ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 718 · Raag Todee

1ਟੋਡੀ ਮਹਲਾ ੫ ॥

2ਹਰਿ ਹਰਿ ਚਰਨ ਰਿਦੈ ਉਰ ਧਾਰੇ ॥

3ਸਿਮਰਿ ਸੁਆਮੀ ਸਤਿਗੁਰੁ ਅਪੁਨਾ ਕਾਰਜ ਸਫਲ ਹਮਾਰੇ ॥੧॥ ਰਹਾਉ ॥

4ਪੁੰਨ ਦਾਨ ਪੂਜਾ ਪਰਮੇਸੁਰ ਹਰਿ ਕੀਰਤਿ ਤਤੁ ਬੀਚਾਰੇ ॥

5ਗੁਨ ਗਾਵਤ ਅਤੁਲ ਸੁਖੁ ਪਾਇਆ ਠਾਕੁਰ ਅਗਮ ਅਪਾਰੇ ॥੧॥

6ਜੋ ਜਨ ਪਾਰਬ੍ਰਹਮਿ ਅਪਨੇ ਕੀਨੇ ਤਿਨ ਕਾ ਬਾਹੁਰਿ ਕਛੁ ਨ ਬੀਚਾਰੇ ॥

7ਨਾਮ ਰਤਨੁ ਸੁਨਿ ਜਪਿ ਜਪਿ ਜੀਵਾ ਹਰਿ ਨਾਨਕ ਕੰਠ ਮਝਾਰੇ ॥੨॥੧੧॥੩੦॥

8ਟੋਡੀ ਮਹਲਾ ੯

9ੴ ਸਤਿਗੁਰ ਪ੍ਰਸਾਦਿ ॥

10ਕਹਉ ਕਹਾ ਅਪਨੀ ਅਧਮਾਈ ॥

11ਉਰਝਿਓ ਕਨਕ ਕਾਮਨੀ ਕੇ ਰਸ ਨਹ ਕੀਰਤਿ ਪ੍ਰਭ ਗਾਈ ॥੧॥ ਰਹਾਉ ॥

12ਜਗ ਝੂਠੇ ਕਉ ਸਾਚੁ ਜਾਨਿ ਕੈ ਤਾ ਸਿਉ ਰੁਚ ਉਪਜਾਈ ॥

13ਦੀਨ ਬੰਧ ਸਿਮਰਿਓ ਨਹੀ ਕਬਹੂ ਹੋਤ ਜੁ ਸੰਗਿ ਸਹਾਈ ॥੧॥

14ਮਗਨ ਰਹਿਓ ਮਾਇਆ ਮੈ ਨਿਸ ਦਿਨਿ ਛੁਟੀ ਨ ਮਨ ਕੀ ਕਾਈ ॥

15ਕਹਿ ਨਾਨਕ ਅਬ ਨਾਹਿ ਅਨਤ ਗਤਿ ਬਿਨੁ ਹਰਿ ਕੀ ਸਰਨਾਈ ॥੨॥੧॥੩੧॥

16ਟੋਡੀ ਬਾਣੀ ਭਗਤਾਂ ਕੀ

17ੴ ਸਤਿਗੁਰ ਪ੍ਰਸਾਦਿ ॥

18ਕੋਈ ਬੋਲੈ ਨਿਰਵਾ ਕੋਈ ਬੋਲੈ ਦੂਰਿ ॥

19ਜਲ ਕੀ ਮਾਛੁਲੀ ਚਰੈ ਖਜੂਰਿ ॥੧॥

20ਕਾਂਇ ਰੇ ਬਕਬਾਦੁ ਲਾਇਓ ॥

21ਜਿਨਿ ਹਰਿ ਪਾਇਓ ਤਿਨਹਿ ਛਪਾਇਓ ॥੧॥ ਰਹਾਉ ॥

22ਪੰਡਿਤੁ ਹੋਇ ਕੈ ਬੇਦੁ ਬਖਾਨੈ ॥

23ਮੂਰਖੁ ਨਾਮਦੇਉ ਰਾਮਹਿ ਜਾਨੈ ॥੨॥੧॥

24ਕਉਨ ਕੋ ਕਲੰਕੁ ਰਹਿਓ ਰਾਮ ਨਾਮੁ ਲੇਤ ਹੀ ॥

25ਪਤਿਤ ਪਵਿਤ ਭਏ ਰਾਮੁ ਕਹਤ ਹੀ ॥੧॥ ਰਹਾਉ ॥

26ਰਾਮ ਸੰਗਿ ਨਾਮਦੇਵ ਜਨ ਕਉ ਪ੍ਰਤਗਿਆ ਆਈ ॥

27ਏਕਾਦਸੀ ਬ੍ਰਤੁ ਰਹੈ ਕਾਹੇ ਕਉ ਤੀਰਥ ਜਾੲਂੀ ॥੧॥

28ਭਨਤਿ ਨਾਮਦੇਉ ਸੁਕ੍ਰਿਤ ਸੁਮਤਿ ਭਏ ॥

29ਗੁਰਮਤਿ ਰਾਮੁ ਕਹਿ ਕੋ ਕੋ ਨ ਬੈਕੁੰਠਿ ਗਏ ॥੨॥੨॥

30ਤੀਨਿ ਛੰਦੇ ਖੇਲੁ ਆਛੈ ॥੧॥ ਰਹਾਉ ॥

31ਕੁੰਭਾਰ ਕੇ ਘਰ ਹਾਂਡੀ ਆਛੈ ਰਾਜਾ ਕੇ ਘਰ ਸਾਂਡੀ ਗੋ ॥

32ਬਾਮਨ ਕੇ ਘਰ ਰਾਂਡੀ ਆਛੈ ਰਾਂਡੀ ਸਾਂਡੀ ਹਾਂਡੀ ਗੋ ॥੧॥

33ਬਾਣੀਏ ਕੇ ਘਰ ਹੀਂਗੁ ਆਛੈ ਭੈਸਰ ਮਾਥੈ ਸੀਂਗੁ ਗੋ ॥

34ਦੇਵਲ ਮਧੇ ਲੀਗੁ ਆਛੈ ਲੀਗੁ ਸੀਗੁ ਹੀਗੁ ਗੋ ॥੨॥

35ਤੇਲੀ ਕੈ ਘਰ ਤੇਲੁ ਆਛੈ ਜੰਗਲ ਮਧੇ ਬੇਲ ਗੋ ॥

36ਮਾਲੀ ਕੇ ਘਰ ਕੇਲ ਆਛੈ ਕੇਲ ਬੇਲ ਤੇਲ ਗੋ ॥੩॥

37ਸੰਤਾਂ ਮਧੇ ਗੋਬਿੰਦੁ ਆਛੈ ਗੋਕਲ ਮਧੇ ਸਿਆਮ ਗੋ ॥

38ਨਾਮੇ ਮਧੇ ਰਾਮੁ ਆਛੈ ਰਾਮ ਸਿਆਮ ਗੋਬਿੰਦ ਗੋ ॥੪॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath