ਗੁਰੂ ਗ੍ਰੰਥ ਸਾਹਿਬ 758 · Raag Soohee · Guru Raam Daas Ji
1ਜਿਉ ਧਰਤੀ ਸੋਭ ਕਰੇ ਜਲੁ ਬਰਸੈ ਤਿਉ ਸਿਖੁ ਗੁਰ ਮਿਲਿ ਬਿਗਸਾਈ ॥੧੬॥
2ਸੇਵਕ ਕਾ ਹੋਇ ਸੇਵਕੁ ਵਰਤਾ ਕਰਿ ਕਰਿ ਬਿਨਉ ਬੁਲਾਈ ॥੧੭॥
3ਨਾਨਕ ਕੀ ਬੇਨੰਤੀ ਹਰਿ ਪਹਿ ਗੁਰ ਮਿਲਿ ਗੁਰ ਸੁਖੁ ਪਾਈ ॥੧੮॥
4ਤੂ ਆਪੇ ਗੁਰੁ ਚੇਲਾ ਹੈ ਆਪੇ ਗੁਰ ਵਿਚੁ ਦੇ ਤੁਝਹਿ ਧਿਆਈ ॥੧੯॥
5ਜੋ ਤੁਧੁ ਸੇਵਹਿ ਸੋ ਤੂਹੈ ਹੋਵਹਿ ਤੁਧੁ ਸੇਵਕ ਪੈਜ ਰਖਾਈ ॥੨੦॥
6ਭੰਡਾਰ ਭਰੇ ਭਗਤੀ ਹਰਿ ਤੇਰੇ ਜਿਸੁ ਭਾਵੈ ਤਿਸੁ ਦੇਵਾਈ ॥੨੧॥
7ਜਿਸੁ ਤੂੰ ਦੇਹਿ ਸੋਈ ਜਨੁ ਪਾਏ ਹੋਰ ਨਿਹਫਲ ਸਭ ਚਤੁਰਾਈ ॥੨੨॥
8ਸਿਮਰਿ ਸਿਮਰਿ ਸਿਮਰਿ ਗੁਰੁ ਅਪੁਨਾ ਸੋਇਆ ਮਨੁ ਜਾਗਾਈ ॥੨੩॥
9ਇਕੁ ਦਾਨੁ ਮੰਗੈ ਨਾਨਕੁ ਵੇਚਾਰਾ ਹਰਿ ਦਾਸਨਿ ਦਾਸੁ ਕਰਾਈ ॥੨੪॥
10ਜੇ ਗੁਰੁ ਝਿੜਕੇ ਤ ਮੀਠਾ ਲਾਗੈ ਜੇ ਬਖਸੇ ਤ ਗੁਰ ਵਡਿਆਈ ॥੨੫॥
11ਗੁਰਮੁਖਿ ਬੋਲਹਿ ਸੋ ਥਾਇ ਪਾਏ ਮਨਮੁਖਿ ਕਿਛੁ ਥਾਇ ਨ ਪਾਈ ॥੨੬॥
12ਪਾਲਾ ਕਕਰੁ ਵਰਫ ਵਰਸੈ ਗੁਰਸਿਖੁ ਗੁਰ ਦੇਖਣ ਜਾਈ ॥੨੭॥
13ਸਭੁ ਦਿਨਸੁ ਰੈਣਿ ਦੇਖਉ ਗੁਰੁ ਅਪੁਨਾ ਵਿਚਿ ਅਖੀ ਗੁਰ ਪੈਰ ਧਰਾਈ ॥੨੮॥
14ਅਨੇਕ ਉਪਾਵ ਕਰੀ ਗੁਰ ਕਾਰਣਿ ਗੁਰ ਭਾਵੈ ਸੋ ਥਾਇ ਪਾਈ ॥੨੯॥
15ਰੈਣਿ ਦਿਨਸੁ ਗੁਰ ਚਰਣ ਅਰਾਧੀ ਦਇਆ ਕਰਹੁ ਮੇਰੇ ਸਾਈ ॥੩੦॥
16ਨਾਨਕ ਕਾ ਜੀਉ ਪਿੰਡੁ ਗੁਰੂ ਹੈ ਗੁਰ ਮਿਲਿ ਤ੍ਰਿਪਤਿ ਅਘਾਈ ॥੩੧॥
17ਨਾਨਕ ਕਾ ਪ੍ਰਭੁ ਪੂਰਿ ਰਹਿਓ ਹੈ ਜਤ ਕਤ ਤਤ ਗੋਸਾਈ ॥੩੨॥੧॥
18ਰਾਗੁ ਸੂਹੀ ਮਹਲਾ ੪ ਅਸਟਪਦੀਆ ਘਰੁ ੧੦
19ੴ ਸਤਿਗੁਰ ਪ੍ਰਸਾਦਿ ॥
20ਅੰਦਰਿ ਸਚਾ ਨੇਹੁ ਲਾਇਆ ਪ੍ਰੀਤਮ ਆਪਣੈ ॥
21ਤਨੁ ਮਨੁ ਹੋਇ ਨਿਹਾਲੁ ਜਾ ਗੁਰੁ ਦੇਖਾ ਸਾਮੑਣੇ ॥੧॥
22ਮੈ ਹਰਿ ਹਰਿ ਨਾਮੁ ਵਿਸਾਹੁ ॥
23ਗੁਰ ਪੂਰੇ ਤੇ ਪਾਇਆ ਅੰਮ੍ਰਿਤੁ ਅਗਮ ਅਥਾਹੁ ॥੧॥ ਰਹਾਉ ॥
24ਹਉ ਸਤਿਗੁਰੁ ਵੇਖਿ ਵਿਗਸੀਆ ਹਰਿ ਨਾਮੇ ਲਗਾ ਪਿਆਰੁ ॥
25ਕਿਰਪਾ ਕਰਿ ਕੈ ਮੇਲਿਅਨੁ ਪਾਇਆ ਮੋਖ ਦੁਆਰੁ ॥੨॥
26ਸਤਿਗੁਰੁ ਬਿਰਹੀ ਨਾਮ ਕਾ ਜੇ ਮਿਲੈ ਤ ਤਨੁ ਮਨੁ ਦੇਉ ॥
27ਜੇ ਪੂਰਬਿ ਹੋਵੈ ਲਿਖਿਆ ਤਾ ਅੰਮ੍ਰਿਤੁ ਸਹਜਿ ਪੀਏਉ ॥੩॥
28ਸੁਤਿਆ ਗੁਰੁ ਸਾਲਾਹੀਐ ਉਠਦਿਆ ਭੀ ਗੁਰੁ ਆਲਾਉ ॥
29ਕੋਈ ਐਸਾ ਗੁਰਮੁਖਿ ਜੇ ਮਿਲੈ ਹਉ ਤਾ ਕੇ ਧੋਵਾ ਪਾਉ ॥੪॥
30ਕੋਈ ਐਸਾ ਸਜਣੁ ਲੋੜਿ ਲਹੁ ਮੈ ਪ੍ਰੀਤਮੁ ਦੇਇ ਮਿਲਾਇ ॥
31ਸਤਿਗੁਰਿ ਮਿਲਿਐ ਹਰਿ ਪਾਇਆ ਮਿਲਿਆ ਸਹਜਿ ਸੁਭਾਇ ॥੫॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath