ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 724 · Raag Tilang · Guru Arjan Dev Ji

1ਹੈ ਤੂਹੈ ਤੂ ਹੋਵਨਹਾਰ ॥ ਅਗਮ ਅਗਾਧਿ ਊਚ ਆਪਾਰ ॥

2ਜੋ ਤੁਧੁ ਸੇਵਹਿ ਤਿਨ ਭਉ ਦੁਖੁ ਨਾਹਿ ॥

3ਗੁਰ ਪਰਸਾਦਿ ਨਾਨਕ ਗੁਣ ਗਾਹਿ ॥੨॥

4ਜੋ ਦੀਸੈ ਸੋ ਤੇਰਾ ਰੂਪੁ ॥ ਗੁਣ ਨਿਧਾਨ ਗੋਵਿੰਦ ਅਨੂਪ ॥

5ਸਿਮਰਿ ਸਿਮਰਿ ਸਿਮਰਿ ਜਨ ਸੋਇ ॥

6ਨਾਨਕ ਕਰਮਿ ਪਰਾਪਤਿ ਹੋਇ ॥੩॥

7ਜਿਨਿ ਜਪਿਆ ਤਿਸ ਕਉ ਬਲਿਹਾਰ ॥

8ਤਿਸ ਕੈ ਸੰਗਿ ਤਰੈ ਸੰਸਾਰ ॥

9ਕਹੁ ਨਾਨਕ ਪ੍ਰਭ ਲੋਚਾ ਪੂਰਿ ॥

10ਸੰਤ ਜਨਾ ਕੀ ਬਾਛਉ ਧੂਰਿ ॥੪॥੨॥

11ਤਿਲੰਗ ਮਹਲਾ ੫ ਘਰੁ ੩ ॥

12ਮਿਹਰਵਾਨੁ ਸਾਹਿਬੁ ਮਿਹਰਵਾਨੁ ॥

13ਸਾਹਿਬੁ ਮੇਰਾ ਮਿਹਰਵਾਨੁ ॥

14ਜੀਅ ਸਗਲ ਕਉ ਦੇਇ ਦਾਨੁ ॥ ਰਹਾਉ ॥

15ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥

16ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥

17ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥

18ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥

19ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥

20ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥

21ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥

22ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥੩॥

23ਤਿਲੰਗ ਮਹਲਾ ੫ ਘਰੁ ੩ ॥

24ਕਰਤੇ ਕੁਦਰਤੀ ਮੁਸਤਾਕੁ ॥

25ਦੀਨ ਦੁਨੀਆ ਏਕ ਤੂਹੀ ਸਭ ਖਲਕ ਹੀ ਤੇ ਪਾਕੁ ॥ ਰਹਾਉ ॥

26ਖਿਨ ਮਾਹਿ ਥਾਪਿ ਉਥਾਪਦਾ ਆਚਰਜ ਤੇਰੇ ਰੂਪ ॥

27ਕਉਣੁ ਜਾਣੈ ਚਲਤ ਤੇਰੇ ਅੰਧਿਆਰੇ ਮਹਿ ਦੀਪ ॥੧॥

28ਖੁਦਿ ਖਸਮ ਖਲਕ ਜਹਾਨ ਅਲਹ ਮਿਹਰਵਾਨ ਖੁਦਾਇ ॥

29ਦਿਨਸੁ ਰੈਣਿ ਜਿ ਤੁਧੁ ਅਰਾਧੇ ਸੋ ਕਿਉ ਦੋਜਕਿ ਜਾਇ ॥੨॥

30ਅਜਰਾਈਲੁ ਯਾਰੁ ਬੰਦੇ ਜਿਸੁ ਤੇਰਾ ਆਧਾਰੁ ॥

31ਗੁਨਹ ਉਸ ਕੇ ਸਗਲ ਆਫੂ ਤੇਰੇ ਜਨ ਦੇਖਹਿ ਦੀਦਾਰੁ ॥੩॥

32ਦੁਨੀਆ ਚੀਜ ਫਿਲਹਾਲ ਸਗਲੇ ਸਚੁ ਸੁਖੁ ਤੇਰਾ ਨਾਉ ॥

33ਗੁਰ ਮਿਲਿ ਨਾਨਕ ਬੂਝਿਆ ਸਦਾ ਏਕਸੁ ਗਾਉ ॥੪॥੪॥

34ਤਿਲੰਗ ਮਹਲਾ ੫ ॥

35ਮੀਰਾਂ ਦਾਨਾਂ ਦਿਲ ਸੋਚ ॥

36ਮੁਹਬਤੇ ਮਨਿ ਤਨਿ ਬਸੈ ਸਚੁ ਸਾਹ ਬੰਦੀ ਮੋਚ ॥੧॥ ਰਹਾਉ ॥

37ਦੀਦਨੇ ਦੀਦਾਰ ਸਾਹਿਬ ਕਛੁ ਨਹੀ ਇਸ ਕਾ ਮੋਲੁ ॥

38ਪਾਕ ਪਰਵਦਗਾਰ ਤੂ ਖੁਦਿ ਖਸਮੁ ਵਡਾ ਅਤੋਲੁ ॥੧॥

39ਦਸ੍ਤਗੀਰੀ ਦੇਹਿ ਦਿਲਾਵਰ ਤੂਹੀ ਤੂਹੀ ਏਕ ॥

40ਕਰਤਾਰ ਕੁਦਰਤਿ ਕਰਣ ਖਾਲਕ ਨਾਨਕ ਤੇਰੀ ਟੇਕ ॥੨॥੫॥

41ਤਿਲੰਗ ਮਹਲਾ ੧ ਘਰੁ ੨

42ੴ ਸਤਿਗੁਰ ਪ੍ਰਸਾਦਿ ॥

43ਜਿਨਿ ਕੀਆ ਤਿਨਿ ਦੇਖਿਆ ਕਿਆ ਕਹੀਐ ਰੇ ਭਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath