ਗੁਰੂ ਗ੍ਰੰਥ ਸਾਹਿਬ 743 · Raag Soohee · Guru Arjan Dev Ji
1ਹਰਿ ਚਰਣ ਗਹੇ ਨਾਨਕ ਸਰਣਾਇ ॥੪॥੨੨॥੨੮॥
2ਸੂਹੀ ਮਹਲਾ ੫ ॥
3ਦੀਨੁ ਛਡਾਇ ਦੁਨੀ ਜੋ ਲਾਏ ॥
4ਦੁਹੀ ਸਰਾਈ ਖੁਨਾਮੀ ਕਹਾਏ ॥੧॥
5ਜੋ ਤਿਸੁ ਭਾਵੈ ਸੋ ਪਰਵਾਣੁ ॥
6ਆਪਣੀ ਕੁਦਰਤਿ ਆਪੇ ਜਾਣੁ ॥੧॥ ਰਹਾਉ ॥
7ਸਚਾ ਧਰਮੁ ਪੁੰਨੁ ਭਲਾ ਕਰਾਏ ॥
8ਦੀਨ ਕੈ ਤੋਸੈ ਦੁਨੀ ਨ ਜਾਏ ॥੨॥
9ਸਰਬ ਨਿਰੰਤਰਿ ਏਕੋ ਜਾਗੈ ॥
10ਜਿਤੁ ਜਿਤੁ ਲਾਇਆ ਤਿਤੁ ਤਿਤੁ ਕੋ ਲਾਗੈ ॥੩॥
11ਅਗਮ ਅਗੋਚਰੁ ਸਚੁ ਸਾਹਿਬੁ ਮੇਰਾ ॥
12ਨਾਨਕੁ ਬੋਲੈ ਬੋਲਾਇਆ ਤੇਰਾ ॥੪॥੨੩॥੨੯॥
13ਸੂਹੀ ਮਹਲਾ ੫ ॥
14ਪ੍ਰਾਤਹਕਾਲਿ ਹਰਿ ਨਾਮੁ ਉਚਾਰੀ ॥
15ਈਤ ਊਤ ਕੀ ਓਟ ਸਵਾਰੀ ॥੧॥
16ਸਦਾ ਸਦਾ ਜਪੀਐ ਹਰਿ ਨਾਮ ॥
17ਪੂਰਨ ਹੋਵਹਿ ਮਨ ਕੇ ਕਾਮ ॥੧॥ ਰਹਾਉ ॥
18ਪ੍ਰਭੁ ਅਬਿਨਾਸੀ ਰੈਣਿ ਦਿਨੁ ਗਾਉ ॥
19ਜੀਵਤ ਮਰਤ ਨਿਹਚਲੁ ਪਾਵਹਿ ਥਾਉ ॥੨॥
20ਸੋ ਸਾਹੁ ਸੇਵਿ ਜਿਤੁ ਤੋਟਿ ਨ ਆਵੈ ॥
21ਖਾਤ ਖਰਚਤ ਸੁਖਿ ਅਨਦਿ ਵਿਹਾਵੈ ॥੩॥
22ਜਗਜੀਵਨ ਪੁਰਖੁ ਸਾਧਸੰਗਿ ਪਾਇਆ ॥
23ਗੁਰ ਪ੍ਰਸਾਦਿ ਨਾਨਕ ਨਾਮੁ ਧਿਆਇਆ ॥੪॥੨੪॥੩੦॥
24ਸੂਹੀ ਮਹਲਾ ੫ ॥
25ਗੁਰ ਪੂਰੇ ਜਬ ਭਏ ਦਇਆਲ ॥
26ਦੁਖ ਬਿਨਸੇ ਪੂਰਨ ਭਈ ਘਾਲ ॥੧॥
27ਪੇਖਿ ਪੇਖਿ ਜੀਵਾ ਦਰਸੁ ਤੁਮੑਾਰਾ ॥
28ਚਰਣ ਕਮਲ ਜਾਈ ਬਲਿਹਾਰਾ ॥
29ਤੁਝ ਬਿਨੁ ਠਾਕੁਰ ਕਵਨੁ ਹਮਾਰਾ ॥੧॥ ਰਹਾਉ ॥
30ਸਾਧਸੰਗਤਿ ਸਿਉ ਪ੍ਰੀਤਿ ਬਣਿ ਆਈ ॥
31ਪੂਰਬ ਕਰਮਿ ਲਿਖਤ ਧੁਰਿ ਪਾਈ ॥੨॥
32ਜਪਿ ਹਰਿ ਹਰਿ ਨਾਮੁ ਅਚਰਜੁ ਪਰਤਾਪ ॥
33ਜਾਲਿ ਨ ਸਾਕਹਿ ਤੀਨੇ ਤਾਪ ॥੩॥
34ਨਿਮਖ ਨ ਬਿਸਰਹਿ ਹਰਿ ਚਰਣ ਤੁਮੑਾਰੇ ॥
35ਨਾਨਕੁ ਮਾਗੈ ਦਾਨੁ ਪਿਆਰੇ ॥੪॥੨੫॥੩੧॥
36ਸੂਹੀ ਮਹਲਾ ੫ ॥
37ਸੇ ਸੰਜੋਗ ਕਰਹੁ ਮੇਰੇ ਪਿਆਰੇ ॥
38ਜਿਤੁ ਰਸਨਾ ਹਰਿ ਨਾਮੁ ਉਚਾਰੇ ॥੧॥
39ਸੁਣਿ ਬੇਨਤੀ ਪ੍ਰਭ ਦੀਨ ਦਇਆਲਾ ॥
40ਸਾਧ ਗਾਵਹਿ ਗੁਣ ਸਦਾ ਰਸਾਲਾ ॥੧॥ ਰਹਾਉ ॥
41ਜੀਵਨ ਰੂਪੁ ਸਿਮਰਣੁ ਪ੍ਰਭ ਤੇਰਾ ॥
42ਜਿਸੁ ਕ੍ਰਿਪਾ ਕਰਹਿ ਬਸਹਿ ਤਿਸੁ ਨੇਰਾ ॥੨॥
43ਜਨ ਕੀ ਭੂਖ ਤੇਰਾ ਨਾਮੁ ਅਹਾਰੁ ॥
44ਤੂੰ ਦਾਤਾ ਪ੍ਰਭ ਦੇਵਣਹਾਰੁ ॥੩॥
45ਰਾਮ ਰਮਤ ਸੰਤਨ ਸੁਖੁ ਮਾਨਾ ॥
46ਨਾਨਕ ਦੇਵਨਹਾਰ ਸੁਜਾਨਾ ॥੪॥੨੬॥੩੨॥
47ਸੂਹੀ ਮਹਲਾ ੫ ॥
48ਬਹਤੀ ਜਾਤ ਕਦੇ ਦ੍ਰਿਸਟਿ ਨ ਧਾਰਤ ॥
49ਮਿਥਿਆ ਮੋਹ ਬੰਧਹਿ ਨਿਤ ਪਾਰਚ ॥੧॥
50ਮਾਧਵੇ ਭਜੁ ਦਿਨ ਨਿਤ ਰੈਣੀ ॥
51ਜਨਮੁ ਪਦਾਰਥੁ ਜੀਤਿ ਹਰਿ ਸਰਣੀ ॥੧॥ ਰਹਾਉ ॥
52ਕਰਤ ਬਿਕਾਰ ਦੋਊ ਕਰ ਝਾਰਤ ॥ ਰਾਮ ਰਤਨੁ ਰਿਦ ਤਿਲੁ ਨਹੀ ਧਾਰਤ ॥੨॥
53ਭਰਣ ਪੋਖਣ ਸੰਗਿ ਅਉਧ ਬਿਹਾਣੀ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath