ਸਿੱਖ ਧਰਮ
ਪਿੱਛੇ

ਗੁਰੂ ਗ੍ਰੰਥ ਸਾਹਿਬ 75 · Siree Raag · Guru Nanak Dev Ji

1ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਵਿਸਰਿ ਗਇਆ ਧਿਆਨੁ ॥

2ਹਥੋ ਹਥਿ ਨਚਾਈਐ ਵਣਜਾਰਿਆ ਮਿਤ੍ਰਾ ਜਿਉ ਜਸੁਦਾ ਘਰਿ ਕਾਨੁ ॥

3ਹਥੋ ਹਥਿ ਨਚਾਈਐ ਪ੍ਰਾਣੀ ਮਾਤ ਕਹੈ ਸੁਤੁ ਮੇਰਾ ॥

4ਚੇਤਿ ਅਚੇਤ ਮੂੜ ਮਨ ਮੇਰੇ ਅੰਤਿ ਨਹੀ ਕਛੁ ਤੇਰਾ ॥

5ਜਿਨਿ ਰਚਿ ਰਚਿਆ ਤਿਸਹਿ ਨ ਜਾਣੈ ਮਨ ਭੀਤਰਿ ਧਰਿ ਗਿਆਨੁ ॥

6ਕਹੁ ਨਾਨਕ ਪ੍ਰਾਣੀ ਦੂਜੈ ਪਹਰੈ ਵਿਸਰਿ ਗਇਆ ਧਿਆਨੁ ॥੨॥

7ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਧਨ ਜੋਬਨ ਸਿਉ ਚਿਤੁ ॥

8ਹਰਿ ਕਾ ਨਾਮੁ ਨ ਚੇਤਹੀ ਵਣਜਾਰਿਆ ਮਿਤ੍ਰਾ ਬਧਾ ਛੁਟਹਿ ਜਿਤੁ ॥

9ਹਰਿ ਕਾ ਨਾਮੁ ਨ ਚੇਤੈ ਪ੍ਰਾਣੀ ਬਿਕਲੁ ਭਇਆ ਸੰਗਿ ਮਾਇਆ ॥

10ਧਨ ਸਿਉ ਰਤਾ ਜੋਬਨਿ ਮਤਾ ਅਹਿਲਾ ਜਨਮੁ ਗਵਾਇਆ ॥

11ਧਰਮ ਸੇਤੀ ਵਾਪਾਰੁ ਨ ਕੀਤੋ ਕਰਮੁ ਨ ਕੀਤੋ ਮਿਤੁ ॥

12ਕਹੁ ਨਾਨਕ ਤੀਜੈ ਪਹਰੈ ਪ੍ਰਾਣੀ ਧਨ ਜੋਬਨ ਸਿਉ ਚਿਤੁ ॥੩॥

13ਚਉਥੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਲਾਵੀ ਆਇਆ ਖੇਤੁ ॥

14ਜਾ ਜਮਿ ਪਕੜਿ ਚਲਾਇਆ ਵਣਜਾਰਿਆ ਮਿਤ੍ਰਾ ਕਿਸੈ ਨ ਮਿਲਿਆ ਭੇਤੁ ॥

15ਭੇਤੁ ਚੇਤੁ ਹਰਿ ਕਿਸੈ ਨ ਮਿਲਿਓ ਜਾ ਜਮਿ ਪਕੜਿ ਚਲਾਇਆ ॥

16ਝੂਠਾ ਰੁਦਨੁ ਹੋਆ ਦੋੁਆਲੈ ਖਿਨ ਮਹਿ ਭਇਆ ਪਰਾਇਆ ॥

17ਸਾਈ ਵਸਤੁ ਪਰਾਪਤਿ ਹੋਈ ਜਿਸੁ ਸਿਉ ਲਾਇਆ ਹੇਤੁ ॥

18ਕਹੁ ਨਾਨਕ ਪ੍ਰਾਣੀ ਚਉਥੈ ਪਹਰੈ ਲਾਵੀ ਲੁਣਿਆ ਖੇਤੁ ॥੪॥੧॥

19ਸਿਰੀਰਾਗੁ ਮਹਲਾ ੧ ॥

20ਪਹਿਲੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਬਾਲਕ ਬੁਧਿ ਅਚੇਤੁ ॥

21ਖੀਰੁ ਪੀਐ ਖੇਲਾਈਐ ਵਣਜਾਰਿਆ ਮਿਤ੍ਰਾ ਮਾਤ ਪਿਤਾ ਸੁਤ ਹੇਤੁ ॥ ਮਾਤ ਪਿਤਾ ਸੁਤ ਨੇਹੁ ਘਨੇਰਾ ਮਾਇਆ ਮੋਹੁ ਸਬਾਈ ॥

22ਸੰਜੋਗੀ ਆਇਆ ਕਿਰਤੁ ਕਮਾਇਆ ਕਰਣੀ ਕਾਰ ਕਰਾਈ ॥

23ਰਾਮ ਨਾਮ ਬਿਨੁ ਮੁਕਤਿ ਨ ਹੋਈ ਬੂਡੀ ਦੂਜੈ ਹੇਤਿ ॥

24ਕਹੁ ਨਾਨਕ ਪ੍ਰਾਣੀ ਪਹਿਲੈ ਪਹਰੈ ਛੂਟਹਿਗਾ ਹਰਿ ਚੇਤਿ ॥੧॥

25ਦੂਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਭਰਿ ਜੋਬਨਿ ਮੈ ਮਤਿ ॥

26ਅਹਿਨਿਸਿ ਕਾਮਿ ਵਿਆਪਿਆ ਵਣਜਾਰਿਆ ਮਿਤ੍ਰਾ ਅੰਧੁਲੇ ਨਾਮੁ ਨ ਚਿਤਿ ॥

27ਰਾਮ ਨਾਮੁ ਘਟ ਅੰਤਰਿ ਨਾਹੀ ਹੋਰਿ ਜਾਣੈ ਰਸ ਕਸ ਮੀਠੇ ॥

28ਗਿਆਨੁ ਧਿਆਨੁ ਗੁਣ ਸੰਜਮੁ ਨਾਹੀ ਜਨਮਿ ਮਰਹੁਗੇ ਝੂਠੇ ॥

29ਤੀਰਥ ਵਰਤ ਸੁਚਿ ਸੰਜਮੁ ਨਾਹੀ ਕਰਮੁ ਧਰਮੁ ਨਹੀ ਪੂਜਾ ॥

30ਨਾਨਕ ਭਾਇ ਭਗਤਿ ਨਿਸਤਾਰਾ ਦੁਬਿਧਾ ਵਿਆਪੈ ਦੂਜਾ ॥੨॥

31ਤੀਜੈ ਪਹਰੈ ਰੈਣਿ ਕੈ ਵਣਜਾਰਿਆ ਮਿਤ੍ਰਾ ਸਰਿ ਹੰਸ ਉਲਥੜੇ ਆਇ ॥

32ਜੋਬਨੁ ਘਟੈ ਜਰੂਆ ਜਿਣੈ ਵਣਜਾਰਿਆ ਮਿਤ੍ਰਾ ਆਵ ਘਟੈ ਦਿਨੁ ਜਾਇ ॥

ਸਰੋਤ: Sri Guru Granth Sahib · BaniDB

WEBREATH · 11:11

«O God, You are the Support of the breath of life» — Guru Granth Sahib 208

Breath is one for all: everyone lives by it, whoever they are and whatever they believe. Every day at 11:11 local time people stop for sixty seconds, breathe, and thank GOD for the breath — each in their own words, each within themselves. In that minute we are One Breath.

WEBREATH — the Minute at 11:11, your own local time — we are One Breath