ਗੁਰੂ ਗ੍ਰੰਥ ਸਾਹਿਬ 722 · Raag Tilang · Guru Nanak Dev Ji
1ਮੇਰੈ ਕੰਤ ਨ ਭਾਵੈ ਚੋਲੜਾ ਪਿਆਰੇ ਕਿਉ ਧਨ ਸੇਜੈ ਜਾਏ ॥੧॥
2ਹੰਉ ਕੁਰਬਾਨੈ ਜਾਉ ਮਿਹਰਵਾਨਾ ਹੰਉ ਕੁਰਬਾਨੈ ਜਾਉ ॥
3ਹੰਉ ਕੁਰਬਾਨੈ ਜਾਉ ਤਿਨਾ ਕੈ ਲੈਨਿ ਜੋ ਤੇਰਾ ਨਾਉ ॥
4ਲੈਨਿ ਜੋ ਤੇਰਾ ਨਾਉ ਤਿਨਾ ਕੈ ਹੰਉ ਸਦ ਕੁਰਬਾਨੈ ਜਾਉ ॥੧॥ ਰਹਾਉ ॥
5ਕਾਇਆ ਰੰਙਣਿ ਜੇ ਥੀਐ ਪਿਆਰੇ ਪਾਈਐ ਨਾਉ ਮਜੀਠ ॥
6ਰੰਙਣ ਵਾਲਾ ਜੇ ਰੰਙੈ ਸਾਹਿਬੁ ਐਸਾ ਰੰਗੁ ਨ ਡੀਠ ॥੨॥
7ਜਿਨ ਕੇ ਚੋਲੇ ਰਤੜੇ ਪਿਆਰੇ ਕੰਤੁ ਤਿਨਾ ਕੈ ਪਾਸਿ ॥
8ਧੂੜਿ ਤਿਨਾ ਕੀ ਜੇ ਮਿਲੈ ਜੀ ਕਹੁ ਨਾਨਕ ਕੀ ਅਰਦਾਸਿ ॥੩॥
9ਆਪੇ ਸਾਜੇ ਆਪੇ ਰੰਗੇ ਆਪੇ ਨਦਰਿ ਕਰੇਇ ॥
10ਨਾਨਕ ਕਾਮਣਿ ਕੰਤੈ ਭਾਵੈ ਆਪੇ ਹੀ ਰਾਵੇਇ ॥੪॥੧॥੩॥
11ਤਿਲੰਗ ਮਃ ੧ ॥
12ਇਆਨੜੀਏ ਮਾਨੜਾ ਕਾਇ ਕਰੇਹਿ ॥
13ਆਪਨੜੈ ਘਰਿ ਹਰਿ ਰੰਗੋ ਕੀ ਨ ਮਾਣੇਹਿ ॥
14ਸਹੁ ਨੇੜੈ ਧਨ ਕੰਮਲੀਏ ਬਾਹਰੁ ਕਿਆ ਢੂਢੇਹਿ ॥
15ਭੈ ਕੀਆ ਦੇਹਿ ਸਲਾਈਆ ਨੈਣੀ ਭਾਵ ਕਾ ਕਰਿ ਸੀਗਾਰੋ ॥
16ਤਾ ਸੋਹਾਗਣਿ ਜਾਣੀਐ ਲਾਗੀ ਜਾ ਸਹੁ ਧਰੇ ਪਿਆਰੋ ॥੧॥
17ਇਆਣੀ ਬਾਲੀ ਕਿਆ ਕਰੇ ਜਾ ਧਨ ਕੰਤ ਨ ਭਾਵੈ ॥
18ਕਰਣ ਪਲਾਹ ਕਰੇ ਬਹੁਤੇਰੇ ਸਾ ਧਨ ਮਹਲੁ ਨ ਪਾਵੈ ॥
19ਵਿਣੁ ਕਰਮਾ ਕਿਛੁ ਪਾਈਐ ਨਾਹੀ ਜੇ ਬਹੁਤੇਰਾ ਧਾਵੈ ॥
20ਲਬ ਲੋਭ ਅਹੰਕਾਰ ਕੀ ਮਾਤੀ ਮਾਇਆ ਮਾਹਿ ਸਮਾਣੀ ॥
21ਇਨੀ ਬਾਤੀ ਸਹੁ ਪਾਈਐ ਨਾਹੀ ਭਈ ਕਾਮਣਿ ਇਆਣੀ ॥੨॥
22ਜਾਇ ਪੁਛਹੁ ਸੋਹਾਗਣੀ ਵਾਹੈ ਕਿਨੀ ਬਾਤੀ ਸਹੁ ਪਾਈਐ ॥
23ਜੋ ਕਿਛੁ ਕਰੇ ਸੋ ਭਲਾ ਕਰਿ ਮਾਨੀਐ ਹਿਕਮਤਿ ਹੁਕਮੁ ਚੁਕਾਈਐ ॥
24ਜਾ ਕੈ ਪ੍ਰੇਮਿ ਪਦਾਰਥੁ ਪਾਈਐ ਤਉ ਚਰਣੀ ਚਿਤੁ ਲਾਈਐ ॥
25ਸਹੁ ਕਹੈ ਸੋ ਕੀਜੈ ਤਨੁ ਮਨੋ ਦੀਜੈ ਐਸਾ ਪਰਮਲੁ ਲਾਈਐ ॥
26ਏਵ ਕਹਹਿ ਸੋਹਾਗਣੀ ਭੈਣੇ ਇਨੀ ਬਾਤੀ ਸਹੁ ਪਾਈਐ ॥੩॥
27ਆਪੁ ਗਵਾਈਐ ਤਾ ਸਹੁ ਪਾਈਐ ਅਉਰੁ ਕੈਸੀ ਚਤੁਰਾਈ ॥
28ਸਹੁ ਨਦਰਿ ਕਰਿ ਦੇਖੈ ਸੋ ਦਿਨੁ ਲੇਖੈ ਕਾਮਣਿ ਨਉ ਨਿਧਿ ਪਾਈ ॥
29ਆਪਣੇ ਕੰਤ ਪਿਆਰੀ ਸਾ ਸੋਹਾਗਣਿ ਨਾਨਕ ਸਾ ਸਭਰਾਈ ॥
30ਐਸੈ ਰੰਗਿ ਰਾਤੀ ਸਹਜ ਕੀ ਮਾਤੀ ਅਹਿਨਿਸਿ ਭਾਇ ਸਮਾਣੀ ॥
31ਸੁੰਦਰਿ ਸਾਇ ਸਰੂਪ ਬਿਚਖਣਿ ਕਹੀਐ ਸਾ ਸਿਆਣੀ ॥੪॥੨॥੪॥
32ਤਿਲੰਗ ਮਹਲਾ ੧ ॥
33ਜੈਸੀ ਮੈ ਆਵੈ ਖਸਮ ਕੀ ਬਾਣੀ ਤੈਸੜਾ ਕਰੀ ਗਿਆਨੁ ਵੇ ਲਾਲੋ ॥
34ਪਾਪ ਕੀ ਜੰਞ ਲੈ ਕਾਬਲਹੁ ਧਾਇਆ ਜੋਰੀ ਮੰਗੈ ਦਾਨੁ ਵੇ ਲਾਲੋ ॥
35ਸਰਮੁ ਧਰਮੁ ਦੁਇ ਛਪਿ ਖਲੋਏ ਕੂੜੁ ਫਿਰੈ ਪਰਧਾਨੁ ਵੇ ਲਾਲੋ ॥
36ਕਾਜੀਆ ਬਾਮਣਾ ਕੀ ਗਲ ਥਕੀ ਅਗਦੁ ਪੜੈ ਸੈਤਾਨੁ ਵੇ ਲਾਲੋ ॥
37ਮੁਸਲਮਾਨੀਆ ਪੜਹਿ ਕਤੇਬਾ ਕਸਟ ਮਹਿ ਕਰਹਿ ਖੁਦਾਇ ਵੇ ਲਾਲੋ ॥
38ਜਾਤਿ ਸਨਾਤੀ ਹੋਰਿ ਹਿਦਵਾਣੀਆ ਏਹਿ ਭੀ ਲੇਖੈ ਲਾਇ ਵੇ ਲਾਲੋ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath