ਗੁਰੂ ਗ੍ਰੰਥ ਸਾਹਿਬ 72 · Siree Raag · Guru Nanak Dev Ji
1ਸੁਰਿ ਨਰ ਮੁਨਿ ਜਨ ਲੋਚਦੇ ਸੋ ਸਤਿਗੁਰਿ ਦੀਆ ਬੁਝਾਇ ਜੀਉ ॥੪॥
2ਸਤਸੰਗਤਿ ਕੈਸੀ ਜਾਣੀਐ ॥
3ਜਿਥੈ ਏਕੋ ਨਾਮੁ ਵਖਾਣੀਐ ॥
4ਏਕੋ ਨਾਮੁ ਹੁਕਮੁ ਹੈ ਨਾਨਕ ਸਤਿਗੁਰਿ ਦੀਆ ਬੁਝਾਇ ਜੀਉ ॥੫॥
5ਇਹੁ ਜਗਤੁ ਭਰਮਿ ਭੁਲਾਇਆ ॥
6ਆਪਹੁ ਤੁਧੁ ਖੁਆਇਆ ॥
7ਪਰਤਾਪੁ ਲਗਾ ਦੋਹਾਗਣੀ ਭਾਗ ਜਿਨਾ ਕੇ ਨਾਹਿ ਜੀਉ ॥੬॥
8ਦੋਹਾਗਣੀ ਕਿਆ ਨੀਸਾਣੀਆ ॥
9ਖਸਮਹੁ ਘੁਥੀਆ ਫਿਰਹਿ ਨਿਮਾਣੀਆ ॥
10ਮੈਲੇ ਵੇਸ ਤਿਨਾ ਕਾਮਣੀ ਦੁਖੀ ਰੈਣਿ ਵਿਹਾਇ ਜੀਉ ॥੭॥
11ਸੋਹਾਗਣੀ ਕਿਆ ਕਰਮੁ ਕਮਾਇਆ ॥
12ਪੂਰਬਿ ਲਿਖਿਆ ਫਲੁ ਪਾਇਆ ॥
13ਨਦਰਿ ਕਰੇ ਕੈ ਆਪਣੀ ਆਪੇ ਲਏ ਮਿਲਾਇ ਜੀਉ ॥੮॥
14ਹੁਕਮੁ ਜਿਨਾ ਨੋ ਮਨਾਇਆ ॥
15ਤਿਨ ਅੰਤਰਿ ਸਬਦੁ ਵਸਾਇਆ ॥
16ਸਹੀਆ ਸੇ ਸੋਹਾਗਣੀ ਜਿਨ ਸਹ ਨਾਲਿ ਪਿਆਰੁ ਜੀਉ ॥੯॥
17ਜਿਨਾ ਭਾਣੇ ਕਾ ਰਸੁ ਆਇਆ ॥
18ਤਿਨ ਵਿਚਹੁ ਭਰਮੁ ਚੁਕਾਇਆ ॥
19ਨਾਨਕ ਸਤਿਗੁਰੁ ਐਸਾ ਜਾਣੀਐ ਜੋ ਸਭਸੈ ਲਏ ਮਿਲਾਇ ਜੀਉ ॥੧੦॥
20ਸਤਿਗੁਰਿ ਮਿਲਿਐ ਫਲੁ ਪਾਇਆ ॥
21ਜਿਨਿ ਵਿਚਹੁ ਅਹਕਰਣੁ ਚੁਕਾਇਆ ॥
22ਦੁਰਮਤਿ ਕਾ ਦੁਖੁ ਕਟਿਆ ਭਾਗੁ ਬੈਠਾ ਮਸਤਕਿ ਆਇ ਜੀਉ ॥੧੧॥
23ਅੰਮ੍ਰਿਤੁ ਤੇਰੀ ਬਾਣੀਆ ॥
24ਤੇਰਿਆ ਭਗਤਾ ਰਿਦੈ ਸਮਾਣੀਆ ॥
25ਸੁਖ ਸੇਵਾ ਅੰਦਰਿ ਰਖਿਐ ਆਪਣੀ ਨਦਰਿ ਕਰਹਿ ਨਿਸਤਾਰਿ ਜੀਉ ॥੧੨॥
26ਸਤਿਗੁਰੁ ਮਿਲਿਆ ਜਾਣੀਐ ॥
27ਜਿਤੁ ਮਿਲਿਐ ਨਾਮੁ ਵਖਾਣੀਐ ॥
28ਸਤਿਗੁਰ ਬਾਝੁ ਨ ਪਾਇਓ ਸਭ ਥਕੀ ਕਰਮ ਕਮਾਇ ਜੀਉ ॥੧੩॥
29ਹਉ ਸਤਿਗੁਰ ਵਿਟਹੁ ਘੁਮਾਇਆ ॥
30ਜਿਨਿ ਭ੍ਰਮਿ ਭੁਲਾ ਮਾਰਗਿ ਪਾਇਆ ॥
31ਨਦਰਿ ਕਰੇ ਜੇ ਆਪਣੀ ਆਪੇ ਲਏ ਰਲਾਇ ਜੀਉ ॥੧੪॥
32ਤੂੰ ਸਭਨਾ ਮਾਹਿ ਸਮਾਇਆ ॥
33ਤਿਨਿ ਕਰਤੈ ਆਪੁ ਲੁਕਾਇਆ ॥
34ਨਾਨਕ ਗੁਰਮੁਖਿ ਪਰਗਟੁ ਹੋਇਆ ਜਾ ਕਉ ਜੋਤਿ ਧਰੀ ਕਰਤਾਰਿ ਜੀਉ ॥੧੫॥
35ਆਪੇ ਖਸਮਿ ਨਿਵਾਜਿਆ ॥
36ਜੀਉ ਪਿੰਡੁ ਦੇ ਸਾਜਿਆ ॥
37ਆਪਣੇ ਸੇਵਕ ਕੀ ਪੈਜ ਰਖੀਆ ਦੁਇ ਕਰ ਮਸਤਕਿ ਧਾਰਿ ਜੀਉ ॥੧੬॥
38ਸਭਿ ਸੰਜਮ ਰਹੇ ਸਿਆਣਪਾ ॥
39ਮੇਰਾ ਪ੍ਰਭੁ ਸਭੁ ਕਿਛੁ ਜਾਣਦਾ ॥
40ਪ੍ਰਗਟ ਪ੍ਰਤਾਪੁ ਵਰਤਾਇਓ ਸਭੁ ਲੋਕੁ ਕਰੈ ਜੈਕਾਰੁ ਜੀਉ ॥੧੭॥
41ਮੇਰੇ ਗੁਣ ਅਵਗਨ ਨ ਬੀਚਾਰਿਆ ॥
42ਪ੍ਰਭਿ ਅਪਣਾ ਬਿਰਦੁ ਸਮਾਰਿਆ ॥
43ਕੰਠਿ ਲਾਇ ਕੈ ਰਖਿਓਨੁ ਲਗੈ ਨ ਤਤੀ ਵਾਉ ਜੀਉ ॥੧੮॥
44ਮੈ ਮਨਿ ਤਨਿ ਪ੍ਰਭੂ ਧਿਆਇਆ ॥
45ਜੀਇ ਇਛਿਅੜਾ ਫਲੁ ਪਾਇਆ ॥
46ਸਾਹ ਪਾਤਿਸਾਹ ਸਿਰਿ ਖਸਮੁ ਤੂੰ ਜਪਿ ਨਾਨਕ ਜੀਵੈ ਨਾਉ ਜੀਉ ॥੧੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath