ਗੁਰੂ ਗ੍ਰੰਥ ਸਾਹਿਬ 742 · Raag Soohee
1ਸੂਹੀ ਮਹਲਾ ੫ ॥
2ਦਰਸਨੁ ਦੇਖਿ ਜੀਵਾ ਗੁਰ ਤੇਰਾ ॥
3ਪੂਰਨ ਕਰਮੁ ਹੋਇ ਪ੍ਰਭ ਮੇਰਾ ॥੧॥
4ਇਹ ਬੇਨੰਤੀ ਸੁਣਿ ਪ੍ਰਭ ਮੇਰੇ ॥
5ਦੇਹਿ ਨਾਮੁ ਕਰਿ ਅਪਣੇ ਚੇਰੇ ॥੧॥ ਰਹਾਉ ॥
6ਅਪਣੀ ਸਰਣਿ ਰਾਖੁ ਪ੍ਰਭ ਦਾਤੇ ॥
7ਗੁਰ ਪ੍ਰਸਾਦਿ ਕਿਨੈ ਵਿਰਲੈ ਜਾਤੇ ॥੨॥
8ਸੁਨਹੁ ਬਿਨਉ ਪ੍ਰਭ ਮੇਰੇ ਮੀਤਾ ॥
9ਚਰਣ ਕਮਲ ਵਸਹਿ ਮੇਰੈ ਚੀਤਾ ॥੩॥
10ਨਾਨਕੁ ਏਕ ਕਰੈ ਅਰਦਾਸਿ ॥
11ਵਿਸਰੁ ਨਾਹੀ ਪੂਰਨ ਗੁਣਤਾਸਿ ॥੪॥੧੮॥੨੪॥
12ਸੂਹੀ ਮਹਲਾ ੫ ॥
13ਮੀਤੁ ਸਾਜਨੁ ਸੁਤ ਬੰਧਪ ਭਾਈ ॥
14ਜਤ ਕਤ ਪੇਖਉ ਹਰਿ ਸੰਗਿ ਸਹਾਈ ॥੧॥
15ਜਤਿ ਮੇਰੀ ਪਤਿ ਮੇਰੀ ਧਨੁ ਹਰਿ ਨਾਮੁ ॥
16ਸੂਖ ਸਹਜ ਆਨੰਦ ਬਿਸਰਾਮ ॥੧॥ ਰਹਾਉ ॥
17ਪਾਰਬ੍ਰਹਮੁ ਜਪਿ ਪਹਿਰਿ ਸਨਾਹ ॥
18ਕੋਟਿ ਆਵਧ ਤਿਸੁ ਬੇਧਤ ਨਾਹਿ ॥੨॥
19ਹਰਿ ਚਰਨ ਸਰਣ ਗੜ ਕੋਟ ਹਮਾਰੈ ॥
20ਕਾਲੁ ਕੰਟਕੁ ਜਮੁ ਤਿਸੁ ਨ ਬਿਦਾਰੈ ॥੩॥
21ਨਾਨਕ ਦਾਸ ਸਦਾ ਬਲਿਹਾਰੀ ॥
22ਸੇਵਕ ਸੰਤ ਰਾਜਾ ਰਾਮ ਮੁਰਾਰੀ ॥੪॥੧੯॥੨੫॥
23ਸੂਹੀ ਮਹਲਾ ੫ ॥
24ਗੁਣ ਗੋਪਾਲ ਪ੍ਰਭ ਕੇ ਨਿਤ ਗਾਹਾ ॥
25ਅਨਦ ਬਿਨੋਦ ਮੰਗਲ ਸੁਖ ਤਾਹਾ ॥੧॥
26ਚਲੁ ਸਖੀਏ ਪ੍ਰਭੁ ਰਾਵਣ ਜਾਹਾ ॥
27ਸਾਧ ਜਨਾ ਕੀ ਚਰਣੀ ਪਾਹਾ ॥੧॥ ਰਹਾਉ ॥
28ਕਰਿ ਬੇਨਤੀ ਜਨ ਧੂਰਿ ਬਾਛਾਹਾ ॥
29ਜਨਮ ਜਨਮ ਕੇ ਕਿਲਵਿਖ ਲਾਹਾਂ ॥੨॥
30ਮਨੁ ਤਨੁ ਪ੍ਰਾਣ ਜੀਉ ਅਰਪਾਹਾ ॥
31ਹਰਿ ਸਿਮਰਿ ਸਿਮਰਿ ਮਾਨੁ ਮੋਹੁ ਕਟਾਹਾਂ ॥੩॥
32ਦੀਨ ਦਇਆਲ ਕਰਹੁ ਉਤਸਾਹਾ ॥
33ਨਾਨਕ ਦਾਸ ਹਰਿ ਸਰਣਿ ਸਮਾਹਾ ॥੪॥੨੦॥੨੬॥
34ਸੂਹੀ ਮਹਲਾ ੫ ॥
35ਬੈਕੁੰਠ ਨਗਰੁ ਜਹਾ ਸੰਤ ਵਾਸਾ ॥
36ਪ੍ਰਭ ਚਰਣ ਕਮਲ ਰਿਦ ਮਾਹਿ ਨਿਵਾਸਾ ॥੧॥
37ਸੁਣਿ ਮਨ ਤਨ ਤੁਝੁ ਸੁਖੁ ਦਿਖਲਾਵਉ ॥
38ਹਰਿ ਅਨਿਕ ਬਿੰਜਨ ਤੁਝੁ ਭੋਗ ਭੁੰਚਾਵਉ ॥੧॥ ਰਹਾਉ ॥
39ਅੰਮ੍ਰਿਤ ਨਾਮੁ ਭੁੰਚੁ ਮਨ ਮਾਹੀ ॥
40ਅਚਰਜ ਸਾਦ ਤਾ ਕੇ ਬਰਨੇ ਨ ਜਾਹੀ ॥੨॥
41ਲੋਭੁ ਮੂਆ ਤ੍ਰਿਸਨਾ ਬੁਝਿ ਥਾਕੀ ॥
42ਪਾਰਬ੍ਰਹਮ ਕੀ ਸਰਣਿ ਜਨ ਤਾਕੀ ॥੩॥
43ਜਨਮ ਜਨਮ ਕੇ ਭੈ ਮੋਹ ਨਿਵਾਰੇ ॥
44ਨਾਨਕ ਦਾਸ ਪ੍ਰਭ ਕਿਰਪਾ ਧਾਰੇ ॥੪॥੨੧॥੨੭॥
45ਸੂਹੀ ਮਹਲਾ ੫ ॥
46ਅਨਿਕ ਬੀਂਗ ਦਾਸ ਕੇ ਪਰਹਰਿਆ ॥
47ਕਰਿ ਕਿਰਪਾ ਪ੍ਰਭਿ ਅਪਨਾ ਕਰਿਆ ॥੧॥
48ਤੁਮਹਿ ਛਡਾਇ ਲੀਓ ਜਨੁ ਅਪਨਾ ॥
49ਉਰਝਿ ਪਰਿਓ ਜਾਲੁ ਜਗੁ ਸੁਪਨਾ ॥੧॥ ਰਹਾਉ ॥
50ਪਰਬਤ ਦੋਖ ਮਹਾ ਬਿਕਰਾਲਾ ॥
51ਖਿਨ ਮਹਿ ਦੂਰਿ ਕੀਏ ਦਇਆਲਾ ॥੨॥
52ਸੋਗ ਰੋਗ ਬਿਪਤਿ ਅਤਿ ਭਾਰੀ ॥
53ਦੂਰਿ ਭਈ ਜਪਿ ਨਾਮੁ ਮੁਰਾਰੀ ॥੩॥
54ਦ੍ਰਿਸਟਿ ਧਾਰਿ ਲੀਨੋ ਲੜਿ ਲਾਇ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath