ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 725 · Raag Tilang · Guru Nanak Dev Ji

1ਆਪੇ ਜਾਣੈ ਕਰੇ ਆਪਿ ਜਿਨਿ ਵਾੜੀ ਹੈ ਲਾਈ ॥੧॥

2ਰਾਇਸਾ ਪਿਆਰੇ ਕਾ ਰਾਇਸਾ ਜਿਤੁ ਸਦਾ ਸੁਖੁ ਹੋਈ ॥ ਰਹਾਉ ॥

3ਜਿਨਿ ਰੰਗਿ ਕੰਤੁ ਨ ਰਾਵਿਆ ਸਾ ਪਛੋ ਰੇ ਤਾਣੀ ॥

4ਹਾਥ ਪਛੋੜੈ ਸਿਰੁ ਧੁਣੈ ਜਬ ਰੈਣਿ ਵਿਹਾਣੀ ॥੨॥

5ਪਛੋਤਾਵਾ ਨਾ ਮਿਲੈ ਜਬ ਚੂਕੈਗੀ ਸਾਰੀ ॥

6ਤਾ ਫਿਰਿ ਪਿਆਰਾ ਰਾਵੀਐ ਜਬ ਆਵੈਗੀ ਵਾਰੀ ॥੩॥

7ਕੰਤੁ ਲੀਆ ਸੋਹਾਗਣੀ ਮੈ ਤੇ ਵਧਵੀ ਏਹ ॥

8ਸੇ ਗੁਣ ਮੁਝੈ ਨ ਆਵਨੀ ਕੈ ਜੀ ਦੋਸੁ ਧਰੇਹ ॥੪॥

9ਜਿਨੀ ਸਖੀ ਸਹੁ ਰਾਵਿਆ ਤਿਨ ਪੂਛਉਗੀ ਜਾਏ ॥

10ਪਾਇ ਲਗਉ ਬੇਨਤੀ ਕਰਉ ਲੇਉਗੀ ਪੰਥੁ ਬਤਾਏ ॥੫॥

11ਹੁਕਮੁ ਪਛਾਣੈ ਨਾਨਕਾ ਭਉ ਚੰਦਨੁ ਲਾਵੈ ॥

12ਗੁਣ ਕਾਮਣ ਕਾਮਣਿ ਕਰੈ ਤਉ ਪਿਆਰੇ ਕਉ ਪਾਵੈ ॥੬॥

13ਜੋ ਦਿਲਿ ਮਿਲਿਆ ਸੁ ਮਿਲਿ ਰਹਿਆ ਮਿਲਿਆ ਕਹੀਐ ਰੇ ਸੋਈ ॥

14ਜੇ ਬਹੁਤੇਰਾ ਲੋਚੀਐ ਬਾਤੀ ਮੇਲੁ ਨ ਹੋਈ ॥੭॥

15ਧਾਤੁ ਮਿਲੈ ਫੁਨਿ ਧਾਤੁ ਕਉ ਲਿਵ ਲਿਵੈ ਕਉ ਧਾਵੈ ॥

16ਗੁਰ ਪਰਸਾਦੀ ਜਾਣੀਐ ਤਉ ਅਨਭਉ ਪਾਵੈ ॥੮॥

17ਪਾਨਾ ਵਾੜੀ ਹੋਇ ਘਰਿ ਖਰੁ ਸਾਰ ਨ ਜਾਣੈ ॥

18ਰਸੀਆ ਹੋਵੈ ਮੁਸਕ ਕਾ ਤਬ ਫੂਲੁ ਪਛਾਣੈ ॥੯॥

19ਅਪਿਉ ਪੀਵੈ ਜੋ ਨਾਨਕਾ ਭ੍ਰਮੁ ਭ੍ਰਮਿ ਸਮਾਵੈ ॥

20ਸਹਜੇ ਸਹਜੇ ਮਿਲਿ ਰਹੈ ਅਮਰਾ ਪਦੁ ਪਾਵੈ ॥੧੦॥੧॥

21ਤਿਲੰਗ ਮਹਲਾ ੪ ॥

22ਹਰਿ ਕੀਆ ਕਥਾ ਕਹਾਣੀਆ ਗੁਰਿ ਮੀਤਿ ਸੁਣਾਈਆ ॥

23ਬਲਿਹਾਰੀ ਗੁਰ ਆਪਣੇ ਗੁਰ ਕਉ ਬਲਿ ਜਾਈਆ ॥੧॥

24ਆਇ ਮਿਲੁ ਗੁਰਸਿਖ ਆਇ ਮਿਲੁ ਤੂ ਮੇਰੇ ਗੁਰੂ ਕੇ ਪਿਆਰੇ ॥ ਰਹਾਉ ॥

25ਹਰਿ ਕੇ ਗੁਣ ਹਰਿ ਭਾਵਦੇ ਸੇ ਗੁਰੂ ਤੇ ਪਾਏ ॥

26ਜਿਨ ਗੁਰ ਕਾ ਭਾਣਾ ਮੰਨਿਆ ਤਿਨ ਘੁਮਿ ਘੁਮਿ ਜਾਏ ॥੨॥

27ਜਿਨ ਸਤਿਗੁਰੁ ਪਿਆਰਾ ਦੇਖਿਆ ਤਿਨ ਕਉ ਹਉ ਵਾਰੀ ॥

28ਜਿਨ ਗੁਰ ਕੀ ਕੀਤੀ ਚਾਕਰੀ ਤਿਨ ਸਦ ਬਲਿਹਾਰੀ ॥੩॥

29ਹਰਿ ਹਰਿ ਤੇਰਾ ਨਾਮੁ ਹੈ ਦੁਖ ਮੇਟਣਹਾਰਾ ॥

30ਗੁਰ ਸੇਵਾ ਤੇ ਪਾਈਐ ਗੁਰਮੁਖਿ ਨਿਸਤਾਰਾ ॥੪॥

31ਜੋ ਹਰਿ ਨਾਮੁ ਧਿਆਇਦੇ ਤੇ ਜਨ ਪਰਵਾਨਾ ॥

32ਤਿਨ ਵਿਟਹੁ ਨਾਨਕੁ ਵਾਰਿਆ ਸਦਾ ਸਦਾ ਕੁਰਬਾਨਾ ॥੫॥

33ਸਾ ਹਰਿ ਤੇਰੀ ਉਸਤਤਿ ਹੈ ਜੋ ਹਰਿ ਪ੍ਰਭ ਭਾਵੈ ॥

34ਜੋ ਗੁਰਮੁਖਿ ਪਿਆਰਾ ਸੇਵਦੇ ਤਿਨ ਹਰਿ ਫਲੁ ਪਾਵੈ ॥੬॥

35ਜਿਨਾ ਹਰਿ ਸੇਤੀ ਪਿਰਹੜੀ ਤਿਨਾ ਜੀਅ ਪ੍ਰਭ ਨਾਲੇ ॥

36ਓਇ ਜਪਿ ਜਪਿ ਪਿਆਰਾ ਜੀਵਦੇ ਹਰਿ ਨਾਮੁ ਸਮਾਲੇ ॥੭॥

37ਜਿਨ ਗੁਰਮੁਖਿ ਪਿਆਰਾ ਸੇਵਿਆ ਤਿਨ ਕਉ ਘੁਮਿ ਜਾਇਆ ॥

38ਓਇ ਆਪਿ ਛੁਟੇ ਪਰਵਾਰ ਸਿਉ ਸਭੁ ਜਗਤੁ ਛਡਾਇਆ ॥੮॥

39ਗੁਰਿ ਪਿਆਰੈ ਹਰਿ ਸੇਵਿਆ ਗੁਰੁ ਧੰਨੁ ਗੁਰੁ ਧੰਨੋ ॥

40ਗੁਰਿ ਹਰਿ ਮਾਰਗੁ ਦਸਿਆ ਗੁਰ ਪੁੰਨੁ ਵਡ ਪੁੰਨੋ ॥੯॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath