ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 756 · Raag Soohee · Guru Amar Daas Ji

1ਸਚਾ ਸਾਹੁ ਸਚੇ ਵਣਜਾਰੇ ਓਥੈ ਕੂੜੇ ਨ ਟਿਕੰਨਿ ॥

2ਓਨਾ ਸਚੁ ਨ ਭਾਵਈ ਦੁਖ ਹੀ ਮਾਹਿ ਪਚੰਨਿ ॥੧੮॥

3ਹਉਮੈ ਮੈਲਾ ਜਗੁ ਫਿਰੈ ਮਰਿ ਜੰਮੈ ਵਾਰੋ ਵਾਰ ॥

4ਪਇਐ ਕਿਰਤਿ ਕਮਾਵਣਾ ਕੋਇ ਨ ਮੇਟਣਹਾਰ ॥੧੯॥

5ਸੰਤਾ ਸੰਗਤਿ ਮਿਲਿ ਰਹੈ ਤਾ ਸਚਿ ਲਗੈ ਪਿਆਰੁ ॥

6ਸਚੁ ਸਲਾਹੀ ਸਚੁ ਮਨਿ ਦਰਿ ਸਚੈ ਸਚਿਆਰੁ ॥੨੦॥

7ਗੁਰ ਪੂਰੇ ਪੂਰੀ ਮਤਿ ਹੈ ਅਹਿਨਿਸਿ ਨਾਮੁ ਧਿਆਇ ॥

8ਹਉਮੈ ਮੇਰਾ ਵਡ ਰੋਗੁ ਹੈ ਵਿਚਹੁ ਠਾਕਿ ਰਹਾਇ ॥੨੧॥

9ਗੁਰੁ ਸਾਲਾਹੀ ਆਪਣਾ ਨਿਵਿ ਨਿਵਿ ਲਾਗਾ ਪਾਇ ॥

10ਤਨੁ ਮਨੁ ਸਉਪੀ ਆਗੈ ਧਰੀ ਵਿਚਹੁ ਆਪੁ ਗਵਾਇ ॥੨੨॥

11ਖਿੰਚੋਤਾਣਿ ਵਿਗੁਚੀਐ ਏਕਸੁ ਸਿਉ ਲਿਵ ਲਾਇ ॥

12ਹਉਮੈ ਮੇਰਾ ਛਡਿ ਤੂ ਤਾ ਸਚਿ ਰਹੈ ਸਮਾਇ ॥੨੩॥

13ਸਤਿਗੁਰ ਨੋ ਮਿਲੇ ਸਿ ਭਾਇਰਾ ਸਚੈ ਸਬਦਿ ਲਗੰਨਿ ॥

14ਸਚਿ ਮਿਲੇ ਸੇ ਨ ਵਿਛੁੜਹਿ ਦਰਿ ਸਚੈ ਦਿਸੰਨਿ ॥੨੪॥

15ਸੇ ਭਾਈ ਸੇ ਸਜਣਾ ਜੋ ਸਚਾ ਸੇਵੰਨਿ ॥

16ਅਵਗਣ ਵਿਕਣਿ ਪਲੑਰਨਿ ਗੁਣ ਕੀ ਸਾਝ ਕਰੰਨਿੑ ॥੨੫॥

17ਗੁਣ ਕੀ ਸਾਝ ਸੁਖੁ ਊਪਜੈ ਸਚੀ ਭਗਤਿ ਕਰੇਨਿ ॥

18ਸਚੁ ਵਣੰਜਹਿ ਗੁਰ ਸਬਦ ਸਿਉ ਲਾਹਾ ਨਾਮੁ ਲਏਨਿ ॥੨੬॥

19ਸੁਇਨਾ ਰੁਪਾ ਪਾਪ ਕਰਿ ਕਰਿ ਸੰਚੀਐ ਚਲੈ ਨ ਚਲਦਿਆ ਨਾਲਿ ॥

20ਵਿਣੁ ਨਾਵੈ ਨਾਲਿ ਨ ਚਲਸੀ ਸਭ ਮੁਠੀ ਜਮਕਾਲਿ ॥੨੭॥

21ਮਨ ਕਾ ਤੋਸਾ ਹਰਿ ਨਾਮੁ ਹੈ ਹਿਰਦੈ ਰਖਹੁ ਸਮੑਾਲਿ ॥

22ਏਹੁ ਖਰਚੁ ਅਖੁਟੁ ਹੈ ਗੁਰਮੁਖਿ ਨਿਬਹੈ ਨਾਲਿ ॥੨੮॥

23ਏ ਮਨ ਮੂਲਹੁ ਭੁਲਿਆ ਜਾਸਹਿ ਪਤਿ ਗਵਾਇ ॥

24ਇਹੁ ਜਗਤੁ ਮੋਹਿ ਦੂਜੈ ਵਿਆਪਿਆ ਗੁਰਮਤੀ ਸਚੁ ਧਿਆਇ ॥੨੯॥

25ਹਰਿ ਕੀ ਕੀਮਤਿ ਨ ਪਵੈ ਹਰਿ ਜਸੁ ਲਿਖਣੁ ਨ ਜਾਇ ॥

26ਗੁਰ ਕੈ ਸਬਦਿ ਮਨੁ ਤਨੁ ਰਪੈ ਹਰਿ ਸਿਉ ਰਹੈ ਸਮਾਇ ॥੩੦॥

27ਸੋ ਸਹੁ ਮੇਰਾ ਰੰਗੁਲਾ ਰੰਗੇ ਸਹਜਿ ਸੁਭਾਇ ॥

28ਕਾਮਣਿ ਰੰਗੁ ਤਾ ਚੜੈ ਜਾ ਪਿਰ ਕੈ ਅੰਕਿ ਸਮਾਇ ॥੩੧॥

29ਚਿਰੀ ਵਿਛੁੰਨੇ ਭੀ ਮਿਲਨਿ ਜੋ ਸਤਿਗੁਰੁ ਸੇਵੰਨਿ ॥

30ਅੰਤਰਿ ਨਵ ਨਿਧਿ ਨਾਮੁ ਹੈ ਖਾਨਿ ਖਰਚਨਿ ਨ ਨਿਖੁਟਈ ਹਰਿ ਗੁਣ ਸਹਜਿ ਰਵੰਨਿ ॥੩੨॥

31ਨਾ ਓਇ ਜਨਮਹਿ ਨਾ ਮਰਹਿ ਨਾ ਓਇ ਦੁਖ ਸਹੰਨਿ ॥

32ਗੁਰਿ ਰਾਖੇ ਸੇ ਉਬਰੇ ਹਰਿ ਸਿਉ ਕੇਲ ਕਰੰਨਿ ॥੩੩॥

33ਸਜਣ ਮਿਲੇ ਨ ਵਿਛੁੜਹਿ ਜਿ ਅਨਦਿਨੁ ਮਿਲੇ ਰਹੰਨਿ ॥

34ਇਸੁ ਜਗ ਮਹਿ ਵਿਰਲੇ ਜਾਣੀਅਹਿ ਨਾਨਕ ਸਚੁ ਲਹੰਨਿ ॥੩੪॥੧॥੩॥

35ਸੂਹੀ ਮਹਲਾ ੩ ॥

36ਹਰਿ ਜੀ ਸੂਖਮੁ ਅਗਮੁ ਹੈ ਕਿਤੁ ਬਿਧਿ ਮਿਲਿਆ ਜਾਇ ॥

37ਗੁਰ ਕੈ ਸਬਦਿ ਭ੍ਰਮੁ ਕਟੀਐ ਅਚਿੰਤੁ ਵਸੈ ਮਨਿ ਆਇ ॥੧॥

38ਗੁਰਮੁਖਿ ਹਰਿ ਹਰਿ ਨਾਮੁ ਜਪੰਨਿ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath