ਗੁਰੂ ਗ੍ਰੰਥ ਸਾਹਿਬ 736 · Raag Soohee · Guru Raam Daas Ji
1ਗੁਰ ਪਰਸਾਦੀ ਕੋ ਵਿਰਲਾ ਛੂਟੈ ਤਿਸੁ ਜਨ ਕਉ ਹਉ ਬਲਿਹਾਰੀ ॥੩॥
2ਜਿਨਿ ਸਿਸਟਿ ਸਾਜੀ ਸੋਈ ਹਰਿ ਜਾਣੈ ਤਾ ਕਾ ਰੂਪੁ ਅਪਾਰੋ ॥
3ਨਾਨਕ ਆਪੇ ਵੇਖਿ ਹਰਿ ਬਿਗਸੈ ਗੁਰਮੁਖਿ ਬ੍ਰਹਮ ਬੀਚਾਰੋ ॥੪॥੩॥੧੪॥
4ਸੂਹੀ ਮਹਲਾ ੪ ॥
5ਕੀਤਾ ਕਰਣਾ ਸਰਬ ਰਜਾਈ ਕਿਛੁ ਕੀਚੈ ਜੇ ਕਰਿ ਸਕੀਐ ॥
6ਆਪਣਾ ਕੀਤਾ ਕਿਛੂ ਨ ਹੋਵੈ ਜਿਉ ਹਰਿ ਭਾਵੈ ਤਿਉ ਰਖੀਐ ॥੧॥
7ਮੇਰੇ ਹਰਿ ਜੀਉ ਸਭੁ ਕੋ ਤੇਰੈ ਵਸਿ ॥
8ਅਸਾ ਜੋਰੁ ਨਾਹੀ ਜੇ ਕਿਛੁ ਕਰਿ ਹਮ ਸਾਕਹ ਜਿਉ ਭਾਵੈ ਤਿਵੈ ਬਖਸਿ ॥੧॥ ਰਹਾਉ ॥
9ਸਭੁ ਜੀਉ ਪਿੰਡੁ ਦੀਆ ਤੁਧੁ ਆਪੇ ਤੁਧੁ ਆਪੇ ਕਾਰੈ ਲਾਇਆ ॥
10ਜੇਹਾ ਤੂੰ ਹੁਕਮੁ ਕਰਹਿ ਤੇਹੇ ਕੋ ਕਰਮ ਕਮਾਵੈ ਜੇਹਾ ਤੁਧੁ ਧੁਰਿ ਲਿਖਿ ਪਾਇਆ ॥੨॥
11ਪੰਚ ਤਤੁ ਕਰਿ ਤੁਧੁ ਸ੍ਰਿਸਟਿ ਸਭ ਸਾਜੀ ਕੋਈ ਛੇਵਾ ਕਰਿਉ ਜੇ ਕਿਛੁ ਕੀਤਾ ਹੋਵੈ ॥
12ਇਕਨਾ ਸਤਿਗੁਰੁ ਮੇਲਿ ਤੂੰ ਬੁਝਾਵਹਿ ਇਕਿ ਮਨਮੁਖਿ ਕਰਹਿ ਸਿ ਰੋਵੈ ॥੩॥
13ਹਰਿ ਕੀ ਵਡਿਆਈ ਹਉ ਆਖਿ ਨ ਸਾਕਾ ਹਉ ਮੂਰਖੁ ਮੁਗਧੁ ਨੀਚਾਣੁ ॥
14ਜਨ ਨਾਨਕ ਕਉ ਹਰਿ ਬਖਸਿ ਲੈ ਮੇਰੇ ਸੁਆਮੀ ਸਰਣਾਗਤਿ ਪਇਆ ਅਜਾਣੁ ॥੪॥੪॥੧੫॥੨੪॥
15ਰਾਗੁ ਸੂਹੀ ਮਹਲਾ ੫ ਘਰੁ ੧
16ੴ ਸਤਿਗੁਰ ਪ੍ਰਸਾਦਿ ॥
17ਬਾਜੀਗਰਿ ਜੈਸੇ ਬਾਜੀ ਪਾਈ ॥
18ਨਾਨਾ ਰੂਪ ਭੇਖ ਦਿਖਲਾਈ ॥
19ਸਾਂਗੁ ਉਤਾਰਿ ਥੰਮਿੑਓ ਪਾਸਾਰਾ ॥
20ਤਬ ਏਕੋ ਏਕੰਕਾਰਾ ॥੧॥
21ਕਵਨ ਰੂਪ ਦ੍ਰਿਸਟਿਓ ਬਿਨਸਾਇਓ ॥
22ਕਤਹਿ ਗਇਓ ਉਹੁ ਕਤ ਤੇ ਆਇਓ ॥੧॥ ਰਹਾਉ ॥
23ਜਲ ਤੇ ਊਠਹਿ ਅਨਿਕ ਤਰੰਗਾ ॥
24ਕਨਿਕ ਭੂਖਨ ਕੀਨੇ ਬਹੁ ਰੰਗਾ ॥
25ਬੀਜੁ ਬੀਜਿ ਦੇਖਿਓ ਬਹੁ ਪਰਕਾਰਾ ॥
26ਫਲ ਪਾਕੇ ਤੇ ਏਕੰਕਾਰਾ ॥੨॥
27ਸਹਸ ਘਟਾ ਮਹਿ ਏਕੁ ਆਕਾਸੁ ॥
28ਘਟ ਫੂਟੇ ਤੇ ਓਹੀ ਪ੍ਰਗਾਸੁ ॥
29ਭਰਮ ਲੋਭ ਮੋਹ ਮਾਇਆ ਵਿਕਾਰ ॥
30ਭ੍ਰਮ ਛੂਟੇ ਤੇ ਏਕੰਕਾਰ ॥੩॥
31ਓਹੁ ਅਬਿਨਾਸੀ ਬਿਨਸਤ ਨਾਹੀ ॥
32ਨਾ ਕੋ ਆਵੈ ਨਾ ਕੋ ਜਾਹੀ ॥
33ਗੁਰਿ ਪੂਰੈ ਹਉਮੈ ਮਲੁ ਧੋਈ ॥
34ਕਹੁ ਨਾਨਕ ਮੇਰੀ ਪਰਮ ਗਤਿ ਹੋਈ ॥੪॥੧॥
35ਸੂਹੀ ਮਹਲਾ ੫ ॥
36ਕੀਤਾ ਲੋੜਹਿ ਸੋ ਪ੍ਰਭ ਹੋਇ ॥
37ਤੁਝ ਬਿਨੁ ਦੂਜਾ ਨਾਹੀ ਕੋਇ ॥
38ਜੋ ਜਨੁ ਸੇਵੇ ਤਿਸੁ ਪੂਰਨ ਕਾਜ ॥
39ਦਾਸ ਅਪੁਨੇ ਕੀ ਰਾਖਹੁ ਲਾਜ ॥੧॥
40ਤੇਰੀ ਸਰਣਿ ਪੂਰਨ ਦਇਆਲਾ ॥
41ਤੁਝ ਬਿਨੁ ਕਵਨੁ ਕਰੇ ਪ੍ਰਤਿਪਾਲਾ ॥੧॥ ਰਹਾਉ ॥
42ਜਲਿ ਥਲਿ ਮਹੀਅਲਿ ਰਹਿਆ ਭਰਪੂਰਿ ॥
43ਨਿਕਟਿ ਵਸੈ ਨਾਹੀ ਪ੍ਰਭੁ ਦੂਰਿ ॥
44ਲੋਕ ਪਤੀਆਰੈ ਕਛੂ ਨ ਪਾਈਐ ॥
45ਸਾਚਿ ਲਗੈ ਤਾ ਹਉਮੈ ਜਾਈਐ ॥੨॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath