ਗੁਰੂ ਗ੍ਰੰਥ ਸਾਹਿਬ 740 · Raag Soohee
1ਸੂਹੀ ਮਹਲਾ ੫ ॥
2ਰਹਣੁ ਨ ਪਾਵਹਿ ਸੁਰਿ ਨਰ ਦੇਵਾ ॥
3ਊਠਿ ਸਿਧਾਰੇ ਕਰਿ ਮੁਨਿ ਜਨ ਸੇਵਾ ॥੧॥
4ਜੀਵਤ ਪੇਖੇ ਜਿਨੑੀ ਹਰਿ ਹਰਿ ਧਿਆਇਆ ॥
5ਸਾਧਸੰਗਿ ਤਿਨੑੀ ਦਰਸਨੁ ਪਾਇਆ ॥੧॥ ਰਹਾਉ ॥
6ਬਾਦਿਸਾਹ ਸਾਹ ਵਾਪਾਰੀ ਮਰਨਾ ॥
7ਜੋ ਦੀਸੈ ਸੋ ਕਾਲਹਿ ਖਰਨਾ ॥੨॥
8ਕੂੜੈ ਮੋਹਿ ਲਪਟਿ ਲਪਟਾਨਾ ॥
9ਛੋਡਿ ਚਲਿਆ ਤਾ ਫਿਰਿ ਪਛੁਤਾਨਾ ॥੩॥
10ਕ੍ਰਿਪਾ ਨਿਧਾਨ ਨਾਨਕ ਕਉ ਕਰਹੁ ਦਾਤਿ ॥
11ਨਾਮੁ ਤੇਰਾ ਜਪੀ ਦਿਨੁ ਰਾਤਿ ॥੪॥੮॥੧੪॥
12ਸੂਹੀ ਮਹਲਾ ੫ ॥
13ਘਟ ਘਟ ਅੰਤਰਿ ਤੁਮਹਿ ਬਸਾਰੇ ॥
14ਸਗਲ ਸਮਗ੍ਰੀ ਸੂਤਿ ਤੁਮਾਰੇ ॥੧॥
15ਤੂੰ ਪ੍ਰੀਤਮ ਤੂੰ ਪ੍ਰਾਨ ਅਧਾਰੇ ॥
16ਤੁਮ ਹੀ ਪੇਖਿ ਪੇਖਿ ਮਨੁ ਬਿਗਸਾਰੇ ॥੧॥ ਰਹਾਉ ॥
17ਅਨਿਕ ਜੋਨਿ ਭ੍ਰਮਿ ਭ੍ਰਮਿ ਭ੍ਰਮਿ ਹਾਰੇ ॥
18ਓਟ ਗਹੀ ਅਬ ਸਾਧ ਸੰਗਾਰੇ ॥੨॥
19ਅਗਮ ਅਗੋਚਰੁ ਅਲਖ ਅਪਾਰੇ ॥
20ਨਾਨਕੁ ਸਿਮਰੈ ਦਿਨੁ ਰੈਨਾਰੇ ॥੩॥੯॥੧੫॥
21ਸੂਹੀ ਮਹਲਾ ੫ ॥
22ਕਵਨ ਕਾਜ ਮਾਇਆ ਵਡਿਆਈ ॥
23ਜਾ ਕਉ ਬਿਨਸਤ ਬਾਰ ਨ ਕਾਈ ॥੧॥
24ਇਹੁ ਸੁਪਨਾ ਸੋਵਤ ਨਹੀ ਜਾਨੈ ॥
25ਅਚੇਤ ਬਿਵਸਥਾ ਮਹਿ ਲਪਟਾਨੈ ॥੧॥ ਰਹਾਉ ॥
26ਮਹਾ ਮੋਹਿ ਮੋਹਿਓ ਗਾਵਾਰਾ ॥
27ਪੇਖਤ ਪੇਖਤ ਊਠਿ ਸਿਧਾਰਾ ॥੨॥
28ਊਚ ਤੇ ਊਚ ਤਾ ਕਾ ਦਰਬਾਰਾ ॥
29ਕਈ ਜੰਤ ਬਿਨਾਹਿ ਉਪਾਰਾ ॥੩॥
30ਦੂਸਰ ਹੋਆ ਨਾ ਕੋ ਹੋਈ ॥
31ਜਪਿ ਨਾਨਕ ਪ੍ਰਭ ਏਕੋ ਸੋਈ ॥੪॥੧੦॥੧੬॥
32ਸੂਹੀ ਮਹਲਾ ੫ ॥
33ਸਿਮਰਿ ਸਿਮਰਿ ਤਾ ਕਉ ਹਉ ਜੀਵਾ ॥
34ਚਰਣ ਕਮਲ ਤੇਰੇ ਧੋਇ ਧੋਇ ਪੀਵਾ ॥੧॥
35ਸੋ ਹਰਿ ਮੇਰਾ ਅੰਤਰਜਾਮੀ ॥
36ਭਗਤ ਜਨਾ ਕੈ ਸੰਗਿ ਸੁਆਮੀ ॥੧॥ ਰਹਾਉ ॥
37ਸੁਣਿ ਸੁਣਿ ਅੰਮ੍ਰਿਤ ਨਾਮੁ ਧਿਆਵਾ ॥
38ਆਠ ਪਹਰ ਤੇਰੇ ਗੁਣ ਗਾਵਾ ॥੨॥
39ਪੇਖਿ ਪੇਖਿ ਲੀਲਾ ਮਨਿ ਆਨੰਦਾ ॥
40ਗੁਣ ਅਪਾਰ ਪ੍ਰਭ ਪਰਮਾਨੰਦਾ ॥੩॥
41ਜਾ ਕੈ ਸਿਮਰਨਿ ਕਛੁ ਭਉ ਨ ਬਿਆਪੈ ॥
42ਸਦਾ ਸਦਾ ਨਾਨਕ ਹਰਿ ਜਾਪੈ ॥੪॥੧੧॥੧੭॥
43ਸੂਹੀ ਮਹਲਾ ੫ ॥
44ਗੁਰ ਕੈ ਬਚਨਿ ਰਿਦੈ ਧਿਆਨੁ ਧਾਰੀ ॥
45ਰਸਨਾ ਜਾਪੁ ਜਪਉ ਬਨਵਾਰੀ ॥੧॥
46ਸਫਲ ਮੂਰਤਿ ਦਰਸਨ ਬਲਿਹਾਰੀ ॥
47ਚਰਣ ਕਮਲ ਮਨ ਪ੍ਰਾਣ ਅਧਾਰੀ ॥੧॥ ਰਹਾਉ ॥
48ਸਾਧਸੰਗਿ ਜਨਮ ਮਰਣ ਨਿਵਾਰੀ ॥
49ਅੰਮ੍ਰਿਤ ਕਥਾ ਸੁਣਿ ਕਰਨ ਅਧਾਰੀ ॥੨॥
50ਕਾਮ ਕ੍ਰੋਧ ਲੋਭ ਮੋਹ ਤਜਾਰੀ ॥
51ਦ੍ਰਿੜੁ ਨਾਮ ਦਾਨੁ ਇਸਨਾਨੁ ਸੁਚਾਰੀ ॥੩॥
52ਕਹੁ ਨਾਨਕ ਇਹੁ ਤਤੁ ਬੀਚਾਰੀ ॥
53ਰਾਮ ਨਾਮ ਜਪਿ ਪਾਰਿ ਉਤਾਰੀ ॥੪॥੧੨॥੧੮॥
54ਸੂਹੀ ਮਹਲਾ ੫ ॥
55ਲੋਭਿ ਮੋਹਿ ਮਗਨ ਅਪਰਾਧੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath