ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 745 · Raag Soohee

1ਸੂਹੀ ਮਹਲਾ ੫ ॥

2ਦਰਸਨ ਕਉ ਲੋਚੈ ਸਭੁ ਕੋਈ ॥

3ਪੂਰੈ ਭਾਗਿ ਪਰਾਪਤਿ ਹੋਈ ॥ ਰਹਾਉ ॥

4ਸਿਆਮ ਸੁੰਦਰ ਤਜਿ ਨੀਦ ਕਿਉ ਆਈ ॥

5ਮਹਾ ਮੋਹਨੀ ਦੂਤਾ ਲਾਈ ॥੧॥

6ਪ੍ਰੇਮ ਬਿਛੋਹਾ ਕਰਤ ਕਸਾਈ ॥

7ਨਿਰਦੈ ਜੰਤੁ ਤਿਸੁ ਦਇਆ ਨ ਪਾਈ ॥੨॥

8ਅਨਿਕ ਜਨਮ ਬੀਤੀਅਨ ਭਰਮਾਈ ॥

9ਘਰਿ ਵਾਸੁ ਨ ਦੇਵੈ ਦੁਤਰ ਮਾਈ ॥੩॥

10ਦਿਨੁ ਰੈਨਿ ਅਪਨਾ ਕੀਆ ਪਾਈ ॥

11ਕਿਸੁ ਦੋਸੁ ਨ ਦੀਜੈ ਕਿਰਤੁ ਭਵਾਈ ॥੪॥

12ਸੁਣਿ ਸਾਜਨ ਸੰਤ ਜਨ ਭਾਈ ॥

13ਚਰਣ ਸਰਣ ਨਾਨਕ ਗਤਿ ਪਾਈ ॥੫॥੩੪॥੪੦॥

14ਰਾਗੁ ਸੂਹੀ ਮਹਲਾ ੫ ਘਰੁ ੪

15ੴ ਸਤਿਗੁਰ ਪ੍ਰਸਾਦਿ ॥

16ਭਲੀ ਸੁਹਾਵੀ ਛਾਪਰੀ ਜਾ ਮਹਿ ਗੁਨ ਗਾਏ ॥

17ਕਿਤ ਹੀ ਕਾਮਿ ਨ ਧਉਲਹਰ ਜਿਤੁ ਹਰਿ ਬਿਸਰਾਏ ॥੧॥ ਰਹਾਉ ॥

18ਅਨਦੁ ਗਰੀਬੀ ਸਾਧਸੰਗਿ ਜਿਤੁ ਪ੍ਰਭ ਚਿਤਿ ਆਏ ॥

19ਜਲਿ ਜਾਉ ਏਹੁ ਬਡਪਨਾ ਮਾਇਆ ਲਪਟਾਏ ॥੧॥

20ਪੀਸਨੁ ਪੀਸਿ ਓਢਿ ਕਾਮਰੀ ਸੁਖੁ ਮਨੁ ਸੰਤੋਖਾਏ ॥

21ਐਸੋ ਰਾਜੁ ਨ ਕਿਤੈ ਕਾਜਿ ਜਿਤੁ ਨਹ ਤ੍ਰਿਪਤਾਏ ॥੨॥

22ਨਗਨ ਫਿਰਤ ਰੰਗਿ ਏਕ ਕੈ ਓਹੁ ਸੋਭਾ ਪਾਏ ॥

23ਪਾਟ ਪਟੰਬਰ ਬਿਰਥਿਆ ਜਿਹ ਰਚਿ ਲੋਭਾਏ ॥੩॥

24ਸਭੁ ਕਿਛੁ ਤੁਮੑਰੈ ਹਾਥਿ ਪ੍ਰਭ ਆਪਿ ਕਰੇ ਕਰਾਏ ॥

25ਸਾਸਿ ਸਾਸਿ ਸਿਮਰਤ ਰਹਾ ਨਾਨਕ ਦਾਨੁ ਪਾਏ ॥੪॥੧॥੪੧॥

26ਸੂਹੀ ਮਹਲਾ ੫ ॥

27ਹਰਿ ਕਾ ਸੰਤੁ ਪਰਾਨ ਧਨ ਤਿਸ ਕਾ ਪਨਿਹਾਰਾ ॥

28ਭਾਈ ਮੀਤ ਸੁਤ ਸਗਲ ਤੇ ਜੀਅ ਹੂੰ ਤੇ ਪਿਆਰਾ ॥੧॥ ਰਹਾਉ ॥

29ਕੇਸਾ ਕਾ ਕਰਿ ਬੀਜਨਾ ਸੰਤ ਚਉਰੁ ਢੁਲਾਵਉ ॥

30ਸੀਸੁ ਨਿਹਾਰਉ ਚਰਣ ਤਲਿ ਧੂਰਿ ਮੁਖਿ ਲਾਵਉ ॥੧॥

31ਮਿਸਟ ਬਚਨ ਬੇਨਤੀ ਕਰਉ ਦੀਨ ਕੀ ਨਿਆਈ ॥

32ਤਜਿ ਅਭਿਮਾਨੁ ਸਰਣੀ ਪਰਉ ਹਰਿ ਗੁਣ ਨਿਧਿ ਪਾਈ ॥੨॥

33ਅਵਲੋਕਨ ਪੁਨਹ ਪੁਨਹ ਕਰਉ ਜਨ ਕਾ ਦਰਸਾਰੁ ॥

34ਅੰਮ੍ਰਿਤ ਬਚਨ ਮਨ ਮਹਿ ਸਿੰਚਉ ਬੰਦਉ ਬਾਰ ਬਾਰ ॥੩॥

35ਚਿਤਵਉ ਮਨਿ ਆਸਾ ਕਰਉ ਜਨ ਕਾ ਸੰਗੁ ਮਾਗਉ ॥

36ਨਾਨਕ ਕਉ ਪ੍ਰਭ ਦਇਆ ਕਰਿ ਦਾਸ ਚਰਣੀ ਲਾਗਉ ॥੪॥੨॥੪੨॥

37ਸੂਹੀ ਮਹਲਾ ੫ ॥

38ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥

39ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥

40ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥

41ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥

42ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥

43ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath