ਗੁਰੂ ਗ੍ਰੰਥ ਸਾਹਿਬ 726 · Raag Tilang · Guru Raam Daas Ji
1ਜੋ ਗੁਰਸਿਖ ਗੁਰੁ ਸੇਵਦੇ ਸੇ ਪੁੰਨ ਪਰਾਣੀ ॥
2ਜਨੁ ਨਾਨਕੁ ਤਿਨ ਕਉ ਵਾਰਿਆ ਸਦਾ ਸਦਾ ਕੁਰਬਾਣੀ ॥੧੦॥
3ਗੁਰਮੁਖਿ ਸਖੀ ਸਹੇਲੀਆ ਸੇ ਆਪਿ ਹਰਿ ਭਾਈਆ ॥
4ਹਰਿ ਦਰਗਹ ਪੈਨਾਈਆ ਹਰਿ ਆਪਿ ਗਲਿ ਲਾਈਆ ॥੧੧॥
5ਜੋ ਗੁਰਮੁਖਿ ਨਾਮੁ ਧਿਆਇਦੇ ਤਿਨ ਦਰਸਨੁ ਦੀਜੈ ॥
6ਹਮ ਤਿਨ ਕੇ ਚਰਣ ਪਖਾਲਦੇ ਧੂੜਿ ਘੋਲਿ ਘੋਲਿ ਪੀਜੈ ॥੧੨॥
7ਪਾਨ ਸੁਪਾਰੀ ਖਾਤੀਆ ਮੁਖਿ ਬੀੜੀਆ ਲਾਈਆ ॥
8ਹਰਿ ਹਰਿ ਕਦੇ ਨ ਚੇਤਿਓ ਜਮਿ ਪਕੜਿ ਚਲਾਈਆ ॥੧੩॥
9ਜਿਨ ਹਰਿ ਨਾਮਾ ਹਰਿ ਚੇਤਿਆ ਹਿਰਦੈ ਉਰਿ ਧਾਰੇ ॥ ਤਿਨ ਜਮੁ ਨੇੜਿ ਨ ਆਵਈ ਗੁਰਸਿਖ ਗੁਰ ਪਿਆਰੇ ॥੧੪॥
10ਹਰਿ ਕਾ ਨਾਮੁ ਨਿਧਾਨੁ ਹੈ ਕੋਈ ਗੁਰਮੁਖਿ ਜਾਣੈ ॥
11ਨਾਨਕ ਜਿਨ ਸਤਿਗੁਰੁ ਭੇਟਿਆ ਰੰਗਿ ਰਲੀਆ ਮਾਣੈ ॥੧੫॥
12ਸਤਿਗੁਰੁ ਦਾਤਾ ਆਖੀਐ ਤੁਸਿ ਕਰੇ ਪਸਾਓ ॥
13ਹਉ ਗੁਰ ਵਿਟਹੁ ਸਦ ਵਾਰਿਆ ਜਿਨਿ ਦਿਤੜਾ ਨਾਓ ॥੧੬॥
14ਸੋ ਧੰਨੁ ਗੁਰੂ ਸਾਬਾਸਿ ਹੈ ਹਰਿ ਦੇਇ ਸਨੇਹਾ ॥
15ਹਉ ਵੇਖਿ ਵੇਖਿ ਗੁਰੂ ਵਿਗਸਿਆ ਗੁਰ ਸਤਿਗੁਰ ਦੇਹਾ ॥੧੭॥
16ਗੁਰ ਰਸਨਾ ਅੰਮ੍ਰਿਤੁ ਬੋਲਦੀ ਹਰਿ ਨਾਮਿ ਸੁਹਾਵੀ ॥
17ਜਿਨ ਸੁਣਿ ਸਿਖਾ ਗੁਰੁ ਮੰਨਿਆ ਤਿਨਾ ਭੁਖ ਸਭ ਜਾਵੀ ॥੧੮॥
18ਹਰਿ ਕਾ ਮਾਰਗੁ ਆਖੀਐ ਕਹੁ ਕਿਤੁ ਬਿਧਿ ਜਾਈਐ ॥
19ਹਰਿ ਹਰਿ ਤੇਰਾ ਨਾਮੁ ਹੈ ਹਰਿ ਖਰਚੁ ਲੈ ਜਾਈਐ ॥੧੯॥
20ਜਿਨ ਗੁਰਮੁਖਿ ਹਰਿ ਆਰਾਧਿਆ ਸੇ ਸਾਹ ਵਡ ਦਾਣੇ ॥
21ਹਉ ਸਤਿਗੁਰ ਕਉ ਸਦ ਵਾਰਿਆ ਗੁਰ ਬਚਨਿ ਸਮਾਣੇ ॥੨੦॥
22ਤੂ ਠਾਕੁਰੁ ਤੂ ਸਾਹਿਬੋ ਤੂਹੈ ਮੇਰਾ ਮੀਰਾ ॥
23ਤੁਧੁ ਭਾਵੈ ਤੇਰੀ ਬੰਦਗੀ ਤੂ ਗੁਣੀ ਗਹੀਰਾ ॥੨੧॥
24ਆਪੇ ਹਰਿ ਇਕ ਰੰਗੁ ਹੈ ਆਪੇ ਬਹੁ ਰੰਗੀ ॥
25ਜੋ ਤਿਸੁ ਭਾਵੈ ਨਾਨਕਾ ਸਾਈ ਗਲ ਚੰਗੀ ॥੨੨॥੨॥
26ਤਿਲੰਗ ਮਹਲਾ ੯ ਕਾਫੀ
27ੴ ਸਤਿਗੁਰ ਪ੍ਰਸਾਦਿ ॥
28ਚੇਤਨਾ ਹੈ ਤਉ ਚੇਤ ਲੈ ਨਿਸਿ ਦਿਨਿ ਮੈ ਪ੍ਰਾਨੀ ॥
29ਛਿਨੁ ਛਿਨੁ ਅਉਧ ਬਿਹਾਤੁ ਹੈ ਫੂਟੈ ਘਟ ਜਿਉ ਪਾਨੀ ॥੧॥ ਰਹਾਉ ॥
30ਹਰਿ ਗੁਨ ਕਾਹਿ ਨ ਗਾਵਹੀ ਮੂਰਖ ਅਗਿਆਨਾ ॥
31ਝੂਠੈ ਲਾਲਚਿ ਲਾਗਿ ਕੈ ਨਹਿ ਮਰਨੁ ਪਛਾਨਾ ॥੧॥
32ਅਜਹੂ ਕਛੁ ਬਿਗਰਿਓ ਨਹੀ ਜੋ ਪ੍ਰਭ ਗੁਨ ਗਾਵੈ ॥
33ਕਹੁ ਨਾਨਕ ਤਿਹ ਭਜਨ ਤੇ ਨਿਰਭੈ ਪਦੁ ਪਾਵੈ ॥੨॥੧॥
34ਤਿਲੰਗ ਮਹਲਾ ੯ ॥
35ਜਾਗ ਲੇਹੁ ਰੇ ਮਨਾ ਜਾਗ ਲੇਹੁ ਕਹਾ ਗਾਫਲ ਸੋਇਆ ॥
36ਜੋ ਤਨੁ ਉਪਜਿਆ ਸੰਗ ਹੀ ਸੋ ਭੀ ਸੰਗਿ ਨ ਹੋਇਆ ॥੧॥ ਰਹਾਉ ॥
37ਮਾਤ ਪਿਤਾ ਸੁਤ ਬੰਧ ਜਨ ਹਿਤੁ ਜਾ ਸਿਉ ਕੀਨਾ ॥
38ਜੀਉ ਛੂਟਿਓ ਜਬ ਦੇਹ ਤੇ ਡਾਰਿ ਅਗਨਿ ਮੈ ਦੀਨਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath