ਗੁਰੂ ਗ੍ਰੰਥ ਸਾਹਿਬ 735 · Raag Soohee
1ਸੂਹੀ ਮਹਲਾ ੪ ਘਰੁ ੭
2ੴ ਸਤਿਗੁਰ ਪ੍ਰਸਾਦਿ ॥
3ਤੇਰੇ ਕਵਨ ਕਵਨ ਗੁਣ ਕਹਿ ਕਹਿ ਗਾਵਾ ਤੂ ਸਾਹਿਬ ਗੁਣੀ ਨਿਧਾਨਾ ॥
4ਤੁਮਰੀ ਮਹਿਮਾ ਬਰਨਿ ਨ ਸਾਕਉ ਤੂੰ ਠਾਕੁਰ ਊਚ ਭਗਵਾਨਾ ॥੧॥
5ਮੈ ਹਰਿ ਹਰਿ ਨਾਮੁ ਧਰ ਸੋਈ ॥
6ਜਿਉ ਭਾਵੈ ਤਿਉ ਰਾਖੁ ਮੇਰੇ ਸਾਹਿਬ ਮੈ ਤੁਝ ਬਿਨੁ ਅਵਰੁ ਨ ਕੋਈ ॥੧॥ ਰਹਾਉ ॥
7ਮੈ ਤਾਣੁ ਦੀਬਾਣੁ ਤੂਹੈ ਮੇਰੇ ਸੁਆਮੀ ਮੈ ਤੁਧੁ ਆਗੈ ਅਰਦਾਸਿ ॥
8ਮੈ ਹੋਰੁ ਥਾਉ ਨਾਹੀ ਜਿਸੁ ਪਹਿ ਕਰਉ ਬੇਨੰਤੀ ਮੇਰਾ ਦੁਖੁ ਸੁਖੁ ਤੁਝ ਹੀ ਪਾਸਿ ॥੨॥
9ਵਿਚੇ ਧਰਤੀ ਵਿਚੇ ਪਾਣੀ ਵਿਚਿ ਕਾਸਟ ਅਗਨਿ ਧਰੀਜੈ ॥
10ਬਕਰੀ ਸਿੰਘੁ ਇਕਤੈ ਥਾਇ ਰਾਖੇ ਮਨ ਹਰਿ ਜਪਿ ਭ੍ਰਮੁ ਭਉ ਦੂਰਿ ਕੀਜੈ ॥੩॥
11ਹਰਿ ਕੀ ਵਡਿਆਈ ਦੇਖਹੁ ਸੰਤਹੁ ਹਰਿ ਨਿਮਾਣਿਆ ਮਾਣੁ ਦੇਵਾਏ ॥
12ਜਿਉ ਧਰਤੀ ਚਰਣ ਤਲੇ ਤੇ ਊਪਰਿ ਆਵੈ ਤਿਉ ਨਾਨਕ ਸਾਧ ਜਨਾ ਜਗਤੁ ਆਣਿ ਸਭੁ ਪੈਰੀ ਪਾਏ ॥੪॥੧॥੧੨॥
13ਸੂਹੀ ਮਹਲਾ ੪ ॥
14ਤੂੰ ਕਰਤਾ ਸਭੁ ਕਿਛੁ ਆਪੇ ਜਾਣਹਿ ਕਿਆ ਤੁਧੁ ਪਹਿ ਆਖਿ ਸੁਣਾਈਐ ॥
15ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਜੇਹਾ ਕੋ ਕਰੇ ਤੇਹਾ ਕੋ ਪਾਈਐ ॥੧॥
16ਮੇਰੇ ਸਾਹਿਬ ਤੂੰ ਅੰਤਰ ਕੀ ਬਿਧਿ ਜਾਣਹਿ ॥
17ਬੁਰਾ ਭਲਾ ਤੁਧੁ ਸਭੁ ਕਿਛੁ ਸੂਝੈ ਤੁਧੁ ਭਾਵੈ ਤਿਵੈ ਬੁਲਾਵਹਿ ॥੧॥ ਰਹਾਉ ॥
18ਸਭੁ ਮੋਹੁ ਮਾਇਆ ਸਰੀਰੁ ਹਰਿ ਕੀਆ ਵਿਚਿ ਦੇਹੀ ਮਾਨੁਖ ਭਗਤਿ ਕਰਾਈ ॥
19ਇਕਨਾ ਸਤਿਗੁਰੁ ਮੇਲਿ ਸੁਖੁ ਦੇਵਹਿ ਇਕਿ ਮਨਮੁਖਿ ਧੰਧੁ ਪਿਟਾਈ ॥੨॥
20ਸਭੁ ਕੋ ਤੇਰਾ ਤੂੰ ਸਭਨਾ ਕਾ ਮੇਰੇ ਕਰਤੇ ਤੁਧੁ ਸਭਨਾ ਸਿਰਿ ਲਿਖਿਆ ਲੇਖੁ ॥
21ਜੇਹੀ ਤੂੰ ਨਦਰਿ ਕਰਹਿ ਤੇਹਾ ਕੋ ਹੋਵੈ ਬਿਨੁ ਨਦਰੀ ਨਾਹੀ ਕੋ ਭੇਖੁ ॥੩॥
22ਤੇਰੀ ਵਡਿਆਈ ਤੂੰਹੈ ਜਾਣਹਿ ਸਭ ਤੁਧਨੋ ਨਿਤ ਧਿਆਏ ॥
23ਜਿਸ ਨੋ ਤੁਧੁ ਭਾਵੈ ਤਿਸ ਨੋ ਤੂੰ ਮੇਲਹਿ ਜਨ ਨਾਨਕ ਸੋ ਥਾਇ ਪਾਏ ॥੪॥੨॥੧੩॥
24ਸੂਹੀ ਮਹਲਾ ੪ ॥
25ਜਿਨ ਕੈ ਅੰਤਰਿ ਵਸਿਆ ਮੇਰਾ ਹਰਿ ਹਰਿ ਤਿਨ ਕੇ ਸਭਿ ਰੋਗ ਗਵਾਏ ॥
26ਤੇ ਮੁਕਤ ਭਏ ਜਿਨ ਹਰਿ ਨਾਮੁ ਧਿਆਇਆ ਤਿਨ ਪਵਿਤੁ ਪਰਮ ਪਦੁ ਪਾਏ ॥੧॥
27ਮੇਰੇ ਰਾਮ ਹਰਿ ਜਨ ਆਰੋਗ ਭਏ ॥
28ਗੁਰ ਬਚਨੀ ਜਿਨਾ ਜਪਿਆ ਮੇਰਾ ਹਰਿ ਹਰਿ ਤਿਨ ਕੇ ਹਉਮੈ ਰੋਗ ਗਏ ॥੧॥ ਰਹਾਉ ॥
29ਬ੍ਰਹਮਾ ਬਿਸਨੁ ਮਹਾਦੇਉ ਤ੍ਰੈ ਗੁਣ ਰੋਗੀ ਵਿਚਿ ਹਉਮੈ ਕਾਰ ਕਮਾਈ ॥
30ਜਿਨਿ ਕੀਏ ਤਿਸਹਿ ਨ ਚੇਤਹਿ ਬਪੁੜੇ ਹਰਿ ਗੁਰਮੁਖਿ ਸੋਝੀ ਪਾਈ ॥੨॥
31ਹਉਮੈ ਰੋਗਿ ਸਭੁ ਜਗਤੁ ਬਿਆਪਿਆ ਤਿਨ ਕਉ ਜਨਮ ਮਰਣ ਦੁਖੁ ਭਾਰੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath