ਗੁਰੂ ਗ੍ਰੰਥ ਸਾਹਿਬ 730 · Raag Soohee
1ਸੂਹੀ ਮਹਲਾ ੧ ॥
2ਭਾਂਡਾ ਹਛਾ ਸੋਇ ਜੋ ਤਿਸੁ ਭਾਵਸੀ ॥
3ਭਾਂਡਾ ਅਤਿ ਮਲੀਣੁ ਧੋਤਾ ਹਛਾ ਨ ਹੋਇਸੀ ॥
4ਗੁਰੂ ਦੁਆਰੈ ਹੋਇ ਸੋਝੀ ਪਾਇਸੀ ॥
5ਏਤੁ ਦੁਆਰੈ ਧੋਇ ਹਛਾ ਹੋਇਸੀ ॥
6ਮੈਲੇ ਹਛੇ ਕਾ ਵੀਚਾਰੁ ਆਪਿ ਵਰਤਾਇਸੀ ॥
7ਮਤੁ ਕੋ ਜਾਣੈ ਜਾਇ ਅਗੈ ਪਾਇਸੀ ॥
8ਜੇਹੇ ਕਰਮ ਕਮਾਇ ਤੇਹਾ ਹੋਇਸੀ ॥
9ਅੰਮ੍ਰਿਤੁ ਹਰਿ ਕਾ ਨਾਉ ਆਪਿ ਵਰਤਾਇਸੀ ॥
10ਚਲਿਆ ਪਤਿ ਸਿਉ ਜਨਮੁ ਸਵਾਰਿ ਵਾਜਾ ਵਾਇਸੀ ॥
11ਮਾਣਸੁ ਕਿਆ ਵੇਚਾਰਾ ਤਿਹੁ ਲੋਕ ਸੁਣਾਇਸੀ ॥
12ਨਾਨਕ ਆਪਿ ਨਿਹਾਲ ਸਭਿ ਕੁਲ ਤਾਰਸੀ ॥੧॥੪॥੬॥
13ਸੂਹੀ ਮਹਲਾ ੧ ॥
14ਜੋਗੀ ਹੋਵੈ ਜੋਗਵੈ ਭੋਗੀ ਹੋਵੈ ਖਾਇ ॥
15ਤਪੀਆ ਹੋਵੈ ਤਪੁ ਕਰੇ ਤੀਰਥਿ ਮਲਿ ਮਲਿ ਨਾਇ ॥੧॥
16ਤੇਰਾ ਸਦੜਾ ਸੁਣੀਜੈ ਭਾਈ ਜੇ ਕੋ ਬਹੈ ਅਲਾਇ ॥੧॥ ਰਹਾਉ ॥
17ਜੈਸਾ ਬੀਜੈ ਸੋ ਲੁਣੇ ਜੋ ਖਟੇ ਸੋੁ ਖਾਇ ॥
18ਅਗੈ ਪੁਛ ਨ ਹੋਵਈ ਜੇ ਸਣੁ ਨੀਸਾਣੈ ਜਾਇ ॥੨॥
19ਤੈਸੋ ਜੈਸਾ ਕਾਢੀਐ ਜੈਸੀ ਕਾਰ ਕਮਾਇ ॥
20ਜੋ ਦਮੁ ਚਿਤਿ ਨ ਆਵਈ ਸੋ ਦਮੁ ਬਿਰਥਾ ਜਾਇ ॥੩॥
21ਇਹੁ ਤਨੁ ਵੇਚੀ ਬੈ ਕਰੀ ਜੇ ਕੋ ਲਏ ਵਿਕਾਇ ॥
22ਨਾਨਕ ਕੰਮਿ ਨ ਆਵਈ ਜਿਤੁ ਤਨਿ ਨਾਹੀ ਸਚਾ ਨਾਉ ॥੪॥੫॥੭॥
23ਸੂਹੀ ਮਹਲਾ ੧ ਘਰੁ ੭
24ੴ ਸਤਿਗੁਰ ਪ੍ਰਸਾਦਿ ॥
25ਜੋਗੁ ਨ ਖਿੰਥਾ ਜੋਗੁ ਨ ਡੰਡੈ ਜੋਗੁ ਨ ਭਸਮ ਚੜਾਈਐ ॥
26ਜੋਗੁ ਨ ਮੁੰਦੀ ਮੂੰਡਿ ਮੁਡਾਇਐ ਜੋਗੁ ਨ ਸਿੰਙੀ ਵਾਈਐ ॥
27ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੧॥
28ਗਲੀ ਜੋਗੁ ਨ ਹੋਈ ॥
29ਏਕ ਦ੍ਰਿਸਟਿ ਕਰਿ ਸਮਸਰਿ ਜਾਣੈ ਜੋਗੀ ਕਹੀਐ ਸੋਈ ॥੧॥ ਰਹਾਉ ॥
30ਜੋਗੁ ਨ ਬਾਹਰਿ ਮੜੀ ਮਸਾਣੀ ਜੋਗੁ ਨ ਤਾੜੀ ਲਾਈਐ ॥
31ਜੋਗੁ ਨ ਦੇਸਿ ਦਿਸੰਤਰਿ ਭਵਿਐ ਜੋਗੁ ਨ ਤੀਰਥਿ ਨਾਈਐ ॥
32ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੨॥
33ਸਤਿਗੁਰੁ ਭੇਟੈ ਤਾ ਸਹਸਾ ਤੂਟੈ ਧਾਵਤੁ ਵਰਜਿ ਰਹਾਈਐ ॥
34ਨਿਝਰੁ ਝਰੈ ਸਹਜ ਧੁਨਿ ਲਾਗੈ ਘਰ ਹੀ ਪਰਚਾ ਪਾਈਐ ॥
35ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਇਵ ਪਾਈਐ ॥੩॥
36ਨਾਨਕ ਜੀਵਤਿਆ ਮਰਿ ਰਹੀਐ ਐਸਾ ਜੋਗੁ ਕਮਾਈਐ ॥
37ਵਾਜੇ ਬਾਝਹੁ ਸਿੰਙੀ ਵਾਜੈ ਤਉ ਨਿਰਭਉ ਪਦੁ ਪਾਈਐ ॥
38ਅੰਜਨ ਮਾਹਿ ਨਿਰੰਜਨਿ ਰਹੀਐ ਜੋਗ ਜੁਗਤਿ ਤਉ ਪਾਈਐ ॥੪॥੧॥੮॥
39ਸੂਹੀ ਮਹਲਾ ੧ ॥
40ਕਉਣ ਤਰਾਜੀ ਕਵਣੁ ਤੁਲਾ ਤੇਰਾ ਕਵਣੁ ਸਰਾਫੁ ਬੁਲਾਵਾ ॥
41ਕਉਣੁ ਗੁਰੂ ਕੈ ਪਹਿ ਦੀਖਿਆ ਲੇਵਾ ਕੈ ਪਹਿ ਮੁਲੁ ਕਰਾਵਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath