ਗੁਰੂ ਗ੍ਰੰਥ ਸਾਹਿਬ 728 · Raag Soohee
1ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥
2ਰਾਗੁ ਸੂਹੀ ਮਹਲਾ ੧ ਚਉਪਦੇ ਘਰੁ ੧
3ਭਾਂਡਾ ਧੋਇ ਬੈਸਿ ਧੂਪੁ ਦੇਵਹੁ ਤਉ ਦੂਧੈ ਕਉ ਜਾਵਹੁ ॥
4ਦੂਧੁ ਕਰਮ ਫੁਨਿ ਸੁਰਤਿ ਸਮਾਇਣੁ ਹੋਇ ਨਿਰਾਸ ਜਮਾਵਹੁ ॥੧॥
5ਜਪਹੁ ਤ ਏਕੋ ਨਾਮਾ ॥
6ਅਵਰਿ ਨਿਰਾਫਲ ਕਾਮਾ ॥੧॥ ਰਹਾਉ ॥
7ਇਹੁ ਮਨੁ ਈਟੀ ਹਾਥਿ ਕਰਹੁ ਫੁਨਿ ਨੇਤ੍ਰਉ ਨੀਦ ਨ ਆਵੈ ॥
8ਰਸਨਾ ਨਾਮੁ ਜਪਹੁ ਤਬ ਮਥੀਐ ਇਨ ਬਿਧਿ ਅੰਮ੍ਰਿਤੁ ਪਾਵਹੁ ॥੨॥
9ਮਨੁ ਸੰਪਟੁ ਜਿਤੁ ਸਤ ਸਰਿ ਨਾਵਣੁ ਭਾਵਨ ਪਾਤੀ ਤ੍ਰਿਪਤਿ ਕਰੇ ॥
10ਪੂਜਾ ਪ੍ਰਾਣ ਸੇਵਕੁ ਜੇ ਸੇਵੇ ਇਨੑ ਬਿਧਿ ਸਾਹਿਬੁ ਰਵਤੁ ਰਹੈ ॥੩॥
11ਕਹਦੇ ਕਹਹਿ ਕਹੇ ਕਹਿ ਜਾਵਹਿ ਤੁਮ ਸਰਿ ਅਵਰੁ ਨ ਕੋਈ ॥
12ਭਗਤਿ ਹੀਣੁ ਨਾਨਕੁ ਜਨੁ ਜੰਪੈ ਹਉ ਸਾਲਾਹੀ ਸਚਾ ਸੋਈ ॥੪॥੧॥
13ਸੂਹੀ ਮਹਲਾ ੧ ਘਰੁ ੨
14ੴ ਸਤਿਗੁਰ ਪ੍ਰਸਾਦਿ ॥
15ਅੰਤਰਿ ਵਸੈ ਨ ਬਾਹਰਿ ਜਾਇ ॥
16ਅੰਮ੍ਰਿਤੁ ਛੋਡਿ ਕਾਹੇ ਬਿਖੁ ਖਾਇ ॥੧॥
17ਐਸਾ ਗਿਆਨੁ ਜਪਹੁ ਮਨ ਮੇਰੇ ॥
18ਹੋਵਹੁ ਚਾਕਰ ਸਾਚੇ ਕੇਰੇ ॥੧॥ ਰਹਾਉ ॥
19ਗਿਆਨੁ ਧਿਆਨੁ ਸਭੁ ਕੋਈ ਰਵੈ ॥
20ਬਾਂਧਨਿ ਬਾਂਧਿਆ ਸਭੁ ਜਗੁ ਭਵੈ ॥੨॥
21ਸੇਵਾ ਕਰੇ ਸੁ ਚਾਕਰੁ ਹੋਇ ॥
22ਜਲਿ ਥਲਿ ਮਹੀਅਲਿ ਰਵਿ ਰਹਿਆ ਸੋਇ ॥੩॥
23ਹਮ ਨਹੀ ਚੰਗੇ ਬੁਰਾ ਨਹੀ ਕੋਇ ॥
24ਪ੍ਰਣਵਤਿ ਨਾਨਕੁ ਤਾਰੇ ਸੋਇ ॥੪॥੧॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath