ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 74 · Siree Raag · Guru Arjan Dev Ji

1ਸੁਣਿ ਗਲਾ ਗੁਰ ਪਹਿ ਆਇਆ ॥

2ਨਾਮੁ ਦਾਨੁ ਇਸਨਾਨੁ ਦਿੜਾਇਆ ॥

3ਸਭੁ ਮੁਕਤੁ ਹੋਆ ਸੈਸਾਰੜਾ ਨਾਨਕ ਸਚੀ ਬੇੜੀ ਚਾੜਿ ਜੀਉ ॥੧੧॥

4ਸਭ ਸ੍ਰਿਸਟਿ ਸੇਵੇ ਦਿਨੁ ਰਾਤਿ ਜੀਉ ॥

5ਦੇ ਕੰਨੁ ਸੁਣਹੁ ਅਰਦਾਸਿ ਜੀਉ ॥

6ਠੋਕਿ ਵਜਾਇ ਸਭ ਡਿਠੀਆ ਤੁਸਿ ਆਪੇ ਲਇਅਨੁ ਛਡਾਇ ਜੀਉ ॥੧੨॥

7ਹੁਣਿ ਹੁਕਮੁ ਹੋਆ ਮਿਹਰਵਾਣ ਦਾ ॥

8ਪੈ ਕੋਇ ਨ ਕਿਸੈ ਰਞਾਣਦਾ ॥

9ਸਭ ਸੁਖਾਲੀ ਵੁਠੀਆ ਇਹੁ ਹੋਆ ਹਲੇਮੀ ਰਾਜੁ ਜੀਉ ॥੧੩॥

10ਝਿੰਮਿ ਝਿੰਮਿ ਅੰਮ੍ਰਿਤੁ ਵਰਸਦਾ ॥

11ਬੋਲਾਇਆ ਬੋਲੀ ਖਸਮ ਦਾ ॥

12ਬਹੁ ਮਾਣੁ ਕੀਆ ਤੁਧੁ ਉਪਰੇ ਤੂੰ ਆਪੇ ਪਾਇਹਿ ਥਾਇ ਜੀਉ ॥੧੪॥

13ਤੇਰਿਆ ਭਗਤਾ ਭੁਖ ਸਦ ਤੇਰੀਆ ॥

14ਹਰਿ ਲੋਚਾ ਪੂਰਨ ਮੇਰੀਆ ॥

15ਦੇਹੁ ਦਰਸੁ ਸੁਖਦਾਤਿਆ ਮੈ ਗਲ ਵਿਚਿ ਲੈਹੁ ਮਿਲਾਇ ਜੀਉ ॥੧੫॥

16ਤੁਧੁ ਜੇਵਡੁ ਅਵਰੁ ਨ ਭਾਲਿਆ ॥

17ਤੂੰ ਦੀਪ ਲੋਅ ਪਇਆਲਿਆ ॥

18ਤੂੰ ਥਾਨਿ ਥਨੰਤਰਿ ਰਵਿ ਰਹਿਆ ਨਾਨਕ ਭਗਤਾ ਸਚੁ ਅਧਾਰੁ ਜੀਉ ॥੧੬॥

19ਹਉ ਗੋਸਾਈ ਦਾ ਪਹਿਲਵਾਨੜਾ ॥

20ਮੈ ਗੁਰ ਮਿਲਿ ਉਚ ਦੁਮਾਲੜਾ ॥

21ਸਭ ਹੋਈ ਛਿੰਝ ਇਕਠੀਆ ਦਯੁ ਬੈਠਾ ਵੇਖੈ ਆਪਿ ਜੀਉ ॥੧੭॥

22ਵਾਤ ਵਜਨਿ ਟੰਮਕ ਭੇਰੀਆ ॥

23ਮਲ ਲਥੇ ਲੈਦੇ ਫੇਰੀਆ ॥

24ਨਿਹਤੇ ਪੰਜਿ ਜੁਆਨ ਮੈ ਗੁਰ ਥਾਪੀ ਦਿਤੀ ਕੰਡਿ ਜੀਉ ॥੧੮॥

25ਸਭ ਇਕਠੇ ਹੋਇ ਆਇਆ ॥

26ਘਰਿ ਜਾਸਨਿ ਵਾਟ ਵਟਾਇਆ ॥

27ਗੁਰਮੁਖਿ ਲਾਹਾ ਲੈ ਗਏ ਮਨਮੁਖ ਚਲੇ ਮੂਲੁ ਗਵਾਇ ਜੀਉ ॥੧੯॥

28ਤੂੰ ਵਰਨਾ ਚਿਹਨਾ ਬਾਹਰਾ ॥

29ਹਰਿ ਦਿਸਹਿ ਹਾਜਰੁ ਜਾਹਰਾ ॥

30ਸੁਣਿ ਸੁਣਿ ਤੁਝੈ ਧਿਆਇਦੇ ਤੇਰੇ ਭਗਤ ਰਤੇ ਗੁਣਤਾਸੁ ਜੀਉ ॥੨੦॥

31ਮੈ ਜੁਗਿ ਜੁਗਿ ਦਯੈ ਸੇਵੜੀ ॥

32ਗੁਰਿ ਕਟੀ ਮਿਹਡੀ ਜੇਵੜੀ ॥

33ਹਉ ਬਾਹੁੜਿ ਛਿੰਝ ਨ ਨਚਊ ਨਾਨਕ ਅਉਸਰੁ ਲਧਾ ਭਾਲਿ ਜੀਉ ॥੨੧॥੨॥੨੯॥

34ੴ ਸਤਿਗੁਰ ਪ੍ਰਸਾਦਿ ॥

35ਸਿਰੀਰਾਗੁ ਮਹਲਾ ੧ ਪਹਰੇ ਘਰੁ ੧ ॥

36ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਹੁਕਮਿ ਪਇਆ ਗਰਭਾਸਿ ॥

37ਉਰਧ ਤਪੁ ਅੰਤਰਿ ਕਰੇ ਵਣਜਾਰਿਆ ਮਿਤ੍ਰਾ ਖਸਮ ਸੇਤੀ ਅਰਦਾਸਿ ॥

38ਖਸਮ ਸੇਤੀ ਅਰਦਾਸਿ ਵਖਾਣੈ ਉਰਧ ਧਿਆਨਿ ਲਿਵ ਲਾਗਾ ॥

39ਨਾ ਮਰਜਾਦੁ ਆਇਆ ਕਲਿ ਭੀਤਰਿ ਬਾਹੁੜਿ ਜਾਸੀ ਨਾਗਾ ॥

40ਜੈਸੀ ਕਲਮ ਵੁੜੀ ਹੈ ਮਸਤਕਿ ਤੈਸੀ ਜੀਅੜੇ ਪਾਸਿ ॥

41ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਹੁਕਮਿ ਪਇਆ ਗਰਭਾਸਿ ॥੧॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath