ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 757 · Raag Soohee · Guru Amar Daas Ji

1ਹਉ ਤਿਨ ਕੈ ਬਲਿਹਾਰਣੈ ਮਨਿ ਹਰਿ ਗੁਣ ਸਦਾ ਰਵੰਨਿ ॥੧॥ ਰਹਾਉ ॥

2ਗੁਰੁ ਸਰਵਰੁ ਮਾਨ ਸਰੋਵਰੁ ਹੈ ਵਡਭਾਗੀ ਪੁਰਖ ਲਹੰਨਿੑ ॥

3ਸੇਵਕ ਗੁਰਮੁਖਿ ਖੋਜਿਆ ਸੇ ਹੰਸੁਲੇ ਨਾਮੁ ਲਹੰਨਿ ॥੨॥

4ਨਾਮੁ ਧਿਆਇਨਿੑ ਰੰਗ ਸਿਉ ਗੁਰਮੁਖਿ ਨਾਮਿ ਲਗੰਨਿੑ ॥

5ਧੁਰਿ ਪੂਰਬਿ ਹੋਵੈ ਲਿਖਿਆ ਗੁਰ ਭਾਣਾ ਮੰਨਿ ਲਏਨਿੑ ॥੩॥

6ਵਡਭਾਗੀ ਘਰੁ ਖੋਜਿਆ ਪਾਇਆ ਨਾਮੁ ਨਿਧਾਨੁ ॥

7ਗੁਰਿ ਪੂਰੈ ਵੇਖਾਲਿਆ ਪ੍ਰਭੁ ਆਤਮ ਰਾਮੁ ਪਛਾਨੁ ॥੪॥

8ਸਭਨਾ ਕਾ ਪ੍ਰਭੁ ਏਕੁ ਹੈ ਦੂਜਾ ਅਵਰੁ ਨ ਕੋਇ ॥

9ਗੁਰ ਪਰਸਾਦੀ ਮਨਿ ਵਸੈ ਤਿਤੁ ਘਟਿ ਪਰਗਟੁ ਹੋਇ ॥੫॥

10ਸਭੁ ਅੰਤਰਜਾਮੀ ਬ੍ਰਹਮੁ ਹੈ ਬ੍ਰਹਮੁ ਵਸੈ ਸਭ ਥਾਇ ॥

11ਮੰਦਾ ਕਿਸ ਨੋ ਆਖੀਐ ਸਬਦਿ ਵੇਖਹੁ ਲਿਵ ਲਾਇ ॥੬॥

12ਬੁਰਾ ਭਲਾ ਤਿਚਰੁ ਆਖਦਾ ਜਿਚਰੁ ਹੈ ਦੁਹੁ ਮਾਹਿ ॥

13ਗੁਰਮੁਖਿ ਏਕੋ ਬੁਝਿਆ ਏਕਸੁ ਮਾਹਿ ਸਮਾਇ ॥੭॥

14ਸੇਵਾ ਸਾ ਪ੍ਰਭ ਭਾਵਸੀ ਜੋ ਪ੍ਰਭੁ ਪਾਏ ਥਾਇ ॥

15ਜਨ ਨਾਨਕ ਹਰਿ ਆਰਾਧਿਆ ਗੁਰ ਚਰਣੀ ਚਿਤੁ ਲਾਇ ॥੮॥੨॥੪॥੯॥

16ਰਾਗੁ ਸੂਹੀ ਅਸਟਪਦੀਆ ਮਹਲਾ ੪ ਘਰੁ ੨

17ੴ ਸਤਿਗੁਰ ਪ੍ਰਸਾਦਿ ॥

18ਕੋਈ ਆਣਿ ਮਿਲਾਵੈ ਮੇਰਾ ਪ੍ਰੀਤਮੁ ਪਿਆਰਾ ਹਉ ਤਿਸੁ ਪਹਿ ਆਪੁ ਵੇਚਾਈ ॥੧॥

19ਦਰਸਨੁ ਹਰਿ ਦੇਖਣ ਕੈ ਤਾਈ ॥

20ਕ੍ਰਿਪਾ ਕਰਹਿ ਤਾ ਸਤਿਗੁਰੁ ਮੇਲਹਿ ਹਰਿ ਹਰਿ ਨਾਮੁ ਧਿਆਈ ॥੧॥ ਰਹਾਉ ॥

21ਜੇ ਸੁਖੁ ਦੇਹਿ ਤ ਤੁਝਹਿ ਅਰਾਧੀ ਦੁਖਿ ਭੀ ਤੁਝੈ ਧਿਆਈ ॥੨॥

22ਜੇ ਭੁਖ ਦੇਹਿ ਤ ਇਤ ਹੀ ਰਾਜਾ ਦੁਖ ਵਿਚਿ ਸੂਖ ਮਨਾਈ ॥੩॥

23ਤਨੁ ਮਨੁ ਕਾਟਿ ਕਾਟਿ ਸਭੁ ਅਰਪੀ ਵਿਚਿ ਅਗਨੀ ਆਪੁ ਜਲਾਈ ॥੪॥

24ਪਖਾ ਫੇਰੀ ਪਾਣੀ ਢੋਵਾ ਜੋ ਦੇਵਹਿ ਸੋ ਖਾਈ ॥੫॥

25ਨਾਨਕੁ ਗਰੀਬੁ ਢਹਿ ਪਇਆ ਦੁਆਰੈ ਹਰਿ ਮੇਲਿ ਲੈਹੁ ਵਡਿਆਈ ॥੬॥

26ਅਖੀ ਕਾਢਿ ਧਰੀ ਚਰਣਾ ਤਲਿ ਸਭ ਧਰਤੀ ਫਿਰਿ ਮਤ ਪਾਈ ॥੭॥

27ਜੇ ਪਾਸਿ ਬਹਾਲਹਿ ਤਾ ਤੁਝਹਿ ਅਰਾਧੀ ਜੇ ਮਾਰਿ ਕਢਹਿ ਭੀ ਧਿਆਈ ॥੮॥

28ਜੇ ਲੋਕੁ ਸਲਾਹੇ ਤਾ ਤੇਰੀ ਉਪਮਾ ਜੇ ਨਿੰਦੈ ਤ ਛੋਡਿ ਨ ਜਾਈ ॥੯॥

29ਜੇ ਤੁਧੁ ਵਲਿ ਰਹੈ ਤਾ ਕੋਈ ਕਿਹੁ ਆਖਉ ਤੁਧੁ ਵਿਸਰਿਐ ਮਰਿ ਜਾਈ ॥੧੦॥

30ਵਾਰਿ ਵਾਰਿ ਜਾਈ ਗੁਰ ਊਪਰਿ ਪੈ ਪੈਰੀ ਸੰਤ ਮਨਾਈ ॥੧੧॥

31ਨਾਨਕੁ ਵਿਚਾਰਾ ਭਇਆ ਦਿਵਾਨਾ ਹਰਿ ਤਉ ਦਰਸਨ ਕੈ ਤਾਈ ॥੧੨॥

32ਝਖੜੁ ਝਾਗੀ ਮੀਹੁ ਵਰਸੈ ਭੀ ਗੁਰੁ ਦੇਖਣ ਜਾਈ ॥੧੩॥

33ਸਮੁੰਦੁ ਸਾਗਰੁ ਹੋਵੈ ਬਹੁ ਖਾਰਾ ਗੁਰਸਿਖੁ ਲੰਘਿ ਗੁਰ ਪਹਿ ਜਾਈ ॥੧੪॥

34ਜਿਉ ਪ੍ਰਾਣੀ ਜਲ ਬਿਨੁ ਹੈ ਮਰਤਾ ਤਿਉ ਸਿਖੁ ਗੁਰ ਬਿਨੁ ਮਰਿ ਜਾਈ ॥੧੫॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath