ਗੁਰੂ ਗ੍ਰੰਥ ਸਾਹਿਬ 750 · Raag Soohee · Guru Arjan Dev Ji
1ਤੇਰੇ ਸੇਵਕ ਕਉ ਭਉ ਕਿਛੁ ਨਾਹੀ ਜਮੁ ਨਹੀ ਆਵੈ ਨੇਰੇ ॥੧॥ ਰਹਾਉ ॥
2ਜੋ ਤੇਰੈ ਰੰਗਿ ਰਾਤੇ ਸੁਆਮੀ ਤਿਨੑ ਕਾ ਜਨਮ ਮਰਣ ਦੁਖੁ ਨਾਸਾ ॥
3ਤੇਰੀ ਬਖਸ ਨ ਮੇਟੈ ਕੋਈ ਸਤਿਗੁਰ ਕਾ ਦਿਲਾਸਾ ॥੨॥
4ਨਾਮੁ ਧਿਆਇਨਿ ਸੁਖ ਫਲ ਪਾਇਨਿ ਆਠ ਪਹਰ ਆਰਾਧਹਿ ॥
5ਤੇਰੀ ਸਰਣਿ ਤੇਰੈ ਭਰਵਾਸੈ ਪੰਚ ਦੁਸਟ ਲੈ ਸਾਧਹਿ ॥੩॥
6ਗਿਆਨੁ ਧਿਆਨੁ ਕਿਛੁ ਕਰਮੁ ਨ ਜਾਣਾ ਸਾਰ ਨ ਜਾਣਾ ਤੇਰੀ ॥
7ਸਭ ਤੇ ਵਡਾ ਸਤਿਗੁਰੁ ਨਾਨਕੁ ਜਿਨਿ ਕਲ ਰਾਖੀ ਮੇਰੀ ॥੪॥੧੦॥੫੭॥
8ਸੂਹੀ ਮਹਲਾ ੫ ॥
9ਸਗਲ ਤਿਆਗਿ ਗੁਰ ਸਰਣੀ ਆਇਆ ਰਾਖਹੁ ਰਾਖਨਹਾਰੇ ॥
10ਜਿਤੁ ਤੂ ਲਾਵਹਿ ਤਿਤੁ ਹਮ ਲਾਗਹ ਕਿਆ ਏਹਿ ਜੰਤ ਵਿਚਾਰੇ ॥੧॥
11ਮੇਰੇ ਰਾਮ ਜੀ ਤੂੰ ਪ੍ਰਭ ਅੰਤਰਜਾਮੀ ॥
12ਕਰਿ ਕਿਰਪਾ ਗੁਰਦੇਵ ਦਇਆਲਾ ਗੁਣ ਗਾਵਾ ਨਿਤ ਸੁਆਮੀ ॥੧॥ ਰਹਾਉ ॥
13ਆਠ ਪਹਰ ਪ੍ਰਭੁ ਅਪਨਾ ਧਿਆਈਐ ਗੁਰ ਪ੍ਰਸਾਦਿ ਭਉ ਤਰੀਐ ॥
14ਆਪੁ ਤਿਆਗਿ ਹੋਈਐ ਸਭ ਰੇਣਾ ਜੀਵਤਿਆ ਇਉ ਮਰੀਐ ॥੨॥
15ਸਫਲ ਜਨਮੁ ਤਿਸ ਕਾ ਜਗ ਭੀਤਰਿ ਸਾਧਸੰਗਿ ਨਾਉ ਜਾਪੇ ॥
16ਸਗਲ ਮਨੋਰਥ ਤਿਸ ਕੇ ਪੂਰਨ ਜਿਸੁ ਦਇਆ ਕਰੇ ਪ੍ਰਭੁ ਆਪੇ ॥੩॥
17ਦੀਨ ਦਇਆਲ ਕ੍ਰਿਪਾਲ ਪ੍ਰਭ ਸੁਆਮੀ ਤੇਰੀ ਸਰਣਿ ਦਇਆਲਾ ॥
18ਕਰਿ ਕਿਰਪਾ ਅਪਨਾ ਨਾਮੁ ਦੀਜੈ ਨਾਨਕ ਸਾਧ ਰਵਾਲਾ ॥੪॥੧੧॥੫੮॥
19ਰਾਗੁ ਸੂਹੀ ਅਸਟਪਦੀਆ ਮਹਲਾ ੧ ਘਰੁ ੧
20ੴ ਸਤਿਗੁਰ ਪ੍ਰਸਾਦਿ ॥
21ਸਭਿ ਅਵਗਣ ਮੈ ਗੁਣੁ ਨਹੀ ਕੋਈ ॥
22ਕਿਉ ਕਰਿ ਕੰਤ ਮਿਲਾਵਾ ਹੋਈ ॥੧॥
23ਨਾ ਮੈ ਰੂਪੁ ਨ ਬੰਕੇ ਨੈਣਾ ॥
24ਨਾ ਕੁਲ ਢੰਗੁ ਨ ਮੀਠੇ ਬੈਣਾ ॥੧॥ ਰਹਾਉ ॥
25ਸਹਜਿ ਸੀਗਾਰ ਕਾਮਣਿ ਕਰਿ ਆਵੈ ॥
26ਤਾ ਸੋਹਾਗਣਿ ਜਾ ਕੰਤੈ ਭਾਵੈ ॥੨॥
27ਨਾ ਤਿਸੁ ਰੂਪੁ ਨ ਰੇਖਿਆ ਕਾਈ ॥
28ਅੰਤਿ ਨ ਸਾਹਿਬੁ ਸਿਮਰਿਆ ਜਾਈ ॥੩॥
29ਸੁਰਤਿ ਮਤਿ ਨਾਹੀ ਚਤੁਰਾਈ ॥
30ਕਰਿ ਕਿਰਪਾ ਪ੍ਰਭ ਲਾਵਹੁ ਪਾਈ ॥੪॥
31ਖਰੀ ਸਿਆਣੀ ਕੰਤ ਨ ਭਾਣੀ ॥
32ਮਾਇਆ ਲਾਗੀ ਭਰਮਿ ਭੁਲਾਣੀ ॥੫॥
33ਹਉਮੈ ਜਾਈ ਤਾ ਕੰਤ ਸਮਾਈ ॥
34ਤਉ ਕਾਮਣਿ ਪਿਆਰੇ ਨਵ ਨਿਧਿ ਪਾਈ ॥੬॥
35ਅਨਿਕ ਜਨਮ ਬਿਛੁਰਤ ਦੁਖੁ ਪਾਇਆ ॥
36ਕਰੁ ਗਹਿ ਲੇਹੁ ਪ੍ਰੀਤਮ ਪ੍ਰਭ ਰਾਇਆ ॥੭॥
37ਭਣਤਿ ਨਾਨਕੁ ਸਹੁ ਹੈ ਭੀ ਹੋਸੀ ॥
38ਜੈ ਭਾਵੈ ਪਿਆਰਾ ਤੈ ਰਾਵੇਸੀ ॥੮॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath