ਗੁਰੂ ਗ੍ਰੰਥ ਸਾਹਿਬ 73 · Siree Raag · Guru Nanak Dev Ji
1ਤੁਧੁ ਆਪੇ ਆਪੁ ਉਪਾਇਆ ॥
2ਦੂਜਾ ਖੇਲੁ ਕਰਿ ਦਿਖਲਾਇਆ ॥
3ਸਭੁ ਸਚੋ ਸਚੁ ਵਰਤਦਾ ਜਿਸੁ ਭਾਵੈ ਤਿਸੈ ਬੁਝਾਇ ਜੀਉ ॥੨੦॥
4ਗੁਰ ਪਰਸਾਦੀ ਪਾਇਆ ॥
5ਤਿਥੈ ਮਾਇਆ ਮੋਹੁ ਚੁਕਾਇਆ ॥
6ਕਿਰਪਾ ਕਰਿ ਕੈ ਆਪਣੀ ਆਪੇ ਲਏ ਸਮਾਇ ਜੀਉ ॥੨੧॥
7ਗੋਪੀ ਨੈ ਗੋਆਲੀਆ ॥
8ਤੁਧੁ ਆਪੇ ਗੋਇ ਉਠਾਲੀਆ ॥
9ਹੁਕਮੀ ਭਾਂਡੇ ਸਾਜਿਆ ਤੂੰ ਆਪੇ ਭੰਨਿ ਸਵਾਰਿ ਜੀਉ ॥੨੨॥
10ਜਿਨ ਸਤਿਗੁਰ ਸਿਉ ਚਿਤੁ ਲਾਇਆ ॥
11ਤਿਨੀ ਦੂਜਾ ਭਾਉ ਚੁਕਾਇਆ ॥
12ਨਿਰਮਲ ਜੋਤਿ ਤਿਨ ਪ੍ਰਾਣੀਆ ਓਇ ਚਲੇ ਜਨਮੁ ਸਵਾਰਿ ਜੀਉ ॥੨੩॥
13ਤੇਰੀਆ ਸਦਾ ਸਦਾ ਚੰਗਿਆਈਆ ॥ ਮੈ ਰਾਤਿ ਦਿਹੈ ਵਡਿਆਈਆਂ ॥
14ਅਣਮੰਗਿਆ ਦਾਨੁ ਦੇਵਣਾ ਕਹੁ ਨਾਨਕ ਸਚੁ ਸਮਾਲਿ ਜੀਉ ॥੨੪॥੧॥
15ਸਿਰੀਰਾਗੁ ਮਹਲਾ ੫ ॥
16ਪੈ ਪਾਇ ਮਨਾਈ ਸੋਇ ਜੀਉ ॥
17ਸਤਿਗੁਰ ਪੁਰਖਿ ਮਿਲਾਇਆ ਤਿਸੁ ਜੇਵਡੁ ਅਵਰੁ ਨ ਕੋਇ ਜੀਉ ॥੧॥ ਰਹਾਉ ॥
18ਗੋਸਾਈ ਮਿਹੰਡਾ ਇਠੜਾ ॥
19ਅੰਮ ਅਬੇ ਥਾਵਹੁ ਮਿਠੜਾ ॥
20ਭੈਣ ਭਾਈ ਸਭਿ ਸਜਣਾ ਤੁਧੁ ਜੇਹਾ ਨਾਹੀ ਕੋਇ ਜੀਉ ॥੧॥
21ਤੇਰੈ ਹੁਕਮੇ ਸਾਵਣੁ ਆਇਆ ॥
22ਮੈ ਸਤ ਕਾ ਹਲੁ ਜੋਆਇਆ ॥
23ਨਾਉ ਬੀਜਣ ਲਗਾ ਆਸ ਕਰਿ ਹਰਿ ਬੋਹਲ ਬਖਸ ਜਮਾਇ ਜੀਉ ॥੨॥
24ਹਉ ਗੁਰ ਮਿਲਿ ਇਕੁ ਪਛਾਣਦਾ ॥
25ਦੁਯਾ ਕਾਗਲੁ ਚਿਤਿ ਨ ਜਾਣਦਾ ॥
26ਹਰਿ ਇਕਤੈ ਕਾਰੈ ਲਾਇਓਨੁ ਜਿਉ ਭਾਵੈ ਤਿਂਵੈ ਨਿਬਾਹਿ ਜੀਉ ॥੩॥
27ਤੁਸੀ ਭੋਗਿਹੁ ਭੁੰਚਹੁ ਭਾਈਹੋ ॥
28ਗੁਰਿ ਦੀਬਾਣਿ ਕਵਾਇ ਪੈਨਾਈਓ ॥
29ਹਉ ਹੋਆ ਮਾਹਰੁ ਪਿੰਡ ਦਾ ਬੰਨਿ ਆਦੇ ਪੰਜਿ ਸਰੀਕ ਜੀਉ ॥੪॥
30ਹਉ ਆਇਆ ਸਾਮੑੈ ਤਿਹੰਡੀਆ ॥
31ਪੰਜਿ ਕਿਰਸਾਣ ਮੁਜੇਰੇ ਮਿਹਡਿਆ ॥
32ਕੰਨੁ ਕੋਈ ਕਢਿ ਨ ਹੰਘਈ ਨਾਨਕ ਵੁਠਾ ਘੁਘਿ ਗਿਰਾਉ ਜੀਉ ॥੫॥
33ਹਉ ਵਾਰੀ ਘੁੰਮਾ ਜਾਵਦਾ ॥
34ਇਕ ਸਾਹਾ ਤੁਧੁ ਧਿਆਇਦਾ ॥
35ਉਜੜੁ ਥੇਹੁ ਵਸਾਇਓ ਹਉ ਤੁਧ ਵਿਟਹੁ ਕੁਰਬਾਣੁ ਜੀਉ ॥੬॥
36ਹਰਿ ਇਠੈ ਨਿਤ ਧਿਆਇਦਾ ॥
37ਮਨਿ ਚਿੰਦੀ ਸੋ ਫਲੁ ਪਾਇਦਾ ॥
38ਸਭੇ ਕਾਜ ਸਵਾਰਿਅਨੁ ਲਾਹੀਅਨੁ ਮਨ ਕੀ ਭੁਖ ਜੀਉ ॥੭॥
39ਮੈ ਛਡਿਆ ਸਭੋ ਧੰਧੜਾ ॥
40ਗੋਸਾਈ ਸੇਵੀ ਸਚੜਾ ॥
41ਨਉ ਨਿਧਿ ਨਾਮੁ ਨਿਧਾਨੁ ਹਰਿ ਮੈ ਪਲੈ ਬਧਾ ਛਿਕਿ ਜੀਉ ॥੮॥
42ਮੈ ਸੁਖੀ ਹੂੰ ਸੁਖੁ ਪਾਇਆ ॥
43ਗੁਰਿ ਅੰਤਰਿ ਸਬਦੁ ਵਸਾਇਆ ॥
44ਸਤਿਗੁਰਿ ਪੁਰਖਿ ਵਿਖਾਲਿਆ ਮਸਤਕਿ ਧਰਿ ਕੈ ਹਥੁ ਜੀਉ ॥੯॥
45ਮੈ ਬਧੀ ਸਚੁ ਧਰਮ ਸਾਲ ਹੈ ॥
46ਗੁਰਸਿਖਾ ਲਹਦਾ ਭਾਲਿ ਕੈ ॥
47ਪੈਰ ਧੋਵਾ ਪਖਾ ਫੇਰਦਾ ਤਿਸੁ ਨਿਵਿ ਨਿਵਿ ਲਗਾ ਪਾਇ ਜੀਉ ॥੧੦॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath