ਗੁਰੂ ਗ੍ਰੰਥ ਸਾਹਿਬ 717 · Raag Todee · Guru Arjan Dev Ji
1ਸਾਂਤਿ ਸਹਜ ਸੂਖ ਮਨਿ ਉਪਜਿਓ ਕੋਟਿ ਸੂਰ ਨਾਨਕ ਪਰਗਾਸ ॥੨॥੫॥੨੪॥
2ਟੋਡੀ ਮਹਲਾ ੫ ॥
3ਹਰਿ ਹਰਿ ਪਤਿਤ ਪਾਵਨ ॥
4ਜੀਅ ਪ੍ਰਾਨ ਮਾਨ ਸੁਖਦਾਤਾ ਅੰਤਰਜਾਮੀ ਮਨ ਕੋ ਭਾਵਨ ॥ ਰਹਾਉ ॥
5ਸੁੰਦਰੁ ਸੁਘੜੁ ਚਤੁਰੁ ਸਭ ਬੇਤਾ ਰਿਦ ਦਾਸ ਨਿਵਾਸ ਭਗਤ ਗੁਨ ਗਾਵਨ ॥
6ਨਿਰਮਲ ਰੂਪ ਅਨੂਪ ਸੁਆਮੀ ਕਰਮ ਭੂਮਿ ਬੀਜਨ ਸੋ ਖਾਵਨ ॥੧॥
7ਬਿਸਮਨ ਬਿਸਮ ਭਏ ਬਿਸਮਾਦਾ ਆਨ ਨ ਬੀਓ ਦੂਸਰ ਲਾਵਨ ॥
8ਰਸਨਾ ਸਿਮਰਿ ਸਿਮਰਿ ਜਸੁ ਜੀਵਾ ਨਾਨਕ ਦਾਸ ਸਦਾ ਬਲਿ ਜਾਵਨ ॥੨॥੬॥੨੫॥
9ਟੋਡੀ ਮਹਲਾ ੫ ॥
10ਮਾਈ ਮਾਇਆ ਛਲੁ ॥
11ਤ੍ਰਿਣ ਕੀ ਅਗਨਿ ਮੇਘ ਕੀ ਛਾਇਆ ਗੋਬਿਦ ਭਜਨ ਬਿਨੁ ਹੜ ਕਾ ਜਲੁ ॥ ਰਹਾਉ ॥
12ਛੋਡਿ ਸਿਆਨਪ ਬਹੁ ਚਤੁਰਾਈ ਦੁਇ ਕਰ ਜੋੜਿ ਸਾਧ ਮਗਿ ਚਲੁ ॥
13ਸਿਮਰਿ ਸੁਆਮੀ ਅੰਤਰਜਾਮੀ ਮਾਨੁਖ ਦੇਹ ਕਾ ਇਹੁ ਊਤਮ ਫਲੁ ॥੧॥
14ਬੇਦ ਬਖਿਆਨ ਕਰਤ ਸਾਧੂ ਜਨ ਭਾਗਹੀਨ ਸਮਝਤ ਨਹੀ ਖਲੁ ॥
15ਪ੍ਰੇਮ ਭਗਤਿ ਰਾਚੇ ਜਨ ਨਾਨਕ ਹਰਿ ਸਿਮਰਨਿ ਦਹਨ ਭਏ ਮਲ ॥੨॥੭॥੨੬॥
16ਟੋਡੀ ਮਹਲਾ ੫ ॥
17ਮਾਈ ਚਰਨ ਗੁਰ ਮੀਠੇ ॥
18ਵਡੈ ਭਾਗਿ ਦੇਵੈ ਪਰਮੇਸਰੁ ਕੋਟਿ ਫਲਾ ਦਰਸਨ ਗੁਰ ਡੀਠੇ ॥ ਰਹਾਉ ॥
19ਗੁਨ ਗਾਵਤ ਅਚੁਤ ਅਬਿਨਾਸੀ ਕਾਮ ਕ੍ਰੋਧ ਬਿਨਸੇ ਮਦ ਢੀਠੇ ॥
20ਅਸਥਿਰ ਭਏ ਸਾਚ ਰੰਗਿ ਰਾਤੇ ਜਨਮ ਮਰਨ ਬਾਹੁਰਿ ਨਹੀ ਪੀਠੇ ॥੧॥
21ਬਿਨੁ ਹਰਿ ਭਜਨ ਰੰਗ ਰਸ ਜੇਤੇ ਸੰਤ ਦਇਆਲ ਜਾਨੇ ਸਭਿ ਝੂਠੇ ॥
22ਨਾਮ ਰਤਨੁ ਪਾਇਓ ਜਨ ਨਾਨਕ ਨਾਮ ਬਿਹੂਨ ਚਲੇ ਸਭਿ ਮੂਠੇ ॥੨॥੮॥੨੭॥
23ਟੋਡੀ ਮਹਲਾ ੫ ॥
24ਸਾਧਸੰਗਿ ਹਰਿ ਹਰਿ ਨਾਮੁ ਚਿਤਾਰਾ ॥
25ਸਹਜਿ ਅਨੰਦੁ ਹੋਵੈ ਦਿਨੁ ਰਾਤੀ ਅੰਕੁਰੁ ਭਲੋ ਹਮਾਰਾ ॥ ਰਹਾਉ ॥
26ਗੁਰੁ ਪੂਰਾ ਭੇਟਿਓ ਬਡਭਾਗੀ ਜਾ ਕੋ ਅੰਤੁ ਨ ਪਾਰਾਵਾਰਾ ॥
27ਕਰੁ ਗਹਿ ਕਾਢਿ ਲੀਓ ਜਨੁ ਅਪੁਨਾ ਬਿਖੁ ਸਾਗਰ ਸੰਸਾਰਾ ॥੧॥
28ਜਨਮ ਮਰਨ ਕਾਟੇ ਗੁਰ ਬਚਨੀ ਬਹੁੜਿ ਨ ਸੰਕਟ ਦੁਆਰਾ ॥
29ਨਾਨਕ ਸਰਨਿ ਗਹੀ ਸੁਆਮੀ ਕੀ ਪੁਨਹ ਪੁਨਹ ਨਮਸਕਾਰਾ ॥੨॥੯॥੨੮॥
30ਟੋਡੀ ਮਹਲਾ ੫ ॥
31ਮਾਈ ਮੇਰੇ ਮਨ ਕੋ ਸੁਖੁ ॥
32ਕੋਟਿ ਅਨੰਦ ਰਾਜ ਸੁਖੁ ਭੁਗਵੈ ਹਰਿ ਸਿਮਰਤ ਬਿਨਸੈ ਸਭ ਦੁਖੁ ॥੧॥ ਰਹਾਉ ॥
33ਕੋਟਿ ਜਨਮ ਕੇ ਕਿਲਬਿਖ ਨਾਸਹਿ ਸਿਮਰਤ ਪਾਵਨ ਤਨ ਮਨ ਸੁਖ ॥
34ਦੇਖਿ ਸਰੂਪੁ ਪੂਰਨੁ ਭਈ ਆਸਾ ਦਰਸਨੁ ਭੇਟਤ ਉਤਰੀ ਭੁਖ ॥੧॥
35ਚਾਰਿ ਪਦਾਰਥ ਅਸਟ ਮਹਾ ਸਿਧਿ ਕਾਮਧੇਨੁ ਪਾਰਜਾਤ ਹਰਿ ਹਰਿ ਰੁਖੁ ॥
36ਨਾਨਕ ਸਰਨਿ ਗਹੀ ਸੁਖ ਸਾਗਰ ਜਨਮ ਮਰਨ ਫਿਰਿ ਗਰਭ ਨ ਧੁਖੁ ॥੨॥੧੦॥੨੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath