ਗੁਰੂ ਗ੍ਰੰਥ ਸਾਹਿਬ 731 · Raag Soohee · Guru Nanak Dev Ji
1ਮੇਰੇ ਲਾਲ ਜੀਉ ਤੇਰਾ ਅੰਤੁ ਨ ਜਾਣਾ ॥
2ਤੂੰ ਜਲਿ ਥਲਿ ਮਹੀਅਲਿ ਭਰਿਪੁਰਿ ਲੀਣਾ ਤੂੰ ਆਪੇ ਸਰਬ ਸਮਾਣਾ ॥੧॥ ਰਹਾਉ ॥
3ਮਨੁ ਤਾਰਾਜੀ ਚਿਤੁ ਤੁਲਾ ਤੇਰੀ ਸੇਵ ਸਰਾਫੁ ਕਮਾਵਾ ॥
4ਘਟ ਹੀ ਭੀਤਰਿ ਸੋ ਸਹੁ ਤੋਲੀ ਇਨ ਬਿਧਿ ਚਿਤੁ ਰਹਾਵਾ ॥੨॥
5ਆਪੇ ਕੰਡਾ ਤੋਲੁ ਤਰਾਜੀ ਆਪੇ ਤੋਲਣਹਾਰਾ ॥
6ਆਪੇ ਦੇਖੈ ਆਪੇ ਬੂਝੈ ਆਪੇ ਹੈ ਵਣਜਾਰਾ ॥੩॥
7ਅੰਧੁਲਾ ਨੀਚ ਜਾਤਿ ਪਰਦੇਸੀ ਖਿਨੁ ਆਵੈ ਤਿਲੁ ਜਾਵੈ ॥
8ਤਾ ਕੀ ਸੰਗਤਿ ਨਾਨਕੁ ਰਹਦਾ ਕਿਉ ਕਰਿ ਮੂੜਾ ਪਾਵੈ ॥੪॥੨॥੯॥
9ਰਾਗੁ ਸੂਹੀ ਮਹਲਾ ੪ ਘਰੁ ੧
10ੴ ਸਤਿਗੁਰ ਪ੍ਰਸਾਦਿ ॥
11ਮਨਿ ਰਾਮ ਨਾਮੁ ਆਰਾਧਿਆ ਗੁਰ ਸਬਦਿ ਗੁਰੂ ਗੁਰ ਕੇ ॥
12ਸਭਿ ਇਛਾ ਮਨਿ ਤਨਿ ਪੂਰੀਆ ਸਭੁ ਚੂਕਾ ਡਰੁ ਜਮ ਕੇ ॥੧॥
13ਮੇਰੇ ਮਨ ਗੁਣ ਗਾਵਹੁ ਰਾਮ ਨਾਮ ਹਰਿ ਕੇ ॥
14ਗੁਰਿ ਤੁਠੈ ਮਨੁ ਪਰਬੋਧਿਆ ਹਰਿ ਪੀਆ ਰਸੁ ਗਟਕੇ ॥੧॥ ਰਹਾਉ ॥
15ਸਤਸੰਗਤਿ ਊਤਮ ਸਤਿਗੁਰ ਕੇਰੀ ਗੁਨ ਗਾਵੈ ਹਰਿ ਪ੍ਰਭ ਕੇ ॥
16ਹਰਿ ਕਿਰਪਾ ਧਾਰਿ ਮੇਲਹੁ ਸਤਸੰਗਤਿ ਹਮ ਧੋਵਹ ਪਗ ਜਨ ਕੇ ॥੨॥
17ਰਾਮ ਨਾਮੁ ਸਭੁ ਹੈ ਰਾਮ ਨਾਮਾ ਰਸੁ ਗੁਰਮਤਿ ਰਸੁ ਰਸਕੇ ॥
18ਹਰਿ ਅੰਮ੍ਰਿਤੁ ਹਰਿ ਜਲੁ ਪਾਇਆ ਸਭ ਲਾਥੀ ਤਿਸ ਤਿਸ ਕੇ ॥੩॥
19ਹਮਰੀ ਜਾਤਿ ਪਾਤਿ ਗੁਰੁ ਸਤਿਗੁਰੁ ਹਮ ਵੇਚਿਓ ਸਿਰੁ ਗੁਰ ਕੇ ॥
20ਜਨ ਨਾਨਕ ਨਾਮੁ ਪਰਿਓ ਗੁਰ ਚੇਲਾ ਗੁਰ ਰਾਖਹੁ ਲਾਜ ਜਨ ਕੇ ॥੪॥੧॥
21ਸੂਹੀ ਮਹਲਾ ੪ ॥
22ਹਰਿ ਹਰਿ ਨਾਮੁ ਭਜਿਓ ਪੁਰਖੋਤਮੁ ਸਭਿ ਬਿਨਸੇ ਦਾਲਦ ਦਲਘਾ ॥
23ਭਉ ਜਨਮ ਮਰਣਾ ਮੇਟਿਓ ਗੁਰ ਸਬਦੀ ਹਰਿ ਅਸਥਿਰੁ ਸੇਵਿ ਸੁਖਿ ਸਮਘਾ ॥੧॥
24ਮੇਰੇ ਮਨ ਭਜੁ ਰਾਮ ਨਾਮ ਅਤਿ ਪਿਰਘਾ ॥
25ਮੈ ਮਨੁ ਤਨੁ ਅਰਪਿ ਧਰਿਓ ਗੁਰ ਆਗੈ ਸਿਰੁ ਵੇਚਿ ਲੀਓ ਮੁਲਿ ਮਹਘਾ ॥੧॥ ਰਹਾਉ ॥
26ਨਰਪਤਿ ਰਾਜੇ ਰੰਗ ਰਸ ਮਾਣਹਿ ਬਿਨੁ ਨਾਵੈ ਪਕੜਿ ਖੜੇ ਸਭਿ ਕਲਘਾ ॥
27ਧਰਮ ਰਾਇ ਸਿਰਿ ਡੰਡੁ ਲਗਾਨਾ ਫਿਰਿ ਪਛੁਤਾਨੇ ਹਥ ਫਲਘਾ ॥੨॥
28ਹਰਿ ਰਾਖੁ ਰਾਖੁ ਜਨ ਕਿਰਮ ਤੁਮਾਰੇ ਸਰਣਾਗਤਿ ਪੁਰਖ ਪ੍ਰਤਿਪਲਘਾ ॥
29ਦਰਸਨੁ ਸੰਤ ਦੇਹੁ ਸੁਖੁ ਪਾਵੈ ਪ੍ਰਭ ਲੋਚ ਪੂਰਿ ਜਨੁ ਤੁਮਘਾ ॥੩॥
30ਤੁਮ ਸਮਰਥ ਪੁਰਖ ਵਡੇ ਪ੍ਰਭ ਸੁਆਮੀ ਮੋ ਕਉ ਕੀਜੈ ਦਾਨੁ ਹਰਿ ਨਿਮਘਾ ॥
31ਜਨ ਨਾਨਕ ਨਾਮੁ ਮਿਲੈ ਸੁਖੁ ਪਾਵੈ ਹਮ ਨਾਮ ਵਿਟਹੁ ਸਦ ਘੁਮਘਾ ॥੪॥੨॥
32ਸੂਹੀ ਮਹਲਾ ੪ ॥
33ਹਰਿ ਨਾਮਾ ਹਰਿ ਰੰਙੁ ਹੈ ਹਰਿ ਰੰਙੁ ਮਜੀਠੈ ਰੰਙੁ ॥
34ਗੁਰਿ ਤੁਠੈ ਹਰਿ ਰੰਗੁ ਚਾੜਿਆ ਫਿਰਿ ਬਹੁੜਿ ਨ ਹੋਵੀ ਭੰਙੁ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath