ਗੁਰੂ ਗ੍ਰੰਥ ਸਾਹਿਬ 734 · Raag Soohee · Guru Raam Daas Ji
1ਗੁਰ ਕਿਰਪਾ ਤੇ ਹਰਿ ਮਨਿ ਵਸੈ ਹੋਰਤੁ ਬਿਧਿ ਲਇਆ ਨ ਜਾਈ ॥੧॥
2ਹਰਿ ਧਨੁ ਸੰਚੀਐ ਭਾਈ ॥
3ਜਿ ਹਲਤਿ ਪਲਤਿ ਹਰਿ ਹੋਇ ਸਖਾਈ ॥੧॥ ਰਹਾਉ ॥
4ਸਤਸੰਗਤੀ ਸੰਗਿ ਹਰਿ ਧਨੁ ਖਟੀਐ ਹੋਰ ਥੈ ਹੋਰਤੁ ਉਪਾਇ ਹਰਿ ਧਨੁ ਕਿਤੈ ਨ ਪਾਈ ॥
5ਹਰਿ ਰਤਨੈ ਕਾ ਵਾਪਾਰੀਆ ਹਰਿ ਰਤਨ ਧਨੁ ਵਿਹਾਝੇ ਕਚੈ ਕੇ ਵਾਪਾਰੀਏ ਵਾਕਿ ਹਰਿ ਧਨੁ ਲਇਆ ਨ ਜਾਈ ॥੨॥
6ਹਰਿ ਧਨੁ ਰਤਨੁ ਜਵੇਹਰੁ ਮਾਣਕੁ ਹਰਿ ਧਨੈ ਨਾਲਿ ਅੰਮ੍ਰਿਤ ਵੇਲੈ ਵਤੈ ਹਰਿ ਭਗਤੀ ਹਰਿ ਲਿਵ ਲਾਈ ॥
7ਹਰਿ ਧਨੁ ਅੰਮ੍ਰਿਤ ਵੇਲੈ ਵਤੈ ਕਾ ਬੀਜਿਆ ਭਗਤ ਖਾਇ ਖਰਚਿ ਰਹੇ ਨਿਖੁਟੈ ਨਾਹੀ ॥
8ਹਲਤਿ ਪਲਤਿ ਹਰਿ ਧਨੈ ਕੀ ਭਗਤਾ ਕਉ ਮਿਲੀ ਵਡਿਆਈ ॥੩॥
9ਹਰਿ ਧਨੁ ਨਿਰਭਉ ਸਦਾ ਸਦਾ ਅਸਥਿਰੁ ਹੈ ਸਾਚਾ ਇਹੁ ਹਰਿ ਧਨੁ ਅਗਨੀ ਤਸਕਰੈ ਪਾਣੀਐ ਜਮਦੂਤੈ ਕਿਸੈ ਕਾ ਗਵਾਇਆ ਨ ਜਾਈ ॥
10ਹਰਿ ਧਨ ਕਉ ਉਚਕਾ ਨੇੜਿ ਨ ਆਵਈ ਜਮੁ ਜਾਗਾਤੀ ਡੰਡੁ ਨ ਲਗਾਈ ॥੪॥
11ਸਾਕਤੀ ਪਾਪ ਕਰਿ ਕੈ ਬਿਖਿਆ ਧਨੁ ਸੰਚਿਆ ਤਿਨਾ ਇਕ ਵਿਖ ਨਾਲਿ ਨ ਜਾਈ ॥
12ਹਲਤੈ ਵਿਚਿ ਸਾਕਤ ਦੁਹੇਲੇ ਭਏ ਹਥਹੁ ਛੁੜਕਿ ਗਇਆ ਅਗੈ ਪਲਤਿ ਸਾਕਤੁ ਹਰਿ ਦਰਗਹ ਢੋਈ ਨ ਪਾਈ ॥੫॥
13ਇਸੁ ਹਰਿ ਧਨ ਕਾ ਸਾਹੁ ਹਰਿ ਆਪਿ ਹੈ ਸੰਤਹੁ ਜਿਸ ਨੋ ਦੇਇ ਸੁ ਹਰਿ ਧਨੁ ਲਦਿ ਚਲਾਈ ॥
14ਇਸੁ ਹਰਿ ਧਨੈ ਕਾ ਤੋਟਾ ਕਦੇ ਨ ਆਵਈ ਜਨ ਨਾਨਕ ਕਉ ਗੁਰਿ ਸੋਝੀ ਪਾਈ ॥੬॥੩॥੧੦॥
15ਸੂਹੀ ਮਹਲਾ ੪ ॥
16ਜਿਸ ਨੋ ਹਰਿ ਸੁਪ੍ਰਸੰਨੁ ਹੋਇ ਸੋ ਹਰਿ ਗੁਣਾ ਰਵੈ ਸੋ ਭਗਤੁ ਸੋ ਪਰਵਾਨੁ ॥
17ਤਿਸ ਕੀ ਮਹਿਮਾ ਕਿਆ ਵਰਨੀਐ ਜਿਸ ਕੈ ਹਿਰਦੈ ਵਸਿਆ ਹਰਿ ਪੁਰਖੁ ਭਗਵਾਨੁ ॥੧॥
18ਗੋਵਿੰਦ ਗੁਣ ਗਾਈਐ ਜੀਉ ਲਾਇ ਸਤਿਗੁਰੂ ਨਾਲਿ ਧਿਆਨੁ ॥੧॥ ਰਹਾਉ ॥
19ਸੋ ਸਤਿਗੁਰੂ ਸਾ ਸੇਵਾ ਸਤਿਗੁਰ ਕੀ ਸਫਲ ਹੈ ਜਿਸ ਤੇ ਪਾਈਐ ਪਰਮ ਨਿਧਾਨੁ ॥
20ਜੋ ਦੂਜੈ ਭਾਇ ਸਾਕਤ ਕਾਮਨਾ ਅਰਥਿ ਦੁਰਗੰਧ ਸਰੇਵਦੇ ਸੋ ਨਿਹਫਲ ਸਭੁ ਅਗਿਆਨੁ ॥੨॥
21ਜਿਸ ਨੋ ਪਰਤੀਤਿ ਹੋਵੈ ਤਿਸ ਕਾ ਗਾਵਿਆ ਥਾਇ ਪਵੈ ਸੋ ਪਾਵੈ ਦਰਗਹ ਮਾਨੁ ॥
22ਜੋ ਬਿਨੁ ਪਰਤੀਤੀ ਕਪਟੀ ਕੂੜੀ ਕੂੜੀ ਅਖੀ ਮੀਟਦੇ ਉਨ ਕਾ ਉਤਰਿ ਜਾਇਗਾ ਝੂਠੁ ਗੁਮਾਨੁ ॥੩॥
23ਜੇਤਾ ਜੀਉ ਪਿੰਡੁ ਸਭੁ ਤੇਰਾ ਤੂੰ ਅੰਤਰਜਾਮੀ ਪੁਰਖੁ ਭਗਵਾਨੁ ॥
24ਦਾਸਨਿ ਦਾਸੁ ਕਹੈ ਜਨੁ ਨਾਨਕੁ ਜੇਹਾ ਤੂੰ ਕਰਾਇਹਿ ਤੇਹਾ ਹਉ ਕਰੀ ਵਖਿਆਨੁ ॥੪॥੪॥੧੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath