ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 723 · Raag Tilang · Guru Nanak Dev Ji

1ਖੂਨ ਕੇ ਸੋਹਿਲੇ ਗਾਵੀਅਹਿ ਨਾਨਕ ਰਤੁ ਕਾ ਕੁੰਗੂ ਪਾਇ ਵੇ ਲਾਲੋ ॥੧॥

2ਸਾਹਿਬ ਕੇ ਗੁਣ ਨਾਨਕੁ ਗਾਵੈ ਮਾਸ ਪੁਰੀ ਵਿਚਿ ਆਖੁ ਮਸੋਲਾ ॥

3ਜਿਨਿ ਉਪਾਈ ਰੰਗਿ ਰਵਾਈ ਬੈਠਾ ਵੇਖੈ ਵਖਿ ਇਕੇਲਾ ॥

4ਸਚਾ ਸੋ ਸਾਹਿਬੁ ਸਚੁ ਤਪਾਵਸੁ ਸਚੜਾ ਨਿਆਉ ਕਰੇਗੁ ਮਸੋਲਾ ॥

5ਕਾਇਆ ਕਪੜੁ ਟੁਕੁ ਟੁਕੁ ਹੋਸੀ ਹਿਦੁਸਤਾਨੁ ਸਮਾਲਸੀ ਬੋਲਾ ॥

6ਆਵਨਿ ਅਠਤਰੈ ਜਾਨਿ ਸਤਾਨਵੈ ਹੋਰੁ ਭੀ ਉਠਸੀ ਮਰਦ ਕਾ ਚੇਲਾ ॥

7ਸਚ ਕੀ ਬਾਣੀ ਨਾਨਕੁ ਆਖੈ ਸਚੁ ਸੁਣਾਇਸੀ ਸਚ ਕੀ ਬੇਲਾ ॥੨॥੩॥੫॥

8ਤਿਲੰਗ ਮਹਲਾ ੪ ਘਰੁ ੨

9ੴ ਸਤਿਗੁਰ ਪ੍ਰਸਾਦਿ ॥

10ਸਭਿ ਆਏ ਹੁਕਮਿ ਖਸਮਾਹੁ ਹੁਕਮਿ ਸਭ ਵਰਤਨੀ ॥

11ਸਚੁ ਸਾਹਿਬੁ ਸਾਚਾ ਖੇਲੁ ਸਭੁ ਹਰਿ ਧਨੀ ॥੧॥

12ਸਾਲਾਹਿਹੁ ਸਚੁ ਸਭ ਊਪਰਿ ਹਰਿ ਧਨੀ ॥

13ਜਿਸੁ ਨਾਹੀ ਕੋਇ ਸਰੀਕੁ ਕਿਸੁ ਲੇਖੈ ਹਉ ਗਨੀ ॥ ਰਹਾਉ ॥

14ਪਉਣ ਪਾਣੀ ਧਰਤੀ ਆਕਾਸੁ ਘਰ ਮੰਦਰ ਹਰਿ ਬਨੀ ॥

15ਵਿਚਿ ਵਰਤੈ ਨਾਨਕ ਆਪਿ ਝੂਠੁ ਕਹੁ ਕਿਆ ਗਨੀ ॥੨॥੧॥

16ਤਿਲੰਗ ਮਹਲਾ ੪ ॥

17ਨਿਤ ਨਿਹਫਲ ਕਰਮ ਕਮਾਇ ਬਫਾਵੈ ਦੁਰਮਤੀਆ ॥

18ਜਬ ਆਣੈ ਵਲਵੰਚ ਕਰਿ ਝੂਠੁ ਤਬ ਜਾਣੈ ਜਗੁ ਜਿਤੀਆ ॥੧॥

19ਐਸਾ ਬਾਜੀ ਸੈਸਾਰੁ ਨ ਚੇਤੈ ਹਰਿ ਨਾਮਾ ॥

20ਖਿਨ ਮਹਿ ਬਿਨਸੈ ਸਭੁ ਝੂਠੁ ਮੇਰੇ ਮਨ ਧਿਆਇ ਰਾਮਾ ॥ ਰਹਾਉ ॥

21ਸਾ ਵੇਲਾ ਚਿਤਿ ਨ ਆਵੈ ਜਿਤੁ ਆਇ ਕੰਟਕੁ ਕਾਲੁ ਗ੍ਰਸੈ ॥

22ਤਿਸੁ ਨਾਨਕ ਲਏ ਛਡਾਇ ਜਿਸੁ ਕਿਰਪਾ ਕਰਿ ਹਿਰਦੈ ਵਸੈ ॥੨॥੨॥

23ਤਿਲੰਗ ਮਹਲਾ ੫ ਘਰੁ ੧

24ੴ ਸਤਿਗੁਰ ਪ੍ਰਸਾਦਿ ॥

25ਖਾਕ ਨੂਰ ਕਰਦੰ ਆਲਮ ਦੁਨੀਆਇ ॥

26ਅਸਮਾਨ ਜਿਮੀ ਦਰਖਤ ਆਬ ਪੈਦਾਇਸਿ ਖੁਦਾਇ ॥੧॥

27ਬੰਦੇ ਚਸਮ ਦੀਦੰ ਫਨਾਇ ॥

28ਦੁਨਂੀਆ ਮੁਰਦਾਰ ਖੁਰਦਨੀ ਗਾਫਲ ਹਵਾਇ ॥ ਰਹਾਉ ॥

29ਗੈਬਾਨ ਹੈਵਾਨ ਹਰਾਮ ਕੁਸਤਨੀ ਮੁਰਦਾਰ ਬਖੋਰਾਇ ॥

30ਦਿਲ ਕਬਜ ਕਬਜਾ ਕਾਦਰੋ ਦੋਜਕ ਸਜਾਇ ॥੨॥

31ਵਲੀ ਨਿਆਮਤਿ ਬਿਰਾਦਰਾ ਦਰਬਾਰ ਮਿਲਕ ਖਾਨਾਇ ॥

32ਜਬ ਅਜਰਾਈਲੁ ਬਸਤਨੀ ਤਬ ਚਿ ਕਾਰੇ ਬਿਦਾਇ ॥੩॥

33ਹਵਾਲ ਮਾਲੂਮੁ ਕਰਦੰ ਪਾਕ ਅਲਾਹ ॥

34ਬੁਗੋ ਨਾਨਕ ਅਰਦਾਸਿ ਪੇਸਿ ਦਰਵੇਸ ਬੰਦਾਹ ॥੪॥੧॥

35ਤਿਲੰਗ ਘਰੁ ੨ ਮਹਲਾ ੫ ॥

36ਤੁਧੁ ਬਿਨੁ ਦੂਜਾ ਨਾਹੀ ਕੋਇ ॥

37ਤੂ ਕਰਤਾਰੁ ਕਰਹਿ ਸੋ ਹੋਇ ॥

38ਤੇਰਾ ਜੋਰੁ ਤੇਰੀ ਮਨਿ ਟੇਕ ॥

39ਸਦਾ ਸਦਾ ਜਪਿ ਨਾਨਕ ਏਕ ॥੧॥

40ਸਭ ਊਪਰਿ ਪਾਰਬ੍ਰਹਮੁ ਦਾਤਾਰੁ ॥

41ਤੇਰੀ ਟੇਕ ਤੇਰਾ ਆਧਾਰੁ ॥ ਰਹਾਉ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath