ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 737 · Raag Soohee · Guru Arjan Dev Ji

1ਜਿਸ ਨੋ ਲਾਇ ਲਏ ਸੋ ਲਾਗੈ ॥

2ਗਿਆਨ ਰਤਨੁ ਅੰਤਰਿ ਤਿਸੁ ਜਾਗੈ ॥

3ਦੁਰਮਤਿ ਜਾਇ ਪਰਮ ਪਦੁ ਪਾਏ ॥

4ਗੁਰ ਪਰਸਾਦੀ ਨਾਮੁ ਧਿਆਏ ॥੩॥

5ਦੁਇ ਕਰ ਜੋੜਿ ਕਰਉ ਅਰਦਾਸਿ ॥

6ਤੁਧੁ ਭਾਵੈ ਤਾ ਆਣਹਿ ਰਾਸਿ ॥

7ਕਰਿ ਕਿਰਪਾ ਅਪਨੀ ਭਗਤੀ ਲਾਇ ॥

8ਜਨ ਨਾਨਕ ਪ੍ਰਭੁ ਸਦਾ ਧਿਆਇ ॥੪॥੨॥

9ਸੂਹੀ ਮਹਲਾ ੫ ॥

10ਧਨੁ ਸੋਹਾਗਨਿ ਜੋ ਪ੍ਰਭੂ ਪਛਾਨੈ ॥

11ਮਾਨੈ ਹੁਕਮੁ ਤਜੈ ਅਭਿਮਾਨੈ ॥

12ਪ੍ਰਿਅ ਸਿਉ ਰਾਤੀ ਰਲੀਆ ਮਾਨੈ ॥੧॥

13ਸੁਨਿ ਸਖੀਏ ਪ੍ਰਭ ਮਿਲਣ ਨੀਸਾਨੀ ॥

14ਮਨੁ ਤਨੁ ਅਰਪਿ ਤਜਿ ਲਾਜ ਲੋਕਾਨੀ ॥੧॥ ਰਹਾਉ ॥

15ਸਖੀ ਸਹੇਲੀ ਕਉ ਸਮਝਾਵੈ ॥

16ਸੋਈ ਕਮਾਵੈ ਜੋ ਪ੍ਰਭ ਭਾਵੈ ॥

17ਸਾ ਸੋਹਾਗਣਿ ਅੰਕਿ ਸਮਾਵੈ ॥੨॥

18ਗਰਬਿ ਗਹੇਲੀ ਮਹਲੁ ਨ ਪਾਵੈ ॥

19ਫਿਰਿ ਪਛੁਤਾਵੈ ਜਬ ਰੈਣਿ ਬਿਹਾਵੈ ॥

20ਕਰਮਹੀਣਿ ਮਨਮੁਖਿ ਦੁਖੁ ਪਾਵੈ ॥੩॥

21ਬਿਨਉ ਕਰੀ ਜੇ ਜਾਣਾ ਦੂਰਿ ॥

22ਪ੍ਰਭੁ ਅਬਿਨਾਸੀ ਰਹਿਆ ਭਰਪੂਰਿ ॥

23ਜਨੁ ਨਾਨਕੁ ਗਾਵੈ ਦੇਖਿ ਹਦੂਰਿ ॥੪॥੩॥

24ਸੂਹੀ ਮਹਲਾ ੫ ॥

25ਗ੍ਰਿਹੁ ਵਸਿ ਗੁਰਿ ਕੀਨਾ ਹਉ ਘਰ ਕੀ ਨਾਰਿ ॥

26ਦਸ ਦਾਸੀ ਕਰਿ ਦੀਨੀ ਭਤਾਰਿ ॥

27ਸਗਲ ਸਮਗ੍ਰੀ ਮੈ ਘਰ ਕੀ ਜੋੜੀ ॥

28ਆਸ ਪਿਆਸੀ ਪਿਰ ਕਉ ਲੋੜੀ ॥੧॥

29ਕਵਨ ਕਹਾ ਗੁਨ ਕੰਤ ਪਿਆਰੇ ॥

30ਸੁਘੜ ਸਰੂਪ ਦਇਆਲ ਮੁਰਾਰੇ ॥੧॥ ਰਹਾਉ ॥

31ਸਤੁ ਸੀਗਾਰੁ ਭਉ ਅੰਜਨੁ ਪਾਇਆ ॥

32ਅੰਮ੍ਰਿਤ ਨਾਮੁ ਤੰਬੋਲੁ ਮੁਖਿ ਖਾਇਆ ॥

33ਕੰਗਨ ਬਸਤ੍ਰ ਗਹਨੇ ਬਨੇ ਸੁਹਾਵੇ ॥

34ਧਨ ਸਭ ਸੁਖ ਪਾਵੈ ਜਾਂ ਪਿਰੁ ਘਰਿ ਆਵੈ ॥੨॥

35ਗੁਣ ਕਾਮਣ ਕਰਿ ਕੰਤੁ ਰੀਝਾਇਆ ॥

36ਵਸਿ ਕਰਿ ਲੀਨਾ ਗੁਰਿ ਭਰਮੁ ਚੁਕਾਇਆ ॥

37ਸਭ ਤੇ ਊਚਾ ਮੰਦਰੁ ਮੇਰਾ ॥

38ਸਭ ਕਾਮਣਿ ਤਿਆਗੀ ਪ੍ਰਿਉ ਪ੍ਰੀਤਮੁ ਮੇਰਾ ॥੩॥

39ਪ੍ਰਗਟਿਆ ਸੂਰੁ ਜੋਤਿ ਉਜੀਆਰਾ ॥

40ਸੇਜ ਵਿਛਾਈ ਸਰਧ ਅਪਾਰਾ ॥

41ਨਵ ਰੰਗ ਲਾਲੁ ਸੇਜ ਰਾਵਣ ਆਇਆ ॥

42ਜਨ ਨਾਨਕ ਪਿਰ ਧਨ ਮਿਲਿ ਸੁਖੁ ਪਾਇਆ ॥੪॥੪॥

43ਸੂਹੀ ਮਹਲਾ ੫ ॥

44ਉਮਕਿਓ ਹੀਉ ਮਿਲਨ ਪ੍ਰਭ ਤਾਈ ॥

45ਖੋਜਤ ਚਰਿਓ ਦੇਖਉ ਪ੍ਰਿਅ ਜਾਈ ॥

46ਸੁਨਤ ਸਦੇਸਰੋ ਪ੍ਰਿਅ ਗ੍ਰਿਹਿ ਸੇਜ ਵਿਛਾਈ ॥

47ਭ੍ਰਮਿ ਭ੍ਰਮਿ ਆਇਓ ਤਉ ਨਦਰਿ ਨ ਪਾਈ ॥੧॥

48ਕਿਨ ਬਿਧਿ ਹੀਅਰੋ ਧੀਰੈ ਨਿਮਾਨੋ ॥

49ਮਿਲੁ ਸਾਜਨ ਹਉ ਤੁਝੁ ਕੁਰਬਾਨੋ ॥੧॥ ਰਹਾਉ ॥

50ਏਕਾ ਸੇਜ ਵਿਛੀ ਧਨ ਕੰਤਾ ॥

51ਧਨ ਸੂਤੀ ਪਿਰੁ ਸਦ ਜਾਗੰਤਾ ॥

52ਪੀਓ ਮਦਰੋ ਧਨ ਮਤਵੰਤਾ ॥

53ਧਨ ਜਾਗੈ ਜੇ ਪਿਰੁ ਬੋਲੰਤਾ ॥੨॥

54ਭਈ ਨਿਰਾਸੀ ਬਹੁਤੁ ਦਿਨ ਲਾਗੇ ॥

55ਦੇਸ ਦਿਸੰਤਰ ਮੈ ਸਗਲੇ ਝਾਗੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath