ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 749 · Raag Soohee · Guru Arjan Dev Ji

1ਭਾਗਠੜੇ ਹਰਿ ਸੰਤ ਤੁਮੑਾਰੇ ਜਿਨੑ ਘਰਿ ਧਨੁ ਹਰਿ ਨਾਮਾ ॥

2ਪਰਵਾਣੁ ਗਣੀ ਸੇਈ ਇਹ ਆਏ ਸਫਲ ਤਿਨਾ ਕੇ ਕਾਮਾ ॥੧॥

3ਮੇਰੇ ਰਾਮ ਹਰਿ ਜਨ ਕੈ ਹਉ ਬਲਿ ਜਾਈ ॥

4ਕੇਸਾ ਕਾ ਕਰਿ ਚਵਰੁ ਢੁਲਾਵਾ ਚਰਣ ਧੂੜਿ ਮੁਖਿ ਲਾਈ ॥੧॥ ਰਹਾਉ ॥

5ਜਨਮ ਮਰਣ ਦੁਹਹੂ ਮਹਿ ਨਾਹੀ ਜਨ ਪਰਉਪਕਾਰੀ ਆਏ ॥

6ਜੀਅ ਦਾਨੁ ਦੇ ਭਗਤੀ ਲਾਇਨਿ ਹਰਿ ਸਿਉ ਲੈਨਿ ਮਿਲਾਏ ॥੨॥

7ਸਚਾ ਅਮਰੁ ਸਚੀ ਪਾਤਿਸਾਹੀ ਸਚੇ ਸੇਤੀ ਰਾਤੇ ॥

8ਸਚਾ ਸੁਖੁ ਸਚੀ ਵਡਿਆਈ ਜਿਸ ਕੇ ਸੇ ਤਿਨਿ ਜਾਤੇ ॥੩॥

9ਪਖਾ ਫੇਰੀ ਪਾਣੀ ਢੋਵਾ ਹਰਿ ਜਨ ਕੈ ਪੀਸਣੁ ਪੀਸਿ ਕਮਾਵਾ ॥

10ਨਾਨਕ ਕੀ ਪ੍ਰਭ ਪਾਸਿ ਬੇਨੰਤੀ ਤੇਰੇ ਜਨ ਦੇਖਣੁ ਪਾਵਾ ॥੪॥੭॥੫੪॥

11ਸੂਹੀ ਮਹਲਾ ੫ ॥

12ਪਾਰਬ੍ਰਹਮ ਪਰਮੇਸਰ ਸਤਿਗੁਰ ਆਪੇ ਕਰਣੈਹਾਰਾ ॥

13ਚਰਣ ਧੂੜਿ ਤੇਰੀ ਸੇਵਕੁ ਮਾਗੈ ਤੇਰੇ ਦਰਸਨ ਕਉ ਬਲਿਹਾਰਾ ॥੧॥

14ਮੇਰੇ ਰਾਮ ਰਾਇ ਜਿਉ ਰਾਖਹਿ ਤਿਉ ਰਹੀਐ ॥

15ਤੁਧੁ ਭਾਵੈ ਤਾ ਨਾਮੁ ਜਪਾਵਹਿ ਸੁਖੁ ਤੇਰਾ ਦਿਤਾ ਲਹੀਐ ॥੧॥ ਰਹਾਉ ॥

16ਮੁਕਤਿ ਭੁਗਤਿ ਜੁਗਤਿ ਤੇਰੀ ਸੇਵਾ ਜਿਸੁ ਤੂੰ ਆਪਿ ਕਰਾਇਹਿ ॥

17ਤਹਾ ਬੈਕੁੰਠੁ ਜਹ ਕੀਰਤਨੁ ਤੇਰਾ ਤੂੰ ਆਪੇ ਸਰਧਾ ਲਾਇਹਿ ॥੨॥

18ਸਿਮਰਿ ਸਿਮਰਿ ਸਿਮਰਿ ਨਾਮੁ ਜੀਵਾ ਤਨੁ ਮਨੁ ਹੋਇ ਨਿਹਾਲਾ ॥

19ਚਰਣ ਕਮਲ ਤੇਰੇ ਧੋਇ ਧੋਇ ਪੀਵਾ ਮੇਰੇ ਸਤਿਗੁਰ ਦੀਨ ਦਇਆਲਾ ॥੩॥

20ਕੁਰਬਾਣੁ ਜਾਈ ਉਸੁ ਵੇਲਾ ਸੁਹਾਵੀ ਜਿਤੁ ਤੁਮਰੈ ਦੁਆਰੈ ਆਇਆ ॥

21ਨਾਨਕ ਕਉ ਪ੍ਰਭ ਭਏ ਕ੍ਰਿਪਾਲਾ ਸਤਿਗੁਰੁ ਪੂਰਾ ਪਾਇਆ ॥੪॥੮॥੫੫॥

22ਸੂਹੀ ਮਹਲਾ ੫ ॥

23ਤੁਧੁ ਚਿਤਿ ਆਏ ਮਹਾ ਅਨੰਦਾ ਜਿਸੁ ਵਿਸਰਹਿ ਸੋ ਮਰਿ ਜਾਏ ॥

24ਦਇਆਲੁ ਹੋਵਹਿ ਜਿਸੁ ਊਪਰਿ ਕਰਤੇ ਸੋ ਤੁਧੁ ਸਦਾ ਧਿਆਏ ॥੧॥

25ਮੇਰੇ ਸਾਹਿਬ ਤੂੰ ਮੈ ਮਾਣੁ ਨਿਮਾਣੀ ॥

26ਅਰਦਾਸਿ ਕਰੀ ਪ੍ਰਭ ਅਪਨੇ ਆਗੈ ਸੁਣਿ ਸੁਣਿ ਜੀਵਾ ਤੇਰੀ ਬਾਣੀ ॥੧॥ ਰਹਾਉ ॥

27ਚਰਣ ਧੂੜਿ ਤੇਰੇ ਜਨ ਕੀ ਹੋਵਾ ਤੇਰੇ ਦਰਸਨ ਕਉ ਬਲਿ ਜਾਈ ॥

28ਅੰਮ੍ਰਿਤ ਬਚਨ ਰਿਦੈ ਉਰਿ ਧਾਰੀ ਤਉ ਕਿਰਪਾ ਤੇ ਸੰਗੁ ਪਾਈ ॥੨॥

29ਅੰਤਰ ਕੀ ਗਤਿ ਤੁਧੁ ਪਹਿ ਸਾਰੀ ਤੁਧੁ ਜੇਵਡੁ ਅਵਰੁ ਨ ਕੋਈ ॥

30ਜਿਸ ਨੋ ਲਾਇ ਲੈਹਿ ਸੋ ਲਾਗੈ ਭਗਤੁ ਤੁਹਾਰਾ ਸੋਈ ॥੩॥

31ਦੁਇ ਕਰ ਜੋੜਿ ਮਾਗਉ ਇਕੁ ਦਾਨਾ ਸਾਹਿਬਿ ਤੁਠੈ ਪਾਵਾ ॥

32ਸਾਸਿ ਸਾਸਿ ਨਾਨਕੁ ਆਰਾਧੇ ਆਠ ਪਹਰ ਗੁਣ ਗਾਵਾ ॥੪॥੯॥੫੬॥

33ਸੂਹੀ ਮਹਲਾ ੫ ॥

34ਜਿਸ ਕੇ ਸਿਰ ਊਪਰਿ ਤੂੰ ਸੁਆਮੀ ਸੋ ਦੁਖੁ ਕੈਸਾ ਪਾਵੈ ॥

35ਬੋਲਿ ਨ ਜਾਣੈ ਮਾਇਆ ਮਦਿ ਮਾਤਾ ਮਰਣਾ ਚੀਤਿ ਨ ਆਵੈ ॥੧॥

36ਮੇਰੇ ਰਾਮ ਰਾਇ ਤੂੰ ਸੰਤਾ ਕਾ ਸੰਤ ਤੇਰੇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath