ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 733 · Raag Soohee · Guru Raam Daas Ji

1ਜੇ ਸਉ ਲੋਚੈ ਰੰਗੁ ਨ ਹੋਵੈ ਕੋਇ ॥੩॥

2ਨਦਰਿ ਕਰੇ ਤਾ ਸਤਿਗੁਰੁ ਪਾਵੈ ॥

3ਨਾਨਕ ਹਰਿ ਰਸਿ ਹਰਿ ਰੰਗਿ ਸਮਾਵੈ ॥੪॥੨॥੬॥

4ਸੂਹੀ ਮਹਲਾ ੪ ॥

5ਜਿਹਵਾ ਹਰਿ ਰਸਿ ਰਹੀ ਅਘਾਇ ॥

6ਗੁਰਮੁਖਿ ਪੀਵੈ ਸਹਜਿ ਸਮਾਇ ॥੧॥

7ਹਰਿ ਰਸੁ ਜਨ ਚਾਖਹੁ ਜੇ ਭਾਈ ॥

8ਤਉ ਕਤ ਅਨਤ ਸਾਦਿ ਲੋਭਾਈ ॥੧॥ ਰਹਾਉ ॥

9ਗੁਰਮਤਿ ਰਸੁ ਰਾਖਹੁ ਉਰ ਧਾਰਿ ॥

10ਹਰਿ ਰਸਿ ਰਾਤੇ ਰੰਗਿ ਮੁਰਾਰਿ ॥੨॥

11ਮਨਮੁਖਿ ਹਰਿ ਰਸੁ ਚਾਖਿਆ ਨ ਜਾਇ ॥

12ਹਉਮੈ ਕਰੈ ਬਹੁਤੀ ਮਿਲੈ ਸਜਾਇ ॥੩॥

13ਨਦਰਿ ਕਰੇ ਤਾ ਹਰਿ ਰਸੁ ਪਾਵੈ ॥

14ਨਾਨਕ ਹਰਿ ਰਸਿ ਹਰਿ ਗੁਣ ਗਾਵੈ ॥੪॥੩॥੭॥

15ਸੂਹੀ ਮਹਲਾ ੪ ਘਰੁ ੬

16ੴ ਸਤਿਗੁਰ ਪ੍ਰਸਾਦਿ ॥

17ਨੀਚ ਜਾਤਿ ਹਰਿ ਜਪਤਿਆ ਉਤਮ ਪਦਵੀ ਪਾਇ ॥

18ਪੂਛਹੁ ਬਿਦਰ ਦਾਸੀ ਸੁਤੈ ਕਿਸਨੁ ਉਤਰਿਆ ਘਰਿ ਜਿਸੁ ਜਾਇ ॥੧॥

19ਹਰਿ ਕੀ ਅਕਥ ਕਥਾ ਸੁਨਹੁ ਜਨ ਭਾਈ ਜਿਤੁ ਸਹਸਾ ਦੂਖ ਭੂਖ ਸਭ ਲਹਿ ਜਾਇ ॥੧॥ ਰਹਾਉ ॥

20ਰਵਿਦਾਸੁ ਚਮਾਰੁ ਉਸਤਤਿ ਕਰੇ ਹਰਿ ਕੀਰਤਿ ਨਿਮਖ ਇਕ ਗਾਇ ॥

21ਪਤਿਤ ਜਾਤਿ ਉਤਮੁ ਭਇਆ ਚਾਰਿ ਵਰਨ ਪਏ ਪਗਿ ਆਇ ॥੨॥

22ਨਾਮਦੇਅ ਪ੍ਰੀਤਿ ਲਗੀ ਹਰਿ ਸੇਤੀ ਲੋਕੁ ਛੀਪਾ ਕਹੈ ਬੁਲਾਇ ॥

23ਖਤ੍ਰੀ ਬ੍ਰਾਹਮਣ ਪਿਠਿ ਦੇ ਛੋਡੇ ਹਰਿ ਨਾਮਦੇਉ ਲੀਆ ਮੁਖਿ ਲਾਇ ॥੩॥

24ਜਿਤਨੇ ਭਗਤ ਹਰਿ ਸੇਵਕਾ ਮੁਖਿ ਅਠਸਠਿ ਤੀਰਥ ਤਿਨ ਤਿਲਕੁ ਕਢਾਇ ॥

25ਜਨੁ ਨਾਨਕੁ ਤਿਨ ਕਉ ਅਨਦਿਨੁ ਪਰਸੇ ਜੇ ਕ੍ਰਿਪਾ ਕਰੇ ਹਰਿ ਰਾਇ ॥੪॥੧॥੮॥

26ਸੂਹੀ ਮਹਲਾ ੪ ॥

27ਤਿਨੑੀ ਅੰਤਰਿ ਹਰਿ ਆਰਾਧਿਆ ਜਿਨ ਕਉ ਧੁਰਿ ਲਿਖਿਆ ਲਿਖਤੁ ਲਿਲਾਰਾ ॥

28ਤਿਨ ਕੀ ਬਖੀਲੀ ਕੋਈ ਕਿਆ ਕਰੇ ਜਿਨ ਕਾ ਅੰਗੁ ਕਰੇ ਮੇਰਾ ਹਰਿ ਕਰਤਾਰਾ ॥੧॥

29ਹਰਿ ਹਰਿ ਧਿਆਇ ਮਨ ਮੇਰੇ ਮਨ ਧਿਆਇ ਹਰਿ ਜਨਮ ਜਨਮ ਕੇ ਸਭਿ ਦੂਖ ਨਿਵਾਰਣਹਾਰਾ ॥੧॥ ਰਹਾਉ ॥

30ਧੁਰਿ ਭਗਤ ਜਨਾ ਕਉ ਬਖਸਿਆ ਹਰਿ ਅੰਮ੍ਰਿਤ ਭਗਤਿ ਭੰਡਾਰਾ ॥

31ਮੂਰਖੁ ਹੋਵੈ ਸੁ ਉਨ ਕੀ ਰੀਸ ਕਰੇ ਤਿਸੁ ਹਲਤਿ ਪਲਤਿ ਮੁਹੁ ਕਾਰਾ ॥੨॥

32ਸੇ ਭਗਤ ਸੇ ਸੇਵਕਾ ਜਿਨਾ ਹਰਿ ਨਾਮੁ ਪਿਆਰਾ ॥

33ਤਿਨ ਕੀ ਸੇਵਾ ਤੇ ਹਰਿ ਪਾਈਐ ਸਿਰਿ ਨਿੰਦਕ ਕੈ ਪਵੈ ਛਾਰਾ ॥੩॥

34ਜਿਸੁ ਘਰਿ ਵਿਰਤੀ ਸੋਈ ਜਾਣੈ ਜਗਤ ਗੁਰ ਨਾਨਕ ਪੂਛਿ ਕਰਹੁ ਬੀਚਾਰਾ ॥

35ਚਹੁ ਪੀੜੀ ਆਦਿ ਜੁਗਾਦਿ ਬਖੀਲੀ ਕਿਨੈ ਨ ਪਾਇਓ ਹਰਿ ਸੇਵਕ ਭਾਇ ਨਿਸਤਾਰਾ ॥੪॥੨॥੯॥

36ਸੂਹੀ ਮਹਲਾ ੪ ॥

37ਜਿਥੈ ਹਰਿ ਆਰਾਧੀਐ ਤਿਥੈ ਹਰਿ ਮਿਤੁ ਸਹਾਈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath