ਗੁਰੂ ਗ੍ਰੰਥ ਸਾਹਿਬ 720 · Raag Baihaaree · Guru Raam Daas Ji
1ਹਰਿ ਆਪੇ ਪੰਚ ਤਤੁ ਬਿਸਥਾਰਾ ਵਿਚਿ ਧਾਤੂ ਪੰਚ ਆਪਿ ਪਾਵੈ ॥
2ਜਨ ਨਾਨਕ ਸਤਿਗੁਰੁ ਮੇਲੇ ਆਪੇ ਹਰਿ ਆਪੇ ਝਗਰੁ ਚੁਕਾਵੈ ॥੨॥੩॥
3ਬੈਰਾੜੀ ਮਹਲਾ ੪ ॥
4ਜਪਿ ਮਨ ਰਾਮ ਨਾਮੁ ਨਿਸਤਾਰਾ ॥
5ਕੋਟ ਕੋਟੰਤਰ ਕੇ ਪਾਪ ਸਭਿ ਖੋਵੈ ਹਰਿ ਭਵਜਲੁ ਪਾਰਿ ਉਤਾਰਾ ॥੧॥ ਰਹਾਉ ॥
6ਕਾਇਆ ਨਗਰਿ ਬਸਤ ਹਰਿ ਸੁਆਮੀ ਹਰਿ ਨਿਰਭਉ ਨਿਰਵੈਰੁ ਨਿਰੰਕਾਰਾ ॥
7ਹਰਿ ਨਿਕਟਿ ਬਸਤ ਕਛੁ ਨਦਰਿ ਨ ਆਵੈ ਹਰਿ ਲਾਧਾ ਗੁਰ ਵੀਚਾਰਾ ॥੧॥
8ਹਰਿ ਆਪੇ ਸਾਹੁ ਸਰਾਫੁ ਰਤਨੁ ਹੀਰਾ ਹਰਿ ਆਪਿ ਕੀਆ ਪਾਸਾਰਾ ॥
9ਨਾਨਕ ਜਿਸੁ ਕ੍ਰਿਪਾ ਕਰੇ ਸੁ ਹਰਿ ਨਾਮੁ ਵਿਹਾਝੇ ਸੋ ਸਾਹੁ ਸਚਾ ਵਣਜਾਰਾ ॥੨॥੪॥
10ਬੈਰਾੜੀ ਮਹਲਾ ੪ ॥
11ਜਪਿ ਮਨ ਹਰਿ ਨਿਰੰਜਨੁ ਨਿਰੰਕਾਰਾ ॥
12ਸਦਾ ਸਦਾ ਹਰਿ ਧਿਆਈਐ ਸੁਖਦਾਤਾ ਜਾ ਕਾ ਅੰਤੁ ਨ ਪਾਰਾਵਾਰਾ ॥੧॥ ਰਹਾਉ ॥
13ਅਗਨਿ ਕੁੰਟ ਮਹਿ ਉਰਧ ਲਿਵ ਲਾਗਾ ਹਰਿ ਰਾਖੈ ਉਦਰ ਮੰਝਾਰਾ ॥
14ਸੋ ਐਸਾ ਹਰਿ ਸੇਵਹੁ ਮੇਰੇ ਮਨ ਹਰਿ ਅੰਤਿ ਛਡਾਵਣਹਾਰਾ ॥੧॥
15ਜਾ ਕੈ ਹਿਰਦੈ ਬਸਿਆ ਮੇਰਾ ਹਰਿ ਹਰਿ ਤਿਸੁ ਜਨ ਕਉ ਕਰਹੁ ਨਮਸਕਾਰਾ ॥
16ਹਰਿ ਕਿਰਪਾ ਤੇ ਪਾਈਐ ਹਰਿ ਜਪੁ ਨਾਨਕ ਨਾਮੁ ਅਧਾਰਾ ॥੨॥੫॥
17ਬੈਰਾੜੀ ਮਹਲਾ ੪ ॥
18ਜਪਿ ਮਨ ਹਰਿ ਹਰਿ ਨਾਮੁ ਨਿਤ ਧਿਆਇ ॥
19ਜੋ ਇਛਹਿ ਸੋਈ ਫਲੁ ਪਾਵਹਿ ਫਿਰਿ ਦੂਖੁ ਨ ਲਾਗੈ ਆਇ ॥੧॥ ਰਹਾਉ ॥
20ਸੋ ਜਪੁ ਸੋ ਤਪੁ ਸਾ ਬ੍ਰਤ ਪੂਜਾ ਜਿਤੁ ਹਰਿ ਸਿਉ ਪ੍ਰੀਤਿ ਲਗਾਇ ॥
21ਬਿਨੁ ਹਰਿ ਪ੍ਰੀਤਿ ਹੋਰ ਪ੍ਰੀਤਿ ਸਭ ਝੂਠੀ ਇਕ ਖਿਨ ਮਹਿ ਬਿਸਰਿ ਸਭ ਜਾਇ ॥੧॥
22ਤੂ ਬੇਅੰਤੁ ਸਰਬ ਕਲ ਪੂਰਾ ਕਿਛੁ ਕੀਮਤਿ ਕਹੀ ਨ ਜਾਇ ॥
23ਨਾਨਕ ਸਰਣਿ ਤੁਮੑਾਰੀ ਹਰਿ ਜੀਉ ਭਾਵੈ ਤਿਵੈ ਛਡਾਇ ॥੨॥੬॥
24ਰਾਗੁ ਬੈਰਾੜੀ ਮਹਲਾ ੫ ਘਰੁ ੧
25ੴ ਸਤਿਗੁਰ ਪ੍ਰਸਾਦਿ ॥
26ਸੰਤ ਜਨਾ ਮਿਲਿ ਹਰਿ ਜਸੁ ਗਾਇਓ ॥
27ਕੋਟਿ ਜਨਮ ਕੇ ਦੂਖ ਗਵਾਇਓ ॥੧॥ ਰਹਾਉ ॥
28ਜੋ ਚਾਹਤ ਸੋਈ ਮਨਿ ਪਾਇਓ ॥
29ਕਰਿ ਕਿਰਪਾ ਹਰਿ ਨਾਮੁ ਦਿਵਾਇਓ ॥੧॥
30ਸਰਬ ਸੂਖ ਹਰਿ ਨਾਮਿ ਵਡਾਈ ॥
31ਗੁਰ ਪ੍ਰਸਾਦਿ ਨਾਨਕ ਮਤਿ ਪਾਈ ॥੨॥੧॥੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath