ਗੁਰੂ ਗ੍ਰੰਥ ਸਾਹਿਬ 748 · Raag Soohee · Guru Arjan Dev Ji
1ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥
2ਸੂਹੀ ਮਹਲਾ ੫ ॥
3ਜੋ ਕਿਛੁ ਕਰੈ ਸੋਈ ਪ੍ਰਭ ਮਾਨਹਿ ਓਇ ਰਾਮ ਨਾਮ ਰੰਗਿ ਰਾਤੇ ॥
4ਤਿਨੑ ਕੀ ਸੋਭਾ ਸਭਨੀ ਥਾਈ ਜਿਨੑ ਪ੍ਰਭ ਕੇ ਚਰਣ ਪਰਾਤੇ ॥੧॥
5ਮੇਰੇ ਰਾਮ ਹਰਿ ਸੰਤਾ ਜੇਵਡੁ ਨ ਕੋਈ ॥
6ਭਗਤਾ ਬਣਿ ਆਈ ਪ੍ਰਭ ਅਪਨੇ ਸਿਉ ਜਲਿ ਥਲਿ ਮਹੀਅਲਿ ਸੋਈ ॥੧॥ ਰਹਾਉ ॥
7ਕੋਟਿ ਅਪ੍ਰਾਧੀ ਸੰਤਸੰਗਿ ਉਧਰੈ ਜਮੁ ਤਾ ਕੈ ਨੇੜਿ ਨ ਆਵੈ ॥
8ਜਨਮ ਜਨਮ ਕਾ ਬਿਛੁੜਿਆ ਹੋਵੈ ਤਿਨੑ ਹਰਿ ਸਿਉ ਆਣਿ ਮਿਲਾਵੈ ॥੨॥
9ਮਾਇਆ ਮੋਹ ਭਰਮੁ ਭਉ ਕਾਟੈ ਸੰਤ ਸਰਣਿ ਜੋ ਆਵੈ ॥
10ਜੇਹਾ ਮਨੋਰਥੁ ਕਰਿ ਆਰਾਧੇ ਸੋ ਸੰਤਨ ਤੇ ਪਾਵੈ ॥੩॥
11ਜਨ ਕੀ ਮਹਿਮਾ ਕੇਤਕ ਬਰਨਉ ਜੋ ਪ੍ਰਭ ਅਪਨੇ ਭਾਣੇ ॥
12ਕਹੁ ਨਾਨਕ ਜਿਨ ਸਤਿਗੁਰੁ ਭੇਟਿਆ ਸੇ ਸਭ ਤੇ ਭਏ ਨਿਕਾਣੇ ॥੪॥੪॥੫੧॥
13ਸੂਹੀ ਮਹਲਾ ੫ ॥
14ਮਹਾ ਅਗਨਿ ਤੇ ਤੁਧੁ ਹਾਥ ਦੇ ਰਾਖੇ ਪਏ ਤੇਰੀ ਸਰਣਾਈ ॥
15ਤੇਰਾ ਮਾਣੁ ਤਾਣੁ ਰਿਦ ਅੰਤਰਿ ਹੋਰ ਦੂਜੀ ਆਸ ਚੁਕਾਈ ॥੧॥
16ਮੇਰੇ ਰਾਮ ਰਾਇ ਤੁਧੁ ਚਿਤਿ ਆਇਐ ਉਬਰੇ ॥
17ਤੇਰੀ ਟੇਕ ਭਰਵਾਸਾ ਤੁਮੑਰਾ ਜਪਿ ਨਾਮੁ ਤੁਮੑਾਰਾ ਉਧਰੇ ॥੧॥ ਰਹਾਉ ॥
18ਅੰਧ ਕੂਪ ਤੇ ਕਾਢਿ ਲੀਏ ਤੁਮੑ ਆਪਿ ਭਏ ਕਿਰਪਾਲਾ ॥
19ਸਾਰਿ ਸਮੑਾਲਿ ਸਰਬ ਸੁਖ ਦੀਏ ਆਪਿ ਕਰੇ ਪ੍ਰਤਿਪਾਲਾ ॥੨॥
20ਆਪਣੀ ਨਦਰਿ ਕਰੇ ਪਰਮੇਸਰੁ ਬੰਧਨ ਕਾਟਿ ਛਡਾਏ ॥
21ਆਪਣੀ ਭਗਤਿ ਪ੍ਰਭਿ ਆਪਿ ਕਰਾਈ ਆਪੇ ਸੇਵਾ ਲਾਏ ॥੩॥
22ਭਰਮੁ ਗਇਆ ਭੈ ਮੋਹ ਬਿਨਾਸੇ ਮਿਟਿਆ ਸਗਲ ਵਿਸੂਰਾ ॥
23ਨਾਨਕ ਦਇਆ ਕਰੀ ਸੁਖਦਾਤੈ ਭੇਟਿਆ ਸਤਿਗੁਰੁ ਪੂਰਾ ॥੪॥੫॥੫੨॥
24ਸੂਹੀ ਮਹਲਾ ੫ ॥
25ਜਬ ਕਛੁ ਨ ਸੀਓ ਤਬ ਕਿਆ ਕਰਤਾ ਕਵਨ ਕਰਮ ਕਰਿ ਆਇਆ ॥
26ਅਪਨਾ ਖੇਲੁ ਆਪਿ ਕਰਿ ਦੇਖੈ ਠਾਕੁਰਿ ਰਚਨੁ ਰਚਾਇਆ ॥੧॥
27ਮੇਰੇ ਰਾਮ ਰਾਇ ਮੁਝ ਤੇ ਕਛੂ ਨ ਹੋਈ ॥
28ਆਪੇ ਕਰਤਾ ਆਪਿ ਕਰਾਏ ਸਰਬ ਨਿਰੰਤਰਿ ਸੋਈ ॥੧॥ ਰਹਾਉ ॥
29ਗਣਤੀ ਗਣੀ ਨ ਛੂਟੈ ਕਤਹੂ ਕਾਚੀ ਦੇਹ ਇਆਣੀ ॥
30ਕ੍ਰਿਪਾ ਕਰਹੁ ਪ੍ਰਭ ਕਰਣੈਹਾਰੇ ਤੇਰੀ ਬਖਸ ਨਿਰਾਲੀ ॥੨॥
31ਜੀਅ ਜੰਤ ਸਭ ਤੇਰੇ ਕੀਤੇ ਘਟਿ ਘਟਿ ਤੁਹੀ ਧਿਆਈਐ ॥
32ਤੇਰੀ ਗਤਿ ਮਿਤਿ ਤੂਹੈ ਜਾਣਹਿ ਕੁਦਰਤਿ ਕੀਮ ਨ ਪਾਈਐ ॥੩॥
33ਨਿਰਗੁਣੁ ਮੁਗਧੁ ਅਜਾਣੁ ਅਗਿਆਨੀ ਕਰਮ ਧਰਮ ਨਹੀ ਜਾਣਾ ॥
34ਦਇਆ ਕਰਹੁ ਨਾਨਕੁ ਗੁਣ ਗਾਵੈ ਮਿਠਾ ਲਗੈ ਤੇਰਾ ਭਾਣਾ ॥੪॥੬॥੫੩॥
35ਸੂਹੀ ਮਹਲਾ ੫ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath