰ ਰਸਨਾ ਗੁਨ ਗਾਵੈ ਜਸੁ ਪੂਰਿ ਅਘਾਵਹਿ ਸਮਰਥ ਕਾਨ ॥

22ਤੇਰੀ ਸਰਣਿ ਜੀਅਨ ਕੇ ਦਾਤੇ ਸਦਾ ਸਦਾ ਨਾਨਕ ਕੁਰਬਾਨ ॥੨॥੩॥੨੨॥

23ਟੋਡੀ ਮਹਲਾ ੫ ॥

24ਪ੍ਰਭ ਤੇਰੇ ਪਗ ਕੀ ਧੂਰਿ ॥

25ਦੀਨ ਦਇਆਲ ਪ੍ਰੀਤਮ ਮਨਮੋਹਨ ਕਰਿ ਕਿਰਪਾ ਮੇਰੀ ਲੋਚਾ ਪੂਰਿ ॥ ਰਹਾਉ ॥

26ਦਹ ਦਿਸ ਰਵਿ ਰਹਿਆ ਜਸੁ ਤੁਮਰਾ ਅੰਤਰਜਾਮੀ ਸਦਾ ਹਜੂਰਿ ॥

27ਜੋ ਤੁਮਰਾ ਜਸੁ ਗਾਵਹਿ ਕਰਤੇ ਸੇ ਜਨ ਕਬਹੁ ਨ ਮਰਤੇ ਝੂਰਿ ॥੧॥

28ਧੰਧ ਬੰਧ ਬਿਨਸੇ ਮਾਇਆ ਕੇ ਸਾਧੂ ਸੰਗਤਿ ਮਿਟੇ ਬਿਸੂਰ ॥

29ਸੁਖ ਸੰਪਤਿ ਭੋਗ ਇਸੁ ਜੀਅ ਕੇ ਬਿਨੁ ਹਰਿ ਨਾਨਕ ਜਾਨੇ ਕੂਰ ॥੨॥੪॥੨੩॥

30ਟੋਡੀ ਮਃ ੫ ॥

31ਮਾਈ ਮੇਰੇ ਮਨ ਕੀ ਪਿਆਸ ॥

32ਇਕੁ ਖਿਨੁ ਰਹਿ ਨ ਸਕਉ ਬਿਨੁ ਪ੍ਰੀਤਮ ਦਰਸਨ ਦੇਖਨ ਕਉ ਧਾਰੀ ਮਨਿ ਆਸ ॥ ਰਹਾਉ ॥

33ਸਿਮਰਉ ਨਾਮੁ ਨਿਰੰਜਨ ਕਰਤੇ ਮਨ ਤਨ ਤੇ ਸਭਿ ਕਿਲਵਿਖ ਨਾਸ ॥

34ਪੂਰਨ ਪਾਰਬ੍ਰਹਮ ਸੁਖਦਾਤੇ ਅਬਿਨਾਸੀ ਬਿਮਲ ਜਾ ਕੋ ਜਾਸ ॥੧॥

35ਸੰਤ ਪ੍ਰਸਾਦਿ ਮੇਰੇ ਪੂਰ ਮਨੋਰਥ ਕਰਿ ਕਿਰਪਾ ਭੇਟੇ ਗੁਣਤਾਸ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath