ਗੁਰੂ ਗ੍ਰੰਥ ਸਾਹਿਬ 751 · Raag Soohee
1ਸੂਹੀ ਮਹਲਾ ੧ ਘਰੁ ੯
2ੴ ਸਤਿਗੁਰ ਪ੍ਰਸਾਦਿ ॥
3ਕਚਾ ਰੰਗੁ ਕਸੁੰਭ ਕਾ ਥੋੜੜਿਆ ਦਿਨ ਚਾਰਿ ਜੀਉ ॥
4ਵਿਣੁ ਨਾਵੈ ਭ੍ਰਮਿ ਭੁਲੀਆ ਠਗਿ ਮੁਠੀ ਕੂੜਿਆਰਿ ਜੀਉ ॥
5ਸਚੇ ਸੇਤੀ ਰਤਿਆ ਜਨਮੁ ਨ ਦੂਜੀ ਵਾਰ ਜੀਉ ॥੧॥
6ਰੰਗੇ ਕਾ ਕਿਆ ਰੰਗੀਐ ਜੋ ਰਤੇ ਰੰਗੁ ਲਾਇ ਜੀਉ ॥
7ਰੰਗਣ ਵਾਲਾ ਸੇਵੀਐ ਸਚੇ ਸਿਉ ਚਿਤੁ ਲਾਇ ਜੀਉ ॥੧॥ ਰਹਾਉ ॥
8ਚਾਰੇ ਕੁੰਡਾ ਜੇ ਭਵਹਿ ਬਿਨੁ ਭਾਗਾ ਧਨੁ ਨਾਹਿ ਜੀਉ ॥
9ਅਵਗਣਿ ਮੁਠੀ ਜੇ ਫਿਰਹਿ ਬਧਿਕ ਥਾਇ ਨ ਪਾਹਿ ਜੀਉ ॥
10ਗੁਰਿ ਰਾਖੇ ਸੇ ਉਬਰੇ ਸਬਦਿ ਰਤੇ ਮਨ ਮਾਹਿ ਜੀਉ ॥੨॥
11ਚਿਟੇ ਜਿਨ ਕੇ ਕਪੜੇ ਮੈਲੇ ਚਿਤ ਕਠੋਰ ਜੀਉ ॥
12ਤਿਨ ਮੁਖਿ ਨਾਮੁ ਨ ਊਪਜੈ ਦੂਜੈ ਵਿਆਪੇ ਚੋਰ ਜੀਉ ॥
13ਮੂਲੁ ਨ ਬੂਝਹਿ ਆਪਣਾ ਸੇ ਪਸੂਆ ਸੇ ਢੋਰ ਜੀਉ ॥੩॥
14ਨਿਤ ਨਿਤ ਖੁਸੀਆ ਮਨੁ ਕਰੇ ਨਿਤ ਨਿਤ ਮੰਗੈ ਸੁਖ ਜੀਉ ॥
15ਕਰਤਾ ਚਿਤਿ ਨ ਆਵਈ ਫਿਰਿ ਫਿਰਿ ਲਗਹਿ ਦੁਖ ਜੀਉ ॥
16ਸੁਖ ਦੁਖ ਦਾਤਾ ਮਨਿ ਵਸੈ ਤਿਤੁ ਤਨਿ ਕੈਸੀ ਭੁਖ ਜੀਉ ॥੪॥
17ਬਾਕੀ ਵਾਲਾ ਤਲਬੀਐ ਸਿਰਿ ਮਾਰੇ ਜੰਦਾਰੁ ਜੀਉ ॥
18ਲੇਖਾ ਮੰਗੈ ਦੇਵਣਾ ਪੁਛੈ ਕਰਿ ਬੀਚਾਰੁ ਜੀਉ ॥
19ਸਚੇ ਕੀ ਲਿਵ ਉਬਰੈ ਬਖਸੇ ਬਖਸਣਹਾਰੁ ਜੀਉ ॥੫॥
20ਅਨ ਕੋ ਕੀਜੈ ਮਿਤੜਾ ਖਾਕੁ ਰਲੈ ਮਰਿ ਜਾਇ ਜੀਉ ॥
21ਬਹੁ ਰੰਗ ਦੇਖਿ ਭੁਲਾਇਆ ਭੁਲਿ ਭੁਲਿ ਆਵੈ ਜਾਇ ਜੀਉ ॥
22ਨਦਰਿ ਪ੍ਰਭੂ ਤੇ ਛੁਟੀਐ ਨਦਰੀ ਮੇਲਿ ਮਿਲਾਇ ਜੀਉ ॥੬॥
23ਗਾਫਲ ਗਿਆਨ ਵਿਹੂਣਿਆ ਗੁਰ ਬਿਨੁ ਗਿਆਨੁ ਨ ਭਾਲਿ ਜੀਉ ॥
24ਖਿੰਚੋਤਾਣਿ ਵਿਗੁਚੀਐ ਬੁਰਾ ਭਲਾ ਦੁਇ ਨਾਲਿ ਜੀਉ ॥
25ਬਿਨੁ ਸਬਦੈ ਭੈ ਰਤਿਆ ਸਭ ਜੋਹੀ ਜਮਕਾਲਿ ਜੀਉ ॥੭॥
26ਜਿਨਿ ਕਰਿ ਕਾਰਣੁ ਧਾਰਿਆ ਸਭਸੈ ਦੇਇ ਆਧਾਰੁ ਜੀਉ ॥
27ਸੋ ਕਿਉ ਮਨਹੁ ਵਿਸਾਰੀਐ ਸਦਾ ਸਦਾ ਦਾਤਾਰੁ ਜੀਉ ॥
28ਨਾਨਕ ਨਾਮੁ ਨ ਵੀਸਰੈ ਨਿਧਾਰਾ ਆਧਾਰੁ ਜੀਉ ॥੮॥੧॥੨॥
29ਸੂਹੀ ਮਹਲਾ ੧ ਕਾਫੀ ਘਰੁ ੧੦
30ੴ ਸਤਿਗੁਰ ਪ੍ਰਸਾਦਿ ॥
31ਮਾਣਸ ਜਨਮੁ ਦੁਲੰਭੁ ਗੁਰਮੁਖਿ ਪਾਇਆ ॥
32ਮਨੁ ਤਨੁ ਹੋਇ ਚੁਲੰਭੁ ਜੇ ਸਤਿਗੁਰ ਭਾਇਆ ॥੧॥
33ਚਲੈ ਜਨਮੁ ਸਵਾਰਿ ਵਖਰੁ ਸਚੁ ਲੈ ॥
34ਪਤਿ ਪਾਏ ਦਰਬਾਰਿ ਸਤਿਗੁਰ ਸਬਦਿ ਭੈ ॥੧॥ ਰਹਾਉ ॥
35ਮਨਿ ਤਨਿ ਸਚੁ ਸਲਾਹਿ ਸਾਚੇ ਮਨਿ ਭਾਇਆ ॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath