ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 741 · Raag Soohee · Guru Arjan Dev Ji

1ਕਰਣਹਾਰ ਕੀ ਸੇਵ ਨ ਸਾਧੀ ॥੧॥

2ਪਤਿਤ ਪਾਵਨ ਪ੍ਰਭ ਨਾਮ ਤੁਮਾਰੇ ॥

3ਰਾਖਿ ਲੇਹੁ ਮੋਹਿ ਨਿਰਗੁਨੀਆਰੇ ॥੧॥ ਰਹਾਉ ॥

4ਤੂੰ ਦਾਤਾ ਪ੍ਰਭ ਅੰਤਰਜਾਮੀ ॥

5ਕਾਚੀ ਦੇਹ ਮਾਨੁਖ ਅਭਿਮਾਨੀ ॥੨॥

6ਸੁਆਦ ਬਾਦ ਈਰਖ ਮਦ ਮਾਇਆ ॥

7ਇਨ ਸੰਗਿ ਲਾਗਿ ਰਤਨ ਜਨਮੁ ਗਵਾਇਆ ॥੩॥

8ਦੁਖ ਭੰਜਨ ਜਗਜੀਵਨ ਹਰਿ ਰਾਇਆ ॥

9ਸਗਲ ਤਿਆਗਿ ਨਾਨਕੁ ਸਰਣਾਇਆ ॥੪॥੧੩॥੧੯॥

10ਸੂਹੀ ਮਹਲਾ ੫ ॥

11ਪੇਖਤ ਚਾਖਤ ਕਹੀਅਤ ਅੰਧਾ ਸੁਨੀਅਤ ਸੁਨੀਐ ਨਾਹੀ ॥

12ਨਿਕਟਿ ਵਸਤੁ ਕਉ ਜਾਣੈ ਦੂਰੇ ਪਾਪੀ ਪਾਪ ਕਮਾਹੀ ॥੧॥

13ਸੋ ਕਿਛੁ ਕਰਿ ਜਿਤੁ ਛੁਟਹਿ ਪਰਾਨੀ ॥

14ਹਰਿ ਹਰਿ ਨਾਮੁ ਜਪਿ ਅੰਮ੍ਰਿਤ ਬਾਨੀ ॥੧॥ ਰਹਾਉ ॥

15ਘੋਰ ਮਹਲ ਸਦਾ ਰੰਗਿ ਰਾਤਾ ॥

16ਸੰਗਿ ਤੁਮੑਾਰੈ ਕਛੂ ਨ ਜਾਤਾ ॥੨॥

17ਰਖਹਿ ਪੋਚਾਰਿ ਮਾਟੀ ਕਾ ਭਾਂਡਾ ॥

18ਅਤਿ ਕੁਚੀਲ ਮਿਲੈ ਜਮ ਡਾਂਡਾ ॥੩॥

19ਕਾਮ ਕ੍ਰੋਧਿ ਲੋਭਿ ਮੋਹਿ ਬਾਧਾ ॥

20ਮਹਾ ਗਰਤ ਮਹਿ ਨਿਘਰਤ ਜਾਤਾ ॥੪॥

21ਨਾਨਕ ਕੀ ਅਰਦਾਸਿ ਸੁਣੀਜੈ ॥

22ਡੂਬਤ ਪਾਹਨ ਪ੍ਰਭ ਮੇਰੇ ਲੀਜੈ ॥੫॥੧੪॥੨੦॥

23ਸੂਹੀ ਮਹਲਾ ੫ ॥

24ਜੀਵਤ ਮਰੈ ਬੁਝੈ ਪ੍ਰਭੁ ਸੋਇ ॥

25ਤਿਸੁ ਜਨ ਕਰਮਿ ਪਰਾਪਤਿ ਹੋਇ ॥੧॥

26ਸੁਣਿ ਸਾਜਨ ਇਉ ਦੁਤਰੁ ਤਰੀਐ ॥

27ਮਿਲਿ ਸਾਧੂ ਹਰਿ ਨਾਮੁ ਉਚਰੀਐ ॥੧॥ ਰਹਾਉ ॥

28ਏਕ ਬਿਨਾ ਦੂਜਾ ਨਹੀ ਜਾਨੈ ॥

29ਘਟ ਘਟ ਅੰਤਰਿ ਪਾਰਬ੍ਰਹਮੁ ਪਛਾਨੈ ॥੨॥

30ਜੋ ਕਿਛੁ ਕਰੈ ਸੋਈ ਭਲ ਮਾਨੈ ॥

31ਆਦਿ ਅੰਤ ਕੀ ਕੀਮਤਿ ਜਾਨੈ ॥੩॥

32ਕਹੁ ਨਾਨਕ ਤਿਸੁ ਜਨ ਬਲਿਹਾਰੀ ॥

33ਜਾ ਕੈ ਹਿਰਦੈ ਵਸਹਿ ਮੁਰਾਰੀ ॥੪॥੧੫॥੨੧॥

34ਸੂਹੀ ਮਹਲਾ ੫ ॥

35ਗੁਰੁ ਪਰਮੇਸਰੁ ਕਰਣੈਹਾਰੁ ॥

36ਸਗਲ ਸ੍ਰਿਸਟਿ ਕਉ ਦੇ ਆਧਾਰੁ ॥੧॥

37ਗੁਰ ਕੇ ਚਰਣ ਕਮਲ ਮਨ ਧਿਆਇ ॥

38ਦੂਖੁ ਦਰਦੁ ਇਸੁ ਤਨ ਤੇ ਜਾਇ ॥੧॥ ਰਹਾਉ ॥

39ਭਵਜਲਿ ਡੂਬਤ ਸਤਿਗੁਰੁ ਕਾਢੈ ॥

40ਜਨਮ ਜਨਮ ਕਾ ਟੂਟਾ ਗਾਢੈ ॥੨॥

41ਗੁਰ ਕੀ ਸੇਵਾ ਕਰਹੁ ਦਿਨੁ ਰਾਤਿ ॥

42ਸੂਖ ਸਹਜ ਮਨਿ ਆਵੈ ਸਾਂਤਿ ॥੩॥

43ਸਤਿਗੁਰ ਕੀ ਰੇਣੁ ਵਡਭਾਗੀ ਪਾਵੈ ॥

44ਨਾਨਕ ਗੁਰ ਕਉ ਸਦ ਬਲਿ ਜਾਵੈ ॥੪॥੧੬॥੨੨॥

45ਸੂਹੀ ਮਹਲਾ ੫ ॥

46ਗੁਰ ਅਪੁਨੇ ਊਪਰਿ ਬਲਿ ਜਾਈਐ ॥

47ਆਠ ਪਹਰ ਹਰਿ ਹਰਿ ਜਸੁ ਗਾਈਐ ॥੧॥

48ਸਿਮਰਉ ਸੋ ਪ੍ਰਭੁ ਅਪਨਾ ਸੁਆਮੀ ॥

49ਸਗਲ ਘਟਾ ਕਾ ਅੰਤਰਜਾਮੀ ॥੧॥ ਰਹਾਉ ॥

50ਚਰਣ ਕਮਲ ਸਿਉ ਲਾਗੀ ਪ੍ਰੀਤਿ ॥

51ਸਾਚੀ ਪੂਰਨ ਨਿਰਮਲ ਰੀਤਿ ॥੨॥

52ਸੰਤ ਪ੍ਰਸਾਦਿ ਵਸੈ ਮਨ ਮਾਹੀ ॥

53ਜਨਮ ਜਨਮ ਕੇ ਕਿਲਵਿਖ ਜਾਹੀ ॥੩॥

54ਕਰਿ ਕਿਰਪਾ ਪ੍ਰਭ ਦੀਨ ਦਇਆਲਾ ॥

55ਨਾਨਕੁ ਮਾਗੈ ਸੰਤ ਰਵਾਲਾ ॥੪॥੧੭॥੨੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath