ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 729 · Raag Soohee

1ਸੂਹੀ ਮਹਲਾ ੧ ਘਰੁ ੬

2ੴ ਸਤਿਗੁਰ ਪ੍ਰਸਾਦਿ ॥

3ਉਜਲੁ ਕੈਹਾ ਚਿਲਕਣਾ ਘੋਟਿਮ ਕਾਲੜੀ ਮਸੁ ॥

4ਧੋਤਿਆ ਜੂਠਿ ਨ ਉਤਰੈ ਜੇ ਸਉ ਧੋਵਾ ਤਿਸੁ ॥੧॥

5ਸਜਣ ਸੇਈ ਨਾਲਿ ਮੈ ਚਲਦਿਆ ਨਾਲਿ ਚਲੰਨਿੑ ॥

6ਜਿਥੈ ਲੇਖਾ ਮੰਗੀਐ ਤਿਥੈ ਖੜੇ ਦਿਸੰਨਿ ॥੧॥ ਰਹਾਉ ॥

7ਕੋਠੇ ਮੰਡਪ ਮਾੜੀਆ ਪਾਸਹੁ ਚਿਤਵੀਆਹਾ ॥

8ਢਠੀਆ ਕੰਮਿ ਨ ਆਵਨੑੀ ਵਿਚਹੁ ਸਖਣੀਆਹਾ ॥੨॥

9ਬਗਾ ਬਗੇ ਕਪੜੇ ਤੀਰਥ ਮੰਝਿ ਵਸੰਨਿੑ ॥

10ਘੁਟਿ ਘੁਟਿ ਜੀਆ ਖਾਵਣੇ ਬਗੇ ਨਾ ਕਹੀਅਨਿੑ ॥੩॥

11ਸਿੰਮਲ ਰੁਖੁ ਸਰੀਰੁ ਮੈ ਮੈਜਨ ਦੇਖਿ ਭੁਲੰਨਿੑ ॥

12ਸੇ ਫਲ ਕੰਮਿ ਨ ਆਵਨੑੀ ਤੇ ਗੁਣ ਮੈ ਤਨਿ ਹੰਨਿੑ ॥੪॥

13ਅੰਧੁਲੈ ਭਾਰੁ ਉਠਾਇਆ ਡੂਗਰ ਵਾਟ ਬਹੁਤੁ ॥

14ਅਖੀ ਲੋੜੀ ਨਾ ਲਹਾ ਹਉ ਚੜਿ ਲੰਘਾ ਕਿਤੁ ॥੫॥

15ਚਾਕਰੀਆ ਚੰਗਿਆਈਆ ਅਵਰ ਸਿਆਣਪ ਕਿਤੁ ॥

16ਨਾਨਕ ਨਾਮੁ ਸਮਾਲਿ ਤੂੰ ਬਧਾ ਛੁਟਹਿ ਜਿਤੁ ॥੬॥੧॥੩॥

17ਸੂਹੀ ਮਹਲਾ ੧ ॥

18ਜਪ ਤਪ ਕਾ ਬੰਧੁ ਬੇੜੁਲਾ ਜਿਤੁ ਲੰਘਹਿ ਵਹੇਲਾ ॥

19ਨਾ ਸਰਵਰੁ ਨਾ ਊਛਲੈ ਐਸਾ ਪੰਥੁ ਸੁਹੇਲਾ ॥੧॥

20ਤੇਰਾ ਏਕੋ ਨਾਮੁ ਮੰਜੀਠੜਾ ਰਤਾ ਮੇਰਾ ਚੋਲਾ ਸਦ ਰੰਗ ਢੋਲਾ ॥੧॥ ਰਹਾਉ ॥

21ਸਾਜਨ ਚਲੇ ਪਿਆਰਿਆ ਕਿਉ ਮੇਲਾ ਹੋਈ ॥

22ਜੇ ਗੁਣ ਹੋਵਹਿ ਗੰਠੜੀਐ ਮੇਲੇਗਾ ਸੋਈ ॥੨॥

23ਮਿਲਿਆ ਹੋਇ ਨ ਵੀਛੁੜੈ ਜੇ ਮਿਲਿਆ ਹੋਈ ॥

24ਆਵਾ ਗਉਣੁ ਨਿਵਾਰਿਆ ਹੈ ਸਾਚਾ ਸੋਈ ॥੩॥

25ਹਉਮੈ ਮਾਰਿ ਨਿਵਾਰਿਆ ਸੀਤਾ ਹੈ ਚੋਲਾ ॥

26ਗੁਰ ਬਚਨੀ ਫਲੁ ਪਾਇਆ ਸਹ ਕੇ ਅੰਮ੍ਰਿਤ ਬੋਲਾ ॥੪॥

27ਨਾਨਕੁ ਕਹੈ ਸਹੇਲੀਹੋ ਸਹੁ ਖਰਾ ਪਿਆਰਾ ॥

28ਹਮ ਸਹ ਕੇਰੀਆ ਦਾਸੀਆ ਸਾਚਾ ਖਸਮੁ ਹਮਾਰਾ ॥੫॥੨॥੪॥

29ਸੂਹੀ ਮਹਲਾ ੧ ॥

30ਜਿਨ ਕਉ ਭਾਂਡੈ ਭਾਉ ਤਿਨਾ ਸਵਾਰਸੀ ॥

31ਸੂਖੀ ਕਰੈ ਪਸਾਉ ਦੂਖ ਵਿਸਾਰਸੀ ॥

32ਸਹਸਾ ਮੂਲੇ ਨਾਹਿ ਸਰਪਰ ਤਾਰਸੀ ॥੧॥

33ਤਿਨੑਾ ਮਿਲਿਆ ਗੁਰੁ ਆਇ ਜਿਨ ਕਉ ਲੀਖਿਆ ॥

34ਅੰਮ੍ਰਿਤੁ ਹਰਿ ਕਾ ਨਾਉ ਦੇਵੈ ਦੀਖਿਆ ॥

35ਚਾਲਹਿ ਸਤਿਗੁਰ ਭਾਇ ਭਵਹਿ ਨ ਭੀਖਿਆ ॥੨॥

36ਜਾ ਕਉ ਮਹਲੁ ਹਜੂਰਿ ਦੂਜੇ ਨਿਵੈ ਕਿਸੁ ॥

37ਦਰਿ ਦਰਵਾਣੀ ਨਾਹਿ ਮੂਲੇ ਪੁਛ ਤਿਸੁ ॥

38ਛੁਟੈ ਤਾ ਕੈ ਬੋਲਿ ਸਾਹਿਬ ਨਦਰਿ ਜਿਸੁ ॥੩॥

39ਘਲੇ ਆਣੇ ਆਪਿ ਜਿਸੁ ਨਾਹੀ ਦੂਜਾ ਮਤੈ ਕੋਇ ॥

40ਢਾਹਿ ਉਸਾਰੇ ਸਾਜਿ ਜਾਣੈ ਸਭ ਸੋਇ ॥

41ਨਾਉ ਨਾਨਕ ਬਖਸੀਸ ਨਦਰੀ ਕਰਮੁ ਹੋਇ ॥੪॥੩॥੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath