ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 754 · Raag Soohee · Guru Amar Daas Ji

1ਹਰਿ ਕਾ ਨਾਮੁ ਸਤਿ ਕਰਿ ਜਾਣੈ ਗੁਰ ਕੈ ਭਾਇ ਪਿਆਰੇ ॥

2ਸਚੀ ਵਡਿਆਈ ਗੁਰ ਤੇ ਪਾਈ ਸਚੈ ਨਾਇ ਪਿਆਰੇ ॥

3ਏਕੋ ਸਚਾ ਸਭ ਮਹਿ ਵਰਤੈ ਵਿਰਲਾ ਕੋ ਵੀਚਾਰੇ ॥

4ਆਪੇ ਮੇਲਿ ਲਏ ਤਾ ਬਖਸੇ ਸਚੀ ਭਗਤਿ ਸਵਾਰੇ ॥੭॥

5ਸਭੋ ਸਚੁ ਸਚੁ ਸਚੁ ਵਰਤੈ ਗੁਰਮੁਖਿ ਕੋਈ ਜਾਣੈ ॥

6ਜੰਮਣ ਮਰਣਾ ਹੁਕਮੋ ਵਰਤੈ ਗੁਰਮੁਖਿ ਆਪੁ ਪਛਾਣੈ ॥

7ਨਾਮੁ ਧਿਆਏ ਤਾ ਸਤਿਗੁਰੁ ਭਾਏ ਜੋ ਇਛੈ ਸੋ ਫਲੁ ਪਾਏ ॥

8ਨਾਨਕ ਤਿਸ ਦਾ ਸਭੁ ਕਿਛੁ ਹੋਵੈ ਜਿ ਵਿਚਹੁ ਆਪੁ ਗਵਾਏ ॥੮॥੧॥

9ਸੂਹੀ ਮਹਲਾ ੩ ॥

10ਕਾਇਆ ਕਾਮਣਿ ਅਤਿ ਸੁਆਲਿੑਉ ਪਿਰੁ ਵਸੈ ਜਿਸੁ ਨਾਲੇ ॥

11ਪਿਰ ਸਚੇ ਤੇ ਸਦਾ ਸੁਹਾਗਣਿ ਗੁਰ ਕਾ ਸਬਦੁ ਸਮੑਾਲੇ ॥

12ਹਰਿ ਕੀ ਭਗਤਿ ਸਦਾ ਰੰਗਿ ਰਾਤਾ ਹਉਮੈ ਵਿਚਹੁ ਜਾਲੇ ॥੧॥

13ਵਾਹੁ ਵਾਹੁ ਪੂਰੇ ਗੁਰ ਕੀ ਬਾਣੀ ॥

14ਪੂਰੇ ਗੁਰ ਤੇ ਉਪਜੀ ਸਾਚਿ ਸਮਾਣੀ ॥੧॥ ਰਹਾਉ ॥

15ਕਾਇਆ ਅੰਦਰਿ ਸਭੁ ਕਿਛੁ ਵਸੈ ਖੰਡ ਮੰਡਲ ਪਾਤਾਲਾ ॥

16ਕਾਇਆ ਅੰਦਰਿ ਜਗਜੀਵਨ ਦਾਤਾ ਵਸੈ ਸਭਨਾ ਕਰੇ ਪ੍ਰਤਿਪਾਲਾ ॥

17ਕਾਇਆ ਕਾਮਣਿ ਸਦਾ ਸੁਹੇਲੀ ਗੁਰਮੁਖਿ ਨਾਮੁ ਸਮੑਾਲਾ ॥੨॥

18ਕਾਇਆ ਅੰਦਰਿ ਆਪੇ ਵਸੈ ਅਲਖੁ ਨ ਲਖਿਆ ਜਾਈ ॥

19ਮਨਮੁਖੁ ਮੁਗਧੁ ਬੂਝੈ ਨਾਹੀ ਬਾਹਰਿ ਭਾਲਣਿ ਜਾਈ ॥

20ਸਤਿਗੁਰੁ ਸੇਵੇ ਸਦਾ ਸੁਖੁ ਪਾਏ ਸਤਿਗੁਰਿ ਅਲਖੁ ਦਿਤਾ ਲਖਾਈ ॥੩॥

21ਕਾਇਆ ਅੰਦਰਿ ਰਤਨ ਪਦਾਰਥ ਭਗਤਿ ਭਰੇ ਭੰਡਾਰਾ ॥

22ਇਸੁ ਕਾਇਆ ਅੰਦਰਿ ਨਉਖੰਡ ਪ੍ਰਿਥਮੀ ਹਾਟ ਪਟਣ ਬਾਜਾਰਾ ॥

23ਇਸੁ ਕਾਇਆ ਅੰਦਰਿ ਨਾਮੁ ਨਉ ਨਿਧਿ ਪਾਈਐ ਗੁਰ ਕੈ ਸਬਦਿ ਵੀਚਾਰਾ ॥੪॥

24ਕਾਇਆ ਅੰਦਰਿ ਤੋਲਿ ਤੁਲਾਵੈ ਆਪੇ ਤੋਲਣਹਾਰਾ ॥

25ਇਹੁ ਮਨੁ ਰਤਨੁ ਜਵਾਹਰ ਮਾਣਕੁ ਤਿਸ ਕਾ ਮੋਲੁ ਅਫਾਰਾ ॥

26ਮੋਲਿ ਕਿਤ ਹੀ ਨਾਮੁ ਪਾਈਐ ਨਾਹੀ ਨਾਮੁ ਪਾਈਐ ਗੁਰ ਬੀਚਾਰਾ ॥੫॥

27ਗੁਰਮੁਖਿ ਹੋਵੈ ਸੁ ਕਾਇਆ ਖੋਜੈ ਹੋਰ ਸਭ ਭਰਮਿ ਭੁਲਾਈ ॥

28ਜਿਸ ਨੋ ਦੇਇ ਸੋਈ ਜਨੁ ਪਾਵੈ ਹੋਰ ਕਿਆ ਕੋ ਕਰੇ ਚਤੁਰਾਈ ॥

29ਕਾਇਆ ਅੰਦਰਿ ਭਉ ਭਾਉ ਵਸੈ ਗੁਰ ਪਰਸਾਦੀ ਪਾਈ ॥੬॥

30ਕਾਇਆ ਅੰਦਰਿ ਬ੍ਰਹਮਾ ਬਿਸਨੁ ਮਹੇਸਾ ਸਭ ਓਪਤਿ ਜਿਤੁ ਸੰਸਾਰਾ ॥

31ਸਚੈ ਆਪਣਾ ਖੇਲੁ ਰਚਾਇਆ ਆਵਾ ਗਉਣੁ ਪਾਸਾਰਾ ॥

32ਪੂਰੈ ਸਤਿਗੁਰਿ ਆਪਿ ਦਿਖਾਇਆ ਸਚਿ ਨਾਮਿ ਨਿਸਤਾਰਾ ॥੭॥

33ਸਾ ਕਾਇਆ ਜੋ ਸਤਿਗੁਰੁ ਸੇਵੈ ਸਚੈ ਆਪਿ ਸਵਾਰੀ ॥

34ਵਿਣੁ ਨਾਵੈ ਦਰਿ ਢੋਈ ਨਾਹੀ ਤਾ ਜਮੁ ਕਰੇ ਖੁਆਰੀ ॥

35ਨਾਨਕ ਸਚੁ ਵਡਿਆਈ ਪਾਏ ਜਿਸ ਨੋ ਹਰਿ ਕਿਰਪਾ ਧਾਰੀ ॥੮॥੨॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath