ਗੁਰੂ ਗ੍ਰੰਥ ਸਾਹਿਬ 739 · Raag Soohee · Guru Arjan Dev Ji
1ਕਰਿ ਕਿਰਪਾ ਮੋਹਿ ਸਾਧਸੰਗੁ ਦੀਜੈ ॥੪॥
2ਤਉ ਕਿਛੁ ਪਾਈਐ ਜਉ ਹੋਈਐ ਰੇਨਾ ॥
3ਜਿਸਹਿ ਬੁਝਾਏ ਤਿਸੁ ਨਾਮੁ ਲੈਨਾ ॥੧॥ ਰਹਾਉ ॥੨॥੮॥
4ਸੂਹੀ ਮਹਲਾ ੫ ॥
5ਘਰ ਮਹਿ ਠਾਕੁਰੁ ਨਦਰਿ ਨ ਆਵੈ ॥
6ਗਲ ਮਹਿ ਪਾਹਣੁ ਲੈ ਲਟਕਾਵੈ ॥੧॥
7ਭਰਮੇ ਭੂਲਾ ਸਾਕਤੁ ਫਿਰਤਾ ॥
8ਨੀਰੁ ਬਿਰੋਲੈ ਖਪਿ ਖਪਿ ਮਰਤਾ ॥੧॥ ਰਹਾਉ ॥
9ਜਿਸੁ ਪਾਹਣ ਕਉ ਠਾਕੁਰੁ ਕਹਤਾ ॥
10ਓਹੁ ਪਾਹਣੁ ਲੈ ਉਸ ਕਉ ਡੁਬਤਾ ॥੨॥
11ਗੁਨਹਗਾਰ ਲੂਣ ਹਰਾਮੀ ॥
12ਪਾਹਣ ਨਾਵ ਨ ਪਾਰਗਿਰਾਮੀ ॥੩॥
13ਗੁਰ ਮਿਲਿ ਨਾਨਕ ਠਾਕੁਰੁ ਜਾਤਾ ॥
14ਜਲਿ ਥਲਿ ਮਹੀਅਲਿ ਪੂਰਨ ਬਿਧਾਤਾ ॥੪॥੩॥੯॥
15ਸੂਹੀ ਮਹਲਾ ੫ ॥
16ਲਾਲਨੁ ਰਾਵਿਆ ਕਵਨ ਗਤੀ ਰੀ ॥
17ਸਖੀ ਬਤਾਵਹੁ ਮੁਝਹਿ ਮਤੀ ਰੀ ॥੧॥
18ਸੂਹਬ ਸੂਹਬ ਸੂਹਵੀ ॥ ਅਪਨੇ ਪ੍ਰੀਤਮ ਕੈ ਰੰਗਿ ਰਤੀ ॥੧॥ ਰਹਾਉ ॥
19ਪਾਵ ਮਲੋਵਉ ਸੰਗਿ ਨੈਨ ਭਤੀਰੀ ॥
20ਜਹਾ ਪਠਾਵਹੁ ਜਾਂਉ ਤਤੀ ਰੀ ॥੨॥
21ਜਪ ਤਪ ਸੰਜਮ ਦੇਉ ਜਤੀ ਰੀ ॥
22ਇਕ ਨਿਮਖ ਮਿਲਾਵਹੁ ਮੋਹਿ ਪ੍ਰਾਨਪਤੀ ਰੀ ॥੩॥
23ਮਾਣੁ ਤਾਣੁ ਅਹੰਬੁਧਿ ਹਤੀ ਰੀ ॥
24ਸਾ ਨਾਨਕ ਸੋਹਾਗਵਤੀ ਰੀ ॥੪॥੪॥੧੦॥
25ਸੂਹੀ ਮਹਲਾ ੫ ॥
26ਤੂੰ ਜੀਵਨੁ ਤੂੰ ਪ੍ਰਾਨ ਅਧਾਰਾ ॥
27ਤੁਝ ਹੀ ਪੇਖਿ ਪੇਖਿ ਮਨੁ ਸਾਧਾਰਾ ॥੧॥
28ਤੂੰ ਸਾਜਨੁ ਤੂੰ ਪ੍ਰੀਤਮੁ ਮੇਰਾ ॥
29ਚਿਤਹਿ ਨ ਬਿਸਰਹਿ ਕਾਹੂ ਬੇਰਾ ॥੧॥ ਰਹਾਉ ॥
30ਬੈ ਖਰੀਦੁ ਹਉ ਦਾਸਰੋ ਤੇਰਾ ॥
31ਤੂੰ ਭਾਰੋ ਠਾਕੁਰੁ ਗੁਣੀ ਗਹੇਰਾ ॥੨॥
32ਕੋਟਿ ਦਾਸ ਜਾ ਕੈ ਦਰਬਾਰੇ ॥
33ਨਿਮਖ ਨਿਮਖ ਵਸੈ ਤਿਨੑ ਨਾਲੇ ॥੩॥
34ਹਉ ਕਿਛੁ ਨਾਹੀ ਸਭੁ ਕਿਛੁ ਤੇਰਾ ॥
35ਓਤਿ ਪੋਤਿ ਨਾਨਕ ਸੰਗਿ ਬਸੇਰਾ ॥੪॥੫॥੧੧॥
36ਸੂਹੀ ਮਹਲਾ ੫ ॥
37ਸੂਖ ਮਹਲ ਜਾ ਕੇ ਊਚ ਦੁਆਰੇ ॥
38ਤਾ ਮਹਿ ਵਾਸਹਿ ਭਗਤ ਪਿਆਰੇ ॥੧॥
39ਸਹਜ ਕਥਾ ਪ੍ਰਭ ਕੀ ਅਤਿ ਮੀਠੀ ॥
40ਵਿਰਲੈ ਕਾਹੂ ਨੇਤ੍ਰਹੁ ਡੀਠੀ ॥੧॥ ਰਹਾਉ ॥
41ਤਹ ਗੀਤ ਨਾਦ ਅਖਾਰੇ ਸੰਗਾ ॥
42ਊਹਾ ਸੰਤ ਕਰਹਿ ਹਰਿ ਰੰਗਾ ॥੨॥
43ਤਹ ਮਰਣੁ ਨ ਜੀਵਣੁ ਸੋਗੁ ਨ ਹਰਖਾ ॥
44ਸਾਚ ਨਾਮ ਕੀ ਅੰਮ੍ਰਿਤ ਵਰਖਾ ॥੩॥
45ਗੁਹਜ ਕਥਾ ਇਹ ਗੁਰ ਤੇ ਜਾਣੀ ॥
46ਨਾਨਕੁ ਬੋਲੈ ਹਰਿ ਹਰਿ ਬਾਣੀ ॥੪॥੬॥੧੨॥
47ਸੂਹੀ ਮਹਲਾ ੫ ॥
48ਜਾ ਕੈ ਦਰਸਿ ਪਾਪ ਕੋਟਿ ਉਤਾਰੇ ॥
49ਭੇਟਤ ਸੰਗਿ ਇਹੁ ਭਵਜਲੁ ਤਾਰੇ ॥੧॥
50ਓਇ ਸਾਜਨ ਓਇ ਮੀਤ ਪਿਆਰੇ ॥
51ਜੋ ਹਮ ਕਉ ਹਰਿ ਨਾਮੁ ਚਿਤਾਰੇ ॥੧॥ ਰਹਾਉ ॥
52ਜਾ ਕਾ ਸਬਦੁ ਸੁਨਤ ਸੁਖ ਸਾਰੇ ॥
53ਜਾ ਕੀ ਟਹਲ ਜਮਦੂਤ ਬਿਦਾਰੇ ॥੨॥
54ਜਾ ਕੀ ਧੀਰਕ ਇਸੁ ਮਨਹਿ ਸਧਾਰੇ ॥
55ਜਾ ਕੈ ਸਿਮਰਣਿ ਮੁਖ ਉਜਲਾਰੇ ॥੩॥
56ਪ੍ਰਭ ਕੇ ਸੇਵਕ ਪ੍ਰਭਿ ਆਪਿ ਸਵਾਰੇ ॥
57ਸਰਣਿ ਨਾਨਕ ਤਿਨੑ ਸਦ ਬਲਿਹਾਰੇ ॥੪॥੭॥੧੩॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath