ਗੁਰੂ ਗ੍ਰੰਥ ਸਾਹਿਬ 744 · Raag Soohee · Guru Arjan Dev Ji
1ਜੈ ਜਗਦੀਸ ਕੀ ਗਤਿ ਨਹੀ ਜਾਣੀ ॥੩॥
2ਸਰਣਿ ਸਮਰਥ ਅਗੋਚਰ ਸੁਆਮੀ ॥
3ਉਧਰੁ ਨਾਨਕ ਪ੍ਰਭ ਅੰਤਰਜਾਮੀ ॥੪॥੨੭॥੩੩॥
4ਸੂਹੀ ਮਹਲਾ ੫ ॥
5ਸਾਧਸੰਗਿ ਤਰੈ ਭੈ ਸਾਗਰੁ ॥
6ਹਰਿ ਹਰਿ ਨਾਮੁ ਸਿਮਰਿ ਰਤਨਾਗਰੁ ॥੧॥
7ਸਿਮਰਿ ਸਿਮਰਿ ਜੀਵਾ ਨਾਰਾਇਣ ॥
8ਦੂਖ ਰੋਗ ਸੋਗ ਸਭਿ ਬਿਨਸੇ ਗੁਰ ਪੂਰੇ ਮਿਲਿ ਪਾਪ ਤਜਾਇਣ ॥੧॥ ਰਹਾਉ ॥
9ਜੀਵਨ ਪਦਵੀ ਹਰਿ ਕਾ ਨਾਉ ॥
10ਮਨੁ ਤਨੁ ਨਿਰਮਲੁ ਸਾਚੁ ਸੁਆਉ ॥੨॥
11ਆਠ ਪਹਰ ਪਾਰਬ੍ਰਹਮੁ ਧਿਆਈਐ ॥
12ਪੂਰਬਿ ਲਿਖਤੁ ਹੋਇ ਤਾ ਪਾਈਐ ॥੩॥
13ਸਰਣਿ ਪਏ ਜਪਿ ਦੀਨ ਦਇਆਲਾ ॥
14ਨਾਨਕੁ ਜਾਚੈ ਸੰਤ ਰਵਾਲਾ ॥੪॥੨੮॥੩੪॥
15ਸੂਹੀ ਮਹਲਾ ੫ ॥
16ਘਰ ਕਾ ਕਾਜੁ ਨ ਜਾਣੀ ਰੂੜਾ ॥
17ਝੂਠੈ ਧੰਧੈ ਰਚਿਓ ਮੂੜਾ ॥੧॥
18ਜਿਤੁ ਤੂੰ ਲਾਵਹਿ ਤਿਤੁ ਤਿਤੁ ਲਗਨਾ ॥
19ਜਾ ਤੂੰ ਦੇਹਿ ਤੇਰਾ ਨਾਉ ਜਪਨਾ ॥੧॥ ਰਹਾਉ ॥
20ਹਰਿ ਕੇ ਦਾਸ ਹਰਿ ਸੇਤੀ ਰਾਤੇ ॥
21ਰਾਮ ਰਸਾਇਣਿ ਅਨਦਿਨੁ ਮਾਤੇ ॥੨॥
22ਬਾਹ ਪਕਰਿ ਪ੍ਰਭਿ ਆਪੇ ਕਾਢੇ ॥
23ਜਨਮ ਜਨਮ ਕੇ ਟੂਟੇ ਗਾਢੇ ॥੩॥
24ਉਧਰੁ ਸੁਆਮੀ ਪ੍ਰਭ ਕਿਰਪਾ ਧਾਰੇ ॥
25ਨਾਨਕ ਦਾਸ ਹਰਿ ਸਰਣਿ ਦੁਆਰੇ ॥੪॥੨੯॥੩੫॥
26ਸੂਹੀ ਮਹਲਾ ੫ ॥
27ਸੰਤ ਪ੍ਰਸਾਦਿ ਨਿਹਚਲੁ ਘਰੁ ਪਾਇਆ ॥
28ਸਰਬ ਸੂਖ ਫਿਰਿ ਨਹੀ ਡੋੁਲਾਇਆ ॥੧॥
29ਗੁਰੂ ਧਿਆਇ ਹਰਿ ਚਰਨ ਮਨਿ ਚੀਨੑੇ ॥
30ਤਾ ਤੇ ਕਰਤੈ ਅਸਥਿਰੁ ਕੀਨੑੇ ॥੧॥ ਰਹਾਉ ॥
31ਗੁਣ ਗਾਵਤ ਅਚੁਤ ਅਬਿਨਾਸੀ ॥
32ਤਾ ਤੇ ਕਾਟੀ ਜਮ ਕੀ ਫਾਸੀ ॥੨॥
33ਕਰਿ ਕਿਰਪਾ ਲੀਨੇ ਲੜਿ ਲਾਏ ॥
34ਸਦਾ ਅਨਦੁ ਨਾਨਕ ਗੁਣ ਗਾਏ ॥੩॥੩੦॥੩੬॥
35ਸੂਹੀ ਮਹਲਾ ੫ ॥
36ਅੰਮ੍ਰਿਤ ਬਚਨ ਸਾਧ ਕੀ ਬਾਣੀ ॥
37ਜੋ ਜੋ ਜਪੈ ਤਿਸ ਕੀ ਗਤਿ ਹੋਵੈ ਹਰਿ ਹਰਿ ਨਾਮੁ ਨਿਤ ਰਸਨ ਬਖਾਨੀ ॥੧॥ ਰਹਾਉ ॥
38ਕਲੀ ਕਾਲ ਕੇ ਮਿਟੇ ਕਲੇਸਾ ॥
39ਏਕੋ ਨਾਮੁ ਮਨ ਮਹਿ ਪਰਵੇਸਾ ॥੧॥
40ਸਾਧੂ ਧੂਰਿ ਮੁਖਿ ਮਸਤਕਿ ਲਾਈ ॥
41ਨਾਨਕ ਉਧਰੇ ਹਰਿ ਗੁਰ ਸਰਣਾਈ ॥੨॥੩੧॥੩੭॥
42ਸੂਹੀ ਮਹਲਾ ੫ ਘਰੁ ੩ ॥
43ਗੋਬਿੰਦਾ ਗੁਣ ਗਾਉ ਦਇਆਲਾ ॥
44ਦਰਸਨੁ ਦੇਹੁ ਪੂਰਨ ਕਿਰਪਾਲਾ ॥ ਰਹਾਉ ॥
45ਕਰਿ ਕਿਰਪਾ ਤੁਮ ਹੀ ਪ੍ਰਤਿਪਾਲਾ ॥
46ਜੀਉ ਪਿੰਡੁ ਸਭੁ ਤੁਮਰਾ ਮਾਲਾ ॥੧॥
47ਅੰਮ੍ਰਿਤ ਨਾਮੁ ਚਲੈ ਜਪਿ ਨਾਲਾ ॥
48ਨਾਨਕੁ ਜਾਚੈ ਸੰਤ ਰਵਾਲਾ ॥੨॥੩੨॥੩੮॥
49ਸੂਹੀ ਮਹਲਾ ੫ ॥
50ਤਿਸੁ ਬਿਨੁ ਦੂਜਾ ਅਵਰੁ ਨ ਕੋਈ ॥
51ਆਪੇ ਥੰਮੈ ਸਚਾ ਸੋਈ ॥੧॥
52ਹਰਿ ਹਰਿ ਨਾਮੁ ਮੇਰਾ ਆਧਾਰੁ ॥
53ਕਰਣ ਕਾਰਣ ਸਮਰਥੁ ਅਪਾਰੁ ॥੧॥ ਰਹਾਉ ॥
54ਸਭ ਰੋਗ ਮਿਟਾਵੇ ਨਵਾ ਨਿਰੋਆ ॥
55ਨਾਨਕ ਰਖਾ ਆਪੇ ਹੋਆ ॥੨॥੩੩॥੩੯॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath