ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 746 · Raag Soohee

1ਰਾਗੁ ਸੂਹੀ ਮਹਲਾ ੫ ਘਰੁ ੫ ਪੜਤਾਲ

2ੴ ਸਤਿਗੁਰ ਪ੍ਰਸਾਦਿ ॥

3ਪ੍ਰੀਤਿ ਪ੍ਰੀਤਿ ਗੁਰੀਆ ਮੋਹਨ ਲਾਲਨਾ ॥

4ਜਪਿ ਮਨ ਗੋਬਿੰਦ ਏਕੈ ਅਵਰੁ ਨਹੀ ਕੋ ਲੇਖੈ ਸੰਤ ਲਾਗੁ ਮਨਹਿ ਛਾਡੁ ਦੁਬਿਧਾ ਕੀ ਕੁਰੀਆ ॥੧॥ ਰਹਾਉ ॥

5ਨਿਰਗੁਨ ਹਰੀਆ ਸਰਗੁਨ ਧਰੀਆ ਅਨਿਕ ਕੋਠਰੀਆ ਭਿੰਨ ਭਿੰਨ ਭਿੰਨ ਭਿਨ ਕਰੀਆ ॥

6ਵਿਚਿ ਮਨ ਕੋਟਵਰੀਆ ॥

7ਨਿਜ ਮੰਦਰਿ ਪਿਰੀਆ ॥

8ਤਹਾ ਆਨਦ ਕਰੀਆ ॥

9ਨਹ ਮਰੀਆ ਨਹ ਜਰੀਆ ॥੧॥

10ਕਿਰਤਨਿ ਜੁਰੀਆ ਬਹੁ ਬਿਧਿ ਫਿਰੀਆ ਪਰ ਕਉ ਹਿਰੀਆ ॥

11ਬਿਖਨਾ ਘਿਰੀਆ ॥

12ਅਬ ਸਾਧੂ ਸੰਗਿ ਪਰੀਆ ॥

13ਹਰਿ ਦੁਆਰੈ ਖਰੀਆ ॥

14ਦਰਸਨੁ ਕਰੀਆ ॥

15ਨਾਨਕ ਗੁਰ ਮਿਰੀਆ ॥

16ਬਹੁਰਿ ਨ ਫਿਰੀਆ ॥੨॥੧॥੪੪॥

17ਸੂਹੀ ਮਹਲਾ ੫ ॥

18ਰਾਸਿ ਮੰਡਲੁ ਕੀਨੋ ਆਖਾਰਾ ॥

19ਸਗਲੋ ਸਾਜਿ ਰਖਿਓ ਪਾਸਾਰਾ ॥੧॥ ਰਹਾਉ ॥

20ਬਹੁ ਬਿਧਿ ਰੂਪ ਰੰਗ ਆਪਾਰਾ ॥

21ਪੇਖੈ ਖੁਸੀ ਭੋਗ ਨਹੀ ਹਾਰਾ ॥

22ਸਭਿ ਰਸ ਲੈਤ ਬਸਤ ਨਿਰਾਰਾ ॥੧॥

23ਬਰਨੁ ਚਿਹਨੁ ਨਾਹੀ ਮੁਖੁ ਨ ਮਾਸਾਰਾ ॥

24ਕਹਨੁ ਨ ਜਾਈ ਖੇਲੁ ਤੁਹਾਰਾ ॥

25ਨਾਨਕ ਰੇਣ ਸੰਤ ਚਰਨਾਰਾ ॥੨॥੨॥੪੫॥

26ਸੂਹੀ ਮਹਲਾ ੫ ॥

27ਤਉ ਮੈ ਆਇਆ ਸਰਨੀ ਆਇਆ ॥

28ਭਰੋਸੈ ਆਇਆ ਕਿਰਪਾ ਆਇਆ ॥

29ਜਿਉ ਭਾਵੈ ਤਿਉ ਰਾਖਹੁ ਸੁਆਮੀ ਮਾਰਗੁ ਗੁਰਹਿ ਪਠਾਇਆ ॥੧॥ ਰਹਾਉ ॥

30ਮਹਾ ਦੁਤਰੁ ਮਾਇਆ ॥ ਜੈਸੇ ਪਵਨੁ ਝੁਲਾਇਆ ॥੧॥

31ਸੁਨਿ ਸੁਨਿ ਹੀ ਡਰਾਇਆ ॥

32ਕਰਰੋ ਧ੍ਰਮਰਾਇਆ ॥੨॥

33ਗ੍ਰਿਹ ਅੰਧ ਕੂਪਾਇਆ ॥

34ਪਾਵਕੁ ਸਗਰਾਇਆ ॥੩॥

35ਗਹੀ ਓਟ ਸਾਧਾਇਆ ॥

36ਨਾਨਕ ਹਰਿ ਧਿਆਇਆ ॥

37ਅਬ ਮੈ ਪੂਰਾ ਪਾਇਆ ॥੪॥੩॥੪੬॥

38ਰਾਗੁ ਸੂਹੀ ਮਹਲਾ ੫ ਘਰੁ ੬

39ੴ ਸਤਿਗੁਰ ਪ੍ਰਸਾਦਿ ॥

40ਸਤਿਗੁਰ ਪਾਸਿ ਬੇਨੰਤੀਆ ਮਿਲੈ ਨਾਮੁ ਆਧਾਰਾ ॥

41ਤੁਠਾ ਸਚਾ ਪਾਤਿਸਾਹੁ ਤਾਪੁ ਗਇਆ ਸੰਸਾਰਾ ॥੧॥

42ਭਗਤਾ ਕੀ ਟੇਕ ਤੂੰ ਸੰਤਾ ਕੀ ਓਟ ਤੂੰ ਸਚਾ ਸਿਰਜਨਹਾਰਾ ॥੧॥ ਰਹਾਉ ॥

43ਸਚੁ ਤੇਰੀ ਸਾਮਗਰੀ ਸਚੁ ਤੇਰਾ ਦਰਬਾਰਾ ॥

44ਸਚੁ ਤੇਰੇ ਖਾਜੀਨਿਆ ਸਚੁ ਤੇਰਾ ਪਾਸਾਰਾ ॥੨॥

45ਤੇਰਾ ਰੂਪੁ ਅਗੰਮੁ ਹੈ ਅਨੂਪੁ ਤੇਰਾ ਦਰਸਾਰਾ ॥

46ਹਉ ਕੁਰਬਾਣੀ ਤੇਰਿਆ ਸੇਵਕਾ ਜਿਨੑ ਹਰਿ ਨਾਮੁ ਪਿਆਰਾ ॥੩॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath