ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 738 · Raag Soohee · Guru Arjan Dev Ji

1ਖਿਨੁ ਰਹਨੁ ਨ ਪਾਵਉ ਬਿਨੁ ਪਗ ਪਾਗੇ ॥

2ਹੋਇ ਕ੍ਰਿਪਾਲੁ ਪ੍ਰਭ ਮਿਲਹ ਸਭਾਗੇ ॥੩॥

3ਭਇਓ ਕ੍ਰਿਪਾਲੁ ਸਤਸੰਗਿ ਮਿਲਾਇਆ ॥

4ਬੂਝੀ ਤਪਤਿ ਘਰਹਿ ਪਿਰੁ ਪਾਇਆ ॥

5ਸਗਲ ਸੀਗਾਰ ਹੁਣਿ ਮੁਝਹਿ ਸੁਹਾਇਆ ॥

6ਕਹੁ ਨਾਨਕ ਗੁਰਿ ਭਰਮੁ ਚੁਕਾਇਆ ॥੪॥

7ਜਹ ਦੇਖਾ ਤਹ ਪਿਰੁ ਹੈ ਭਾਈ ॥

8ਖੋਲਿੑਓ ਕਪਾਟੁ ਤਾ ਮਨੁ ਠਹਰਾਈ ॥੧॥ ਰਹਾਉ ਦੂਜਾ ॥੫॥

9ਸੂਹੀ ਮਹਲਾ ੫ ॥

10ਕਿਆ ਗੁਣ ਤੇਰੇ ਸਾਰਿ ਸਮੑਾਲੀ ਮੋਹਿ ਨਿਰਗੁਨ ਕੇ ਦਾਤਾਰੇ ॥

11ਬੈ ਖਰੀਦੁ ਕਿਆ ਕਰੇ ਚਤੁਰਾਈ ਇਹੁ ਜੀਉ ਪਿੰਡੁ ਸਭੁ ਥਾਰੇ ॥੧॥

12ਲਾਲ ਰੰਗੀਲੇ ਪ੍ਰੀਤਮ ਮਨਮੋਹਨ ਤੇਰੇ ਦਰਸਨ ਕਉ ਹਮ ਬਾਰੇ ॥੧॥ ਰਹਾਉ ॥

13ਪ੍ਰਭੁ ਦਾਤਾ ਮੋਹਿ ਦੀਨੁ ਭੇਖਾਰੀ ਤੁਮੑ ਸਦਾ ਸਦਾ ਉਪਕਾਰੇ ॥

14ਸੋ ਕਿਛੁ ਨਾਹੀ ਜਿ ਮੈ ਤੇ ਹੋਵੈ ਮੇਰੇ ਠਾਕੁਰ ਅਗਮ ਅਪਾਰੇ ॥੨॥

15ਕਿਆ ਸੇਵ ਕਮਾਵਉ ਕਿਆ ਕਹਿ ਰੀਝਾਵਉ ਬਿਧਿ ਕਿਤੁ ਪਾਵਉ ਦਰਸਾਰੇ ॥

16ਮਿਤਿ ਨਹੀ ਪਾਈਐ ਅੰਤੁ ਨ ਲਹੀਐ ਮਨੁ ਤਰਸੈ ਚਰਨਾਰੇ ॥੩॥

17ਪਾਵਉ ਦਾਨੁ ਢੀਠੁ ਹੋਇ ਮਾਗਉ ਮੁਖਿ ਲਾਗੈ ਸੰਤ ਰੇਨਾਰੇ ॥

18ਜਨ ਨਾਨਕ ਕਉ ਗੁਰਿ ਕਿਰਪਾ ਧਾਰੀ ਪ੍ਰਭਿ ਹਾਥ ਦੇਇ ਨਿਸਤਾਰੇ ॥੪॥੬॥

19ਸੂਹੀ ਮਹਲਾ ੫ ਘਰੁ ੩

20ੴ ਸਤਿਗੁਰ ਪ੍ਰਸਾਦਿ ॥

21ਸੇਵਾ ਥੋਰੀ ਮਾਗਨੁ ਬਹੁਤਾ ॥

22ਮਹਲੁ ਨ ਪਾਵੈ ਕਹਤੋ ਪਹੁਤਾ ॥੧॥

23ਜੋ ਪ੍ਰਿਅ ਮਾਨੇ ਤਿਨ ਕੀ ਰੀਸਾ ॥

24ਕੂੜੇ ਮੂਰਖ ਕੀ ਹਾਠੀਸਾ ॥੧॥ ਰਹਾਉ ॥

25ਭੇਖ ਦਿਖਾਵੈ ਸਚੁ ਨ ਕਮਾਵੈ ॥

26ਕਹਤੋ ਮਹਲੀ ਨਿਕਟਿ ਨ ਆਵੈ ॥੨॥

27ਅਤੀਤੁ ਸਦਾਏ ਮਾਇਆ ਕਾ ਮਾਤਾ ॥

28ਮਨਿ ਨਹੀ ਪ੍ਰੀਤਿ ਕਹੈ ਮੁਖਿ ਰਾਤਾ ॥੩॥

29ਕਹੁ ਨਾਨਕ ਪ੍ਰਭ ਬਿਨਉ ਸੁਨੀਜੈ ॥

30ਕੁਚਲੁ ਕਠੋਰੁ ਕਾਮੀ ਮੁਕਤੁ ਕੀਜੈ ॥੪॥

31ਦਰਸਨ ਦੇਖੇ ਕੀ ਵਡਿਆਈ ॥

32ਤੁਮੑ ਸੁਖਦਾਤੇ ਪੁਰਖ ਸੁਭਾਈ ॥੧॥ ਰਹਾਉ ਦੂਜਾ ॥੧॥੭॥

33ਸੂਹੀ ਮਹਲਾ ੫ ॥

34ਬੁਰੇ ਕਾਮ ਕਉ ਊਠਿ ਖਲੋਇਆ ॥

35ਨਾਮ ਕੀ ਬੇਲਾ ਪੈ ਪੈ ਸੋਇਆ ॥੧॥

36ਅਉਸਰੁ ਅਪਨਾ ਬੂਝੈ ਨ ਇਆਨਾ ॥

37ਮਾਇਆ ਮੋਹ ਰੰਗਿ ਲਪਟਾਨਾ ॥੧॥ ਰਹਾਉ ॥

38ਲੋਭ ਲਹਰਿ ਕਉ ਬਿਗਸਿ ਫੂਲਿ ਬੈਠਾ ॥

39ਸਾਧ ਜਨਾ ਕਾ ਦਰਸੁ ਨ ਡੀਠਾ ॥੨॥

40ਕਬਹੂ ਨ ਸਮਝੈ ਅਗਿਆਨੁ ਗਵਾਰਾ ॥

41ਬਹੁਰਿ ਬਹੁਰਿ ਲਪਟਿਓ ਜੰਜਾਰਾ ॥੧॥ ਰਹਾਉ ॥

42ਬਿਖੈ ਨਾਦ ਕਰਨ ਸੁਣਿ ਭੀਨਾ ॥

43ਹਰਿ ਜਸੁ ਸੁਨਤ ਆਲਸੁ ਮਨਿ ਕੀਨਾ ॥੩॥

44ਦ੍ਰਿਸਟਿ ਨਾਹੀ ਰੇ ਪੇਖਤ ਅੰਧੇ ॥

45ਛੋਡਿ ਜਾਹਿ ਝੂਠੇ ਸਭਿ ਧੰਧੇ ॥੧॥ ਰਹਾਉ ॥

46ਕਹੁ ਨਾਨਕ ਪ੍ਰਭ ਬਖਸ ਕਰੀਜੈ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath