ਗੁਰੂ ਗ੍ਰੰਥ ਸਾਹਿਬ 755 · Raag Soohee
1ਰਾਗੁ ਸੂਹੀ ਮਹਲਾ ੩ ਘਰੁ ੧੦
2ੴ ਸਤਿਗੁਰ ਪ੍ਰਸਾਦਿ ॥
3ਦੁਨੀਆ ਨ ਸਾਲਾਹਿ ਜੋ ਮਰਿ ਵੰਞਸੀ ॥
4ਲੋਕਾ ਨ ਸਾਲਾਹਿ ਜੋ ਮਰਿ ਖਾਕੁ ਥੀਈ ॥੧॥
5ਵਾਹੁ ਮੇਰੇ ਸਾਹਿਬਾ ਵਾਹੁ ॥
6ਗੁਰਮੁਖਿ ਸਦਾ ਸਲਾਹੀਐ ਸਚਾ ਵੇਪਰਵਾਹੁ ॥੧॥ ਰਹਾਉ ॥
7ਦੁਨੀਆ ਕੇਰੀ ਦੋਸਤੀ ਮਨਮੁਖ ਦਝਿ ਮਰੰਨਿ ॥
8ਜਮ ਪੁਰਿ ਬਧੇ ਮਾਰੀਅਹਿ ਵੇਲਾ ਨ ਲਾਹੰਨਿ ॥੨॥
9ਗੁਰਮੁਖਿ ਜਨਮੁ ਸਕਾਰਥਾ ਸਚੈ ਸਬਦਿ ਲਗੰਨਿ ॥
10ਆਤਮ ਰਾਮੁ ਪ੍ਰਗਾਸਿਆ ਸਹਜੇ ਸੁਖਿ ਰਹੰਨਿ ॥੩॥
11ਗੁਰ ਕਾ ਸਬਦੁ ਵਿਸਾਰਿਆ ਦੂਜੈ ਭਾਇ ਰਚੰਨਿ ॥
12ਤਿਸਨਾ ਭੁਖ ਨ ਉਤਰੈ ਅਨਦਿਨੁ ਜਲਤ ਫਿਰੰਨਿ ॥੪॥
13ਦੁਸਟਾ ਨਾਲਿ ਦੋਸਤੀ ਨਾਲਿ ਸੰਤਾ ਵੈਰੁ ਕਰੰਨਿ ॥
14ਆਪਿ ਡੁਬੇ ਕੁਟੰਬ ਸਿਉ ਸਗਲੇ ਕੁਲ ਡੋਬੰਨਿ ॥੫॥
15ਨਿੰਦਾ ਭਲੀ ਕਿਸੈ ਕੀ ਨਾਹੀ ਮਨਮੁਖ ਮੁਗਧ ਕਰੰਨਿ ॥
16ਮੁਹ ਕਾਲੇ ਤਿਨ ਨਿੰਦਕਾ ਨਰਕੇ ਘੋਰਿ ਪਵੰਨਿ ॥੬॥
17ਏ ਮਨ ਜੈਸਾ ਸੇਵਹਿ ਤੈਸਾ ਹੋਵਹਿ ਤੇਹੇ ਕਰਮ ਕਮਾਇ ॥
18ਆਪਿ ਬੀਜਿ ਆਪੇ ਹੀ ਖਾਵਣਾ ਕਹਣਾ ਕਿਛੂ ਨ ਜਾਇ ॥੭॥
19ਮਹਾ ਪੁਰਖਾ ਕਾ ਬੋਲਣਾ ਹੋਵੈ ਕਿਤੈ ਪਰਥਾਇ ॥
20ਓਇ ਅੰਮ੍ਰਿਤ ਭਰੇ ਭਰਪੂਰ ਹਹਿ ਓਨਾ ਤਿਲੁ ਨ ਤਮਾਇ ॥੮॥
21ਗੁਣਕਾਰੀ ਗੁਣ ਸੰਘਰੈ ਅਵਰਾ ਉਪਦੇਸੇਨਿ ॥
22ਸੇ ਵਡਭਾਗੀ ਜਿ ਓਨਾ ਮਿਲਿ ਰਹੇ ਅਨਦਿਨੁ ਨਾਮੁ ਲਏਨਿ ॥੯॥
23ਦੇਸੀ ਰਿਜਕੁ ਸੰਬਾਹਿ ਜਿਨਿ ਉਪਾਈ ਮੇਦਨੀ ॥
24ਏਕੋ ਹੈ ਦਾਤਾਰੁ ਸਚਾ ਆਪਿ ਧਣੀ ॥੧੦॥
25ਸੋ ਸਚੁ ਤੇਰੈ ਨਾਲਿ ਹੈ ਗੁਰਮੁਖਿ ਨਦਰਿ ਨਿਹਾਲਿ ॥
26ਆਪੇ ਬਖਸੇ ਮੇਲਿ ਲਏ ਸੋ ਪ੍ਰਭੁ ਸਦਾ ਸਮਾਲਿ ॥੧੧॥
27ਮਨੁ ਮੈਲਾ ਸਚੁ ਨਿਰਮਲਾ ਕਿਉ ਕਰਿ ਮਿਲਿਆ ਜਾਇ ॥
28ਪ੍ਰਭੁ ਮੇਲੇ ਤਾ ਮਿਲਿ ਰਹੈ ਹਉਮੈ ਸਬਦਿ ਜਲਾਇ ॥੧੨॥
29ਸੋ ਸਹੁ ਸਚਾ ਵੀਸਰੈ ਧ੍ਰਿਗੁ ਜੀਵਣੁ ਸੰਸਾਰਿ ॥
30ਨਦਰਿ ਕਰੇ ਨਾ ਵੀਸਰੈ ਗੁਰਮਤੀ ਵੀਚਾਰਿ ॥੧੩॥
31ਸਤਿਗੁਰੁ ਮੇਲੇ ਤਾ ਮਿਲਿ ਰਹਾ ਸਾਚੁ ਰਖਾ ਉਰ ਧਾਰਿ ॥
32ਮਿਲਿਆ ਹੋਇ ਨ ਵੀਛੁੜੈ ਗੁਰ ਕੈ ਹੇਤਿ ਪਿਆਰਿ ॥੧੪॥
33ਪਿਰੁ ਸਾਲਾਹੀ ਆਪਣਾ ਗੁਰ ਕੈ ਸਬਦਿ ਵੀਚਾਰਿ ॥
34ਮਿਲਿ ਪ੍ਰੀਤਮ ਸੁਖੁ ਪਾਇਆ ਸੋਭਾਵੰਤੀ ਨਾਰਿ ॥੧੫॥
35ਮਨਮੁਖ ਮਨੁ ਨ ਭਿਜਈ ਅਤਿ ਮੈਲੇ ਚਿਤਿ ਕਠੋਰ ॥
36ਸਪੈ ਦੁਧੁ ਪੀਆਈਐ ਅੰਦਰਿ ਵਿਸੁ ਨਿਕੋਰ ॥੧੬॥
37ਆਪਿ ਕਰੇ ਕਿਸੁ ਆਖੀਐ ਆਪੇ ਬਖਸਣਹਾਰੁ ॥
38ਗੁਰ ਸਬਦੀ ਮੈਲੁ ਉਤਰੈ ਤਾ ਸਚੁ ਬਣਿਆ ਸੀਗਾਰੁ ॥੧੭॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath