ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 752 · Raag Soohee · Guru Nanak Dev Ji

1ਲਾਲਿ ਰਤਾ ਮਨੁ ਮਾਨਿਆ ਗੁਰੁ ਪੂਰਾ ਪਾਇਆ ॥੨॥

2ਹਉ ਜੀਵਾ ਗੁਣ ਸਾਰਿ ਅੰਤਰਿ ਤੂ ਵਸੈ ॥

3ਤੂੰ ਵਸਹਿ ਮਨ ਮਾਹਿ ਸਹਜੇ ਰਸਿ ਰਸੈ ॥੩॥

4ਮੂਰਖ ਮਨ ਸਮਝਾਇ ਆਖਉ ਕੇਤੜਾ ॥

5ਗੁਰਮੁਖਿ ਹਰਿ ਗੁਣ ਗਾਇ ਰੰਗਿ ਰੰਗੇਤੜਾ ॥੪॥

6ਨਿਤ ਨਿਤ ਰਿਦੈ ਸਮਾਲਿ ਪ੍ਰੀਤਮੁ ਆਪਣਾ ॥

7ਜੇ ਚਲਹਿ ਗੁਣ ਨਾਲਿ ਨਾਹੀ ਦੁਖੁ ਸੰਤਾਪਣਾ ॥੫॥

8ਮਨਮੁਖ ਭਰਮਿ ਭੁਲਾਣਾ ਨਾ ਤਿਸੁ ਰੰਗੁ ਹੈ ॥

9ਮਰਸੀ ਹੋਇ ਵਿਡਾਣਾ ਮਨਿ ਤਨਿ ਭੰਗੁ ਹੈ ॥੬॥

10ਗੁਰ ਕੀ ਕਾਰ ਕਮਾਇ ਲਾਹਾ ਘਰਿ ਆਣਿਆ ॥

11ਗੁਰਬਾਣੀ ਨਿਰਬਾਣੁ ਸਬਦਿ ਪਛਾਣਿਆ ॥੭॥

12ਇਕ ਨਾਨਕ ਕੀ ਅਰਦਾਸਿ ਜੇ ਤੁਧੁ ਭਾਵਸੀ ॥

13ਮੈ ਦੀਜੈ ਨਾਮ ਨਿਵਾਸੁ ਹਰਿ ਗੁਣ ਗਾਵਸੀ ॥੮॥੧॥੩॥

14ਸੂਹੀ ਮਹਲਾ ੧ ॥

15ਜਿਉ ਆਰਣਿ ਲੋਹਾ ਪਾਇ ਭੰਨਿ ਘੜਾਈਐ ॥

16ਤਿਉ ਸਾਕਤੁ ਜੋਨੀ ਪਾਇ ਭਵੈ ਭਵਾਈਐ ॥੧॥

17ਬਿਨੁ ਬੂਝੇ ਸਭੁ ਦੁਖੁ ਦੁਖੁ ਕਮਾਵਣਾ ॥

18ਹਉਮੈ ਆਵੈ ਜਾਇ ਭਰਮਿ ਭੁਲਾਵਣਾ ॥੧॥ ਰਹਾਉ ॥

19ਤੂੰ ਗੁਰਮੁਖਿ ਰਖਣਹਾਰੁ ਹਰਿ ਨਾਮੁ ਧਿਆਈਐ ॥

20ਮੇਲਹਿ ਤੁਝਹਿ ਰਜਾਇ ਸਬਦੁ ਕਮਾਈਐ ॥੨॥

21ਤੂੰ ਕਰਿ ਕਰਿ ਵੇਖਹਿ ਆਪਿ ਦੇਹਿ ਸੁ ਪਾਈਐ ॥

22ਤੂ ਦੇਖਹਿ ਥਾਪਿ ਉਥਾਪਿ ਦਰਿ ਬੀਨਾਈਐ ॥੩॥

23ਦੇਹੀ ਹੋਵਗਿ ਖਾਕੁ ਪਵਣੁ ਉਡਾਈਐ ॥

24ਇਹੁ ਕਿਥੈ ਘਰੁ ਅਉਤਾਕੁ ਮਹਲੁ ਨ ਪਾਈਐ ॥੪॥

25ਦਿਹੁ ਦੀਵੀ ਅੰਧ ਘੋਰੁ ਘਬੁ ਮੁਹਾਈਐ ॥

26ਗਰਬਿ ਮੁਸੈ ਘਰੁ ਚੋਰੁ ਕਿਸੁ ਰੂਆਈਐ ॥੫॥

27ਗੁਰਮੁਖਿ ਚੋਰੁ ਨ ਲਾਗਿ ਹਰਿ ਨਾਮਿ ਜਗਾਈਐ ॥

28ਸਬਦਿ ਨਿਵਾਰੀ ਆਗਿ ਜੋਤਿ ਦੀਪਾਈਐ ॥੬॥

29ਲਾਲੁ ਰਤਨੁ ਹਰਿ ਨਾਮੁ ਗੁਰਿ ਸੁਰਤਿ ਬੁਝਾਈਐ ॥

30ਸਦਾ ਰਹੈ ਨਿਹਕਾਮੁ ਜੇ ਗੁਰਮਤਿ ਪਾਈਐ ॥੭॥

31ਰਾਤਿ ਦਿਹੈ ਹਰਿ ਨਾਉ ਮੰਨਿ ਵਸਾਈਐ ॥

32ਨਾਨਕ ਮੇਲਿ ਮਿਲਾਇ ਜੇ ਤੁਧੁ ਭਾਈਐ ॥੮॥੨॥੪॥

33ਸੂਹੀ ਮਹਲਾ ੧ ॥

34ਮਨਹੁ ਨ ਨਾਮੁ ਵਿਸਾਰਿ ਅਹਿਨਿਸਿ ਧਿਆਈਐ ॥

35ਜਿਉ ਰਾਖਹਿ ਕਿਰਪਾ ਧਾਰਿ ਤਿਵੈ ਸੁਖੁ ਪਾਈਐ ॥੧॥

36ਮੈ ਅੰਧੁਲੇ ਹਰਿ ਨਾਮੁ ਲਕੁਟੀ ਟੋਹਣੀ ॥

37ਰਹਉ ਸਾਹਿਬ ਕੀ ਟੇਕ ਨ ਮੋਹੈ ਮੋਹਣੀ ॥੧॥ ਰਹਾਉ ॥

38ਜਹ ਦੇਖਉ ਤਹ ਨਾਲਿ ਗੁਰਿ ਦੇਖਾਲਿਆ ॥

39ਅੰਤਰਿ ਬਾਹਰਿ ਭਾਲਿ ਸਬਦਿ ਨਿਹਾਲਿਆ ॥੨॥

40ਸੇਵੀ ਸਤਿਗੁਰ ਭਾਇ ਨਾਮੁ ਨਿਰੰਜਨਾ ॥

41ਤੁਧੁ ਭਾਵੈ ਤਿਵੈ ਰਜਾਇ ਭਰਮੁ ਭਉ ਭੰਜਨਾ ॥੩॥

42ਜਨਮਤ ਹੀ ਦੁਖੁ ਲਾਗੈ ਮਰਣਾ ਆਇ ਕੈ ॥

43ਜਨਮੁ ਮਰਣੁ ਪਰਵਾਣੁ ਹਰਿ ਗੁਣ ਗਾਇ ਕੈ ॥੪॥

44ਹਉ ਨਾਹੀ ਤੂ ਹੋਵਹਿ ਤੁਧ ਹੀ ਸਾਜਿਆ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath