ਗੁਰੂ ਗ੍ਰੰਥ ਸਾਹਿਬ 759 · Raag Soohee · Guru Raam Daas Ji
1ਸਤਿਗੁਰੁ ਸਾਗਰੁ ਗੁਣ ਨਾਮ ਕਾ ਮੈ ਤਿਸੁ ਦੇਖਣ ਕਾ ਚਾਉ ॥
2ਹਉ ਤਿਸੁ ਬਿਨੁ ਘੜੀ ਨ ਜੀਵਊ ਬਿਨੁ ਦੇਖੇ ਮਰਿ ਜਾਉ ॥੬॥
3ਜਿਉ ਮਛੁਲੀ ਵਿਣੁ ਪਾਣੀਐ ਰਹੈ ਨ ਕਿਤੈ ਉਪਾਇ ॥
4ਤਿਉ ਹਰਿ ਬਿਨੁ ਸੰਤੁ ਨ ਜੀਵਈ ਬਿਨੁ ਹਰਿ ਨਾਮੈ ਮਰਿ ਜਾਇ ॥੭॥
5ਮੈ ਸਤਿਗੁਰ ਸੇਤੀ ਪਿਰਹੜੀ ਕਿਉ ਗੁਰ ਬਿਨੁ ਜੀਵਾ ਮਾਉ ॥
6ਮੈ ਗੁਰਬਾਣੀ ਆਧਾਰੁ ਹੈ ਗੁਰਬਾਣੀ ਲਾਗਿ ਰਹਾਉ ॥੮॥
7ਹਰਿ ਹਰਿ ਨਾਮੁ ਰਤੰਨੁ ਹੈ ਗੁਰੁ ਤੁਠਾ ਦੇਵੈ ਮਾਇ ॥
8ਮੈ ਧਰ ਸਚੇ ਨਾਮ ਕੀ ਹਰਿ ਨਾਮਿ ਰਹਾ ਲਿਵ ਲਾਇ ॥੯॥
9ਗੁਰ ਗਿਆਨੁ ਪਦਾਰਥੁ ਨਾਮੁ ਹੈ ਹਰਿ ਨਾਮੋ ਦੇਇ ਦ੍ਰਿੜਾਇ ॥
10ਜਿਸੁ ਪਰਾਪਤਿ ਸੋ ਲਹੈ ਗੁਰ ਚਰਣੀ ਲਾਗੈ ਆਇ ॥੧੦॥
11ਅਕਥ ਕਹਾਣੀ ਪ੍ਰੇਮ ਕੀ ਕੋ ਪ੍ਰੀਤਮੁ ਆਖੈ ਆਇ ॥
12ਤਿਸੁ ਦੇਵਾ ਮਨੁ ਆਪਣਾ ਨਿਵਿ ਨਿਵਿ ਲਾਗਾ ਪਾਇ ॥੧੧॥
13ਸਜਣੁ ਮੇਰਾ ਏਕੁ ਤੂੰ ਕਰਤਾ ਪੁਰਖੁ ਸੁਜਾਣੁ ॥
14ਸਤਿਗੁਰਿ ਮੀਤਿ ਮਿਲਾਇਆ ਮੈ ਸਦਾ ਸਦਾ ਤੇਰਾ ਤਾਣੁ ॥੧੨॥
15ਸਤਿਗੁਰੁ ਮੇਰਾ ਸਦਾ ਸਦਾ ਨਾ ਆਵੈ ਨ ਜਾਇ ॥
16ਓਹੁ ਅਬਿਨਾਸੀ ਪੁਰਖੁ ਹੈ ਸਭ ਮਹਿ ਰਹਿਆ ਸਮਾਇ ॥੧੩॥
17ਰਾਮ ਨਾਮ ਧਨੁ ਸੰਚਿਆ ਸਾਬਤੁ ਪੂੰਜੀ ਰਾਸਿ ॥
18ਨਾਨਕ ਦਰਗਹ ਮੰਨਿਆ ਗੁਰ ਪੂਰੇ ਸਾਬਾਸਿ ॥੧੪॥੧॥੨॥੧੧॥
19ਰਾਗੁ ਸੂਹੀ ਅਸਟਪਦੀਆ ਮਹਲਾ ੫ ਘਰੁ ੧
20ੴ ਸਤਿਗੁਰ ਪ੍ਰਸਾਦਿ ॥
21ਉਰਝਿ ਰਹਿਓ ਬਿਖਿਆ ਕੈ ਸੰਗਾ ॥
22ਮਨਹਿ ਬਿਆਪਤ ਅਨਿਕ ਤਰੰਗਾ ॥੧॥
23ਮੇਰੇ ਮਨ ਅਗਮ ਅਗੋਚਰ ॥ ਕਤ ਪਾਈਐ ਪੂਰਨ ਪਰਮੇਸਰ ॥੧॥ ਰਹਾਉ ॥
24ਮੋਹ ਮਗਨ ਮਹਿ ਰਹਿਆ ਬਿਆਪੇ ॥
25ਅਤਿ ਤ੍ਰਿਸਨਾ ਕਬਹੂ ਨਹੀ ਧ੍ਰਾਪੇ ॥੨॥
26ਬਸਇ ਕਰੋਧੁ ਸਰੀਰਿ ਚੰਡਾਰਾ ॥
27ਅਗਿਆਨਿ ਨ ਸੂਝੈ ਮਹਾ ਗੁਬਾਰਾ ॥੩॥
28ਭ੍ਰਮਤ ਬਿਆਪਤ ਜਰੇ ਕਿਵਾਰਾ ॥
29ਜਾਣੁ ਨ ਪਾਈਐ ਪ੍ਰਭ ਦਰਬਾਰਾ ॥੪॥
30ਆਸਾ ਅੰਦੇਸਾ ਬੰਧਿ ਪਰਾਨਾ ॥
31ਮਹਲੁ ਨ ਪਾਵੈ ਫਿਰਤ ਬਿਗਾਨਾ ॥੫॥
32ਸਗਲ ਬਿਆਧਿ ਕੈ ਵਸਿ ਕਰਿ ਦੀਨਾ ॥
33ਫਿਰਤ ਪਿਆਸ ਜਿਉ ਜਲ ਬਿਨੁ ਮੀਨਾ ॥੬॥
34ਕਛੂ ਸਿਆਨਪ ਉਕਤਿ ਨ ਮੋਰੀ ॥
35ਏਕ ਆਸ ਠਾਕੁਰ ਪ੍ਰਭ ਤੋਰੀ ॥੭॥
36ਕਰਉ ਬੇਨਤੀ ਸੰਤਨ ਪਾਸੇ ॥
37ਮੇਲਿ ਲੈਹੁ ਨਾਨਕ ਅਰਦਾਸੇ ॥੮॥
38ਭਇਓ ਕ੍ਰਿਪਾਲੁ ਸਾਧਸੰਗੁ ਪਾਇਆ ॥
39ਨਾਨਕ ਤ੍ਰਿਪਤੇ ਪੂਰਾ ਪਾਇਆ ॥੧॥ ਰਹਾਉ ਦੂਜਾ ॥੧॥
WEBREATH · 11:11
«O God, You are the Support of the breath of life» — Guru Granth Sahib 208
Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.
WEBREATH — the Minute at 11:11, your own local time — we are One Breath