ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 753 · Raag Soohee · Guru Nanak Dev Ji

1ਆਪੇ ਥਾਪਿ ਉਥਾਪਿ ਸਬਦਿ ਨਿਵਾਜਿਆ ॥੫॥

2ਦੇਹੀ ਭਸਮ ਰੁਲਾਇ ਨ ਜਾਪੀ ਕਹ ਗਇਆ ॥

3ਆਪੇ ਰਹਿਆ ਸਮਾਇ ਸੋ ਵਿਸਮਾਦੁ ਭਇਆ ॥੬॥

4ਤੂੰ ਨਾਹੀ ਪ੍ਰਭ ਦੂਰਿ ਜਾਣਹਿ ਸਭ ਤੂ ਹੈ ॥

5ਗੁਰਮੁਖਿ ਵੇਖਿ ਹਦੂਰਿ ਅੰਤਰਿ ਭੀ ਤੂ ਹੈ ॥੭॥

6ਮੈ ਦੀਜੈ ਨਾਮ ਨਿਵਾਸੁ ਅੰਤਰਿ ਸਾਂਤਿ ਹੋਇ ॥

7ਗੁਣ ਗਾਵੈ ਨਾਨਕ ਦਾਸੁ ਸਤਿਗੁਰੁ ਮਤਿ ਦੇਇ ॥੮॥੩॥੫॥

8ਰਾਗੁ ਸੂਹੀ ਮਹਲਾ ੩ ਘਰੁ ੧ ਅਸਟਪਦੀਆ

9ੴ ਸਤਿਗੁਰ ਪ੍ਰਸਾਦਿ ॥

10ਨਾਮੈ ਹੀ ਤੇ ਸਭੁ ਕਿਛੁ ਹੋਆ ਬਿਨੁ ਸਤਿਗੁਰ ਨਾਮੁ ਨ ਜਾਪੈ ॥

11ਗੁਰ ਕਾ ਸਬਦੁ ਮਹਾ ਰਸੁ ਮੀਠਾ ਬਿਨੁ ਚਾਖੇ ਸਾਦੁ ਨ ਜਾਪੈ ॥

12ਕਉਡੀ ਬਦਲੈ ਜਨਮੁ ਗਵਾਇਆ ਚੀਨਸਿ ਨਾਹੀ ਆਪੈ ॥

13ਗੁਰਮੁਖਿ ਹੋਵੈ ਤਾ ਏਕੋ ਜਾਣੈ ਹਉਮੈ ਦੁਖੁ ਨ ਸੰਤਾਪੈ ॥੧॥

14ਬਲਿਹਾਰੀ ਗੁਰ ਅਪਣੇ ਵਿਟਹੁ ਜਿਨਿ ਸਾਚੇ ਸਿਉ ਲਿਵ ਲਾਈ ॥

15ਸਬਦੁ ਚੀਨਿੑ ਆਤਮੁ ਪਰਗਾਸਿਆ ਸਹਜੇ ਰਹਿਆ ਸਮਾਈ ॥੧॥ ਰਹਾਉ ॥

16ਗੁਰਮੁਖਿ ਗਾਵੈ ਗੁਰਮੁਖਿ ਬੂਝੈ ਗੁਰਮੁਖਿ ਸਬਦੁ ਬੀਚਾਰੇ ॥

17ਜੀਉ ਪਿੰਡੁ ਸਭੁ ਗੁਰ ਤੇ ਉਪਜੈ ਗੁਰਮੁਖਿ ਕਾਰਜ ਸਵਾਰੇ ॥

18ਮਨਮੁਖਿ ਅੰਧਾ ਅੰਧੁ ਕਮਾਵੈ ਬਿਖੁ ਖਟੇ ਸੰਸਾਰੇ ॥

19ਮਾਇਆ ਮੋਹਿ ਸਦਾ ਦੁਖੁ ਪਾਏ ਬਿਨੁ ਗੁਰ ਅਤਿ ਪਿਆਰੇ ॥੨॥

20ਸੋਈ ਸੇਵਕੁ ਜੇ ਸਤਿਗੁਰ ਸੇਵੇ ਚਾਲੈ ਸਤਿਗੁਰ ਭਾਏ ॥

21ਸਾਚਾ ਸਬਦੁ ਸਿਫਤਿ ਹੈ ਸਾਚੀ ਸਾਚਾ ਮੰਨਿ ਵਸਾਏ ॥

22ਸਚੀ ਬਾਣੀ ਗੁਰਮੁਖਿ ਆਖੈ ਹਉਮੈ ਵਿਚਹੁ ਜਾਏ ॥

23ਆਪੇ ਦਾਤਾ ਕਰਮੁ ਹੈ ਸਾਚਾ ਸਾਚਾ ਸਬਦੁ ਸੁਣਾਏ ॥੩॥

24ਗੁਰਮੁਖਿ ਘਾਲੇ ਗੁਰਮੁਖਿ ਖਟੇ ਗੁਰਮੁਖਿ ਨਾਮੁ ਜਪਾਏ ॥

25ਸਦਾ ਅਲਿਪਤੁ ਸਾਚੈ ਰੰਗਿ ਰਾਤਾ ਗੁਰ ਕੈ ਸਹਜਿ ਸੁਭਾਏ ॥

26ਮਨਮੁਖੁ ਸਦ ਹੀ ਕੂੜੋ ਬੋਲੈ ਬਿਖੁ ਬੀਜੈ ਬਿਖੁ ਖਾਏ ॥

27ਜਮਕਾਲਿ ਬਾਧਾ ਤ੍ਰਿਸਨਾ ਦਾਧਾ ਬਿਨੁ ਗੁਰ ਕਵਣੁ ਛਡਾਏ ॥੪॥

28ਸਚਾ ਤੀਰਥੁ ਜਿਤੁ ਸਤ ਸਰਿ ਨਾਵਣੁ ਗੁਰਮੁਖਿ ਆਪਿ ਬੁਝਾਏ ॥

29ਅਠਸਠਿ ਤੀਰਥ ਗੁਰ ਸਬਦਿ ਦਿਖਾਏ ਤਿਤੁ ਨਾਤੈ ਮਲੁ ਜਾਏ ॥

30ਸਚਾ ਸਬਦੁ ਸਚਾ ਹੈ ਨਿਰਮਲੁ ਨਾ ਮਲੁ ਲਗੈ ਨ ਲਾਏ ॥

31ਸਚੀ ਸਿਫਤਿ ਸਚੀ ਸਾਲਾਹ ਪੂਰੇ ਗੁਰ ਤੇ ਪਾਏ ॥੫॥

32ਤਨੁ ਮਨੁ ਸਭੁ ਕਿਛੁ ਹਰਿ ਤਿਸੁ ਕੇਰਾ ਦੁਰਮਤਿ ਕਹਣੁ ਨ ਜਾਏ ॥

33ਹੁਕਮੁ ਹੋਵੈ ਤਾ ਨਿਰਮਲੁ ਹੋਵੈ ਹਉਮੈ ਵਿਚਹੁ ਜਾਏ ॥

34ਗੁਰ ਕੀ ਸਾਖੀ ਸਹਜੇ ਚਾਖੀ ਤ੍ਰਿਸਨਾ ਅਗਨਿ ਬੁਝਾਏ ॥

35ਗੁਰ ਕੈ ਸਬਦਿ ਰਾਤਾ ਸਹਜੇ ਮਾਤਾ ਸਹਜੇ ਰਹਿਆ ਸਮਾਏ ॥੬॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath